
ਮਾਸੂਮ ਨੂੰ ਖੂਨ ਨਾਲ ਲੱਥਪਥ ਹਾਲਤ ‘ਚ ਛੱਡ ਭੱਜ ਗਿਆ ਦਰਿੰਦਾ
ਜਲੰਧਰ : ਪੰਜਾਬ ਦੇ ਹਾਲਾਤ ਦਿਨੋ-ਦਿਨ ਵਿਗੜ ਰਹੇ ਹਨ। ਹਰ ਰੋਜ਼ ਅਣਸੁਖਾਵੀਆਂ ਘਟਨਾਵਾਂ ਵਾਪਰ ਰਹੀਆਂ ਹਨ। ਬਲਾਤਕਾਰ,ਚੋਰੀ, ਕਤਲ ਇਹ ਸਭ ਆਮ ਹੋ ਗਏ ਹਨ। ਕਾਨੂੰਨ ਦਾ ਖੌਫ ਨਹੀਂ ਰਿਹਾ। ਚਾਰੇ ਪਾਸੇ ਕਾਨੂੰਨ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ।
Rape Case
ਅਜਿਹਾ ਹੀ ਮਾਮਲਾ ਜ਼ਿਲ੍ਹਾ ਜਲੰਧਰ ਦੇ ਕਿਸ਼ਨਗੜ੍ਹ ਨਾਲ ਪੈਂਦੇ ਇੱਕ ਪਿੰਡ ਮੰਡ ਮੌੜ ਤੋਂ ਸਾਹਮਣੇ ਆਇਆ ਹੈ, ਜਿੱਥੇ ਲਗਭਗ 35 ਸਾਲਾਂ ਇੱਕ ਵਿਅਕਤੀ ਨੇ 9 ਸਾਲ ਦੀ ਮਾਸੂਮ ਬੱਚੀ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾਇਆ। ਮੁਲਜ਼ਮ ਖੂਨ ਨਾਲ ਲੱਥਪਥ ਬੱਚੀ ਨੂੰ ਖੂਹ ਨੇੜੇ ਛੱਡ ਕੇ ਭੱਜ ਗਿਆ। ਬੱਚੀ ਦਾ ਰੋ-ਰੋ ਬੁਰਾ ਹਾਲ ਸੀ।
Rape Case
ਪੀੜਤ ਬੱਚੀ ਨੂੰ ਇਸ ਹਾਲਤ ਵਿੱਚ ਦੇਖ ਕੇ ਉਸਦੇ ਪਰਿਵਾਰਕ ਮੈਂਬਰਾਂ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਗਈ। ਜਿਸ ਤੋਂ ਬਾਅਦ ਉਸਨੂੰ ਉੱਥੋਂ ਦੇ ਸਰਕਾਰੀ ਹਸਪਤਾਲ ਇਲਾਜ ਲਈ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਚੈੱਕਅਪ ਕਰਨ ਤੋਂ ਬਾਅਦ ਉਨ੍ਹਾਂ ਨੂੰ ਦੱਸਿਆ ਕਿ ਉਨ੍ਹਾਂ ਦੀ ਬੱਚੀ ਨਾਲ ਜਬਰ-ਜ਼ਿਨਾਹ ਹੋਇਆ ਹੈ। ਬੱਚੀ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਸਿਵਲ ਹਸਪਤਾਲ ਰੈਫ਼ਰ ਕੀਤਾ ਗਿਆ।
rape case
ਬੱਚੀ ਨੇ ਆਪਣੇ ਪਰਿਵਾਰਿਕ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਦੀ ਜਾਣ-ਪਹਿਚਾਣ ਦਾ ਇੱਕ ਵਿਅਕਤੀ ਉਹਨਾਂ ਦੀ ਬੱਚੀ ਨੂੰ ਖੂਹ ‘ਤੇ ਲੈ ਗਿਆ, ਜਿੱਥੇ ਉਸਨੇ ਬੱਚੀ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾਇਆ ਤੇ ਖੂਨ ਨਾਲ ਲੱਥਪੱਥ ਹਾਲਤ ਵਿੱਚ ਉੱਥੇ ਹੀ ਛੱਡ ਕੇ ਫਰਾਰ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਦੋਸ਼ੀ ਝਾਰਖੰਡ ਦਾ ਰਹਿਣ ਵਾਲਾ ਹੈ ਤੇ ਪਿੰਡ ਦੇ ਕਿਸੇ ਕਿਸਾਨ ਦੇ ਖੂਹ ‘ਤੇ ਮਜ਼ਦੂਰੀ ਕਰਦਾ ਹੈ। ਇਸ ਘਟਨਾ ਤੋਂ ਬਾਅਦ ਮੁਲਜ਼ਮ ਫਰਾਰ ਹੈ।