ਭ੍ਰਿਸ਼ਟਾਚਾਰ ਵਿਰੁੱਧ ਪੰਜਾਬ ਸਰਕਾਰ ਦੀ ਕਾਰਵਾਈ: 39 ਕਰੋੜ ਦੇ ਵਜ਼ੀਫਾ ਘੁਟਾਲੇ ’ਚ ਸ਼ਾਮਲ 6 ਮੁਲਾਜ਼ਮ ਬਰਖ਼ਾਸਤ
Published : Feb 17, 2023, 7:05 pm IST
Updated : Feb 17, 2023, 7:05 pm IST
SHARE ARTICLE
Cabinet Minister Dr Baljeet Kaur and Harpal Singh Cheema
Cabinet Minister Dr Baljeet Kaur and Harpal Singh Cheema

ਫਰਜ਼ੀ ਕਾਲਜਾਂ ਨੂੰ ਵੰਡੇ ਗਏ 39 ਕਰੋੜ, ਵਿਜੀਲੈਂਸ ਕਰੇਗੀ ਹੋਰ ਜਾਂਚ : ਡਾ ਬਲਜੀਤ ਕੌਰ

 

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਪੰਜਾਬ ਵਿੱਚ ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ ਮੁਕਤ ਸਿਸਟਮ ਪ੍ਰਦਾਨ ਕਰਨ ਦੀ ਵਚਨਬੱਧਤਾ 'ਤੇ ਕੰਮ ਕਰਦਿਆਂ ਸੂਬਾ ਸਰਕਾਰ ਨੇ ਪਿਛਲੀ ਸਰਕਾਰ ਦੌਰਾਨ 39 ਕਰੋੜ ਰੁਪਏ ਦੇ ਪੋਸਟ ਮੈਟ੍ਰਿਕ ਅਨੁਸੂਚਿਤ ਜਾਤੀ ਸਕਾਲਰਸ਼ਿਪ ਘੁਟਾਲੇ ਵਿੱਚ ਸ਼ਾਮਲ ਛੇ ਸਰਕਾਰੀ ਮੁਲਾਜ਼ਮਾਂ ਨੂੰ ਬਰਖਾਸਤ ਕਰ ਦਿੱਤਾ। ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ ਬਲਜੀਤ ਕੌਰ ਨਾਲ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ, ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਇੱਕ ਜਾਂਚ ਵਿੱਚ ਇਹ ਬਹੁ-ਕਰੋੜੀ ਘਪਲਾ ਸਾਹਮਣੇ ਆਇਆ ਹੈ ਜਿਸ ਵਿੱਚ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਚਾਰ ਕਰਮਚਾਰੀ ਅਤੇ ਦੋ ਵਿੱਤ ਵਿਭਾਗ ਦੇ ਕਰਮਚਾਰੀਆਂ ਦੀ ਸ਼ਮੂਲੀਅਤ ਪਾਈ ਗਈ। ਉਨ੍ਹਾਂ ਨੂੰ ਤੁਰੰਤ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਅਤੇ ਇਸ ਘੁਟਾਲੇ ਦੀ ਡੂੰਘਾਈ ਨਾਲ ਜਾਂਚ ਲਈ ਪੰਜਾਬ ਵਿਜੀਲੈਂਸ ਨੂੰ ਅਗਲੇਰੀ ਜਾਂਚ ਦੀ ਸਿਫਾਰਿਸ਼ ਕੀਤੀ ਗਈ ਹੈ।

ਇਹ ਵੀ ਪੜ੍ਹੋ : ਅਡਾਨੀ ਮਾਮਲੇ 'ਚ ਮਾਹਿਰ ਕਮੇਟੀ 'ਤੇ ਕੇਂਦਰ ਦਾ ਸੁਝਾਅ ਸੀਲਬੰਦ ਲਿਫਾਫੇ 'ਚ ਮਨਜ਼ੂਰ ਨਹੀਂ : ਸੁਪਰੀਮ ਕੋਰਟ

ਇਸ ਘੁਟਾਲੇ ਬਾਰੇ ਅੱਗੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਦੱਸਿਆ ਕਿ ਇਹ ਘੁਟਾਲਾ 2019 ਵਿਚ ਕਾਂਗਰਸ ਸਰਕਾਰ ਦੌਰਾਨ ਹੋਇਆ ਸੀ ਅਤੇ 55 ਕਰੋੜ ਰੁਪਏ ਦੀ ਗੜਬੜੀ ਸਾਹਮਣੇ ਆਈ ਸੀ, ਜਿਸ ਵਿਚੋਂ 16 ਕਰੋੜ ਰੁਪਏ ਕੁਝ ਗ਼ਲਤ ਕਾਲਜਾਂ ਨੂੰ ਦੇ ਦਿੱਤੇ ਗਏ ਸਨ। ਇਨ੍ਹਾਂ ਦੋਸ਼ੀ ਅਦਾਰਿਆਂ ਵਿਰੁੱਧ ਕਾਰਵਾਈ ਕਰਨ ਦੀ ਬਜਾਏ ਉਨ੍ਹਾਂ ਨੂੰ ਕਰੋੜਾਂ ਰੁਪਏ ਦਾ ਫਾਇਦਾ ਪਹੁੰਚਾਇਆ ਗਿਆ।

ਇਹ ਵੀ ਪੜ੍ਹੋ : ਦੀਵਾਲੀ ਮੌਕੇ ਨਿਊਯਾਰਕ ਸਿਟੀ ਦੇ ਸਕੂਲਾਂ ਵਿਚ ਹੋਵੇਗੀ ਛੁੱਟੀ, ਪਾਸ ਹੋਇਆ ਮਤਾ

ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਕਾਂਗਰਸ ਸਰਕਾਰ ਦੌਰਾਨ ਕੁਝ ਫਰਜ਼ੀ ਕਾਲਜਾਂ ਨੂੰ ਵੰਡੀ ਗਈ 39 ਕਰੋੜ ਰੁਪਏ ਦੀ ਬਾਕੀ ਰਾਸ਼ੀ ਦਾ ਕੋਈ ਰਿਕਾਰਡ ਮੌਜੂਦ ਨਹੀਂ ਹੈ ਅਤੇ ਇਸੇ ਮਾਮਲੇ ਵਿੱਚ ਉਸ ਸਮੇਂ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਤਤਕਾਲੀ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਕਲੀਨ ਚਿੱਟ ਦੇ ਦਿੱਤੀ ਸੀ। ਮੰਤਰੀ ਨੇ ਕਿਹਾ ਕਿ ਵਿਭਾਗੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਯੋਗ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਵਜ਼ੀਫ਼ਾ ਵੰਡਣ ਵਿੱਚ ਅਣਦੇਖੀ ਕੀਤੀ ਗਈ ਅਤੇ ਕੁਝ ਨਿੱਜੀ ਸੰਸਥਾਵਾਂ ਨੂੰ ਨਾਜਾਇਜ਼ ਲਾਭ ਦਿੱਤੇ ਗਏ।

ਇਹ ਵੀ ਪੜ੍ਹੋ : 'ਆਪ' ਦੀ ਭ੍ਰਿਸ਼ਟਾਚਾਰ ਵਿਰੁੱਧ 'ਜ਼ੀਰੋ ਟੋਲਰੈਂਸ ਨੀਤੀ', ਕੋਈ ਵੀ ਭ੍ਰਿਸ਼ਟਾਚਾਰੀ ਬਖ਼ਸ਼ਿਆ ਨਹੀਂ ਜਾਵੇਗਾ: ਕੰਗ

 ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੀ ਸਰਕਾਰ ਨੇ ਇਸ ਘੁਟਾਲੇ ਦਾ ਪਰਦਾਫਾਸ਼ ਕਰਨ ਲਈ ਆਡਿਟ ਦੇ ਹੁਕਮ ਦਿੱਤੇ ਸਨ, ਪਰ ਕਾਂਗਰਸ ਸਰਕਾਰ ਨੇ ‘ਜਾਅਲੀ ਕਾਲਜਾਂ’ ਨੂੰ ਧੋਖੇ ਨਾਲ ਦਿੱਤੇ ਫੰਡ ਇਕੱਠੇ ਕਰਨ ਦੀ ਬਜਾਏ ਮੁੜ ਆਡਿਟ ਦੇ ਹੁਕਮ ਦਿੱਤੇ ਅਤੇ ਇਨ੍ਹਾਂ ਕਾਲਜਾਂ ਨੂੰ ਹੋਰ ਫੰਡ ਦਿੱਤੇ। ਕਾਂਗਰਸ 'ਤੇ ਨਿਸ਼ਾਨਾ ਸਾਧਦਿਆਂ ਚੀਮਾ ਨੇ ਕਿਹਾ ਕਿ ਉਨ੍ਹਾਂ ਦੇ ਆਗੂਆਂ ਨੇ ਵਿਧਾਨ ਸਭਾ 'ਚ ਰੋਸ ਪ੍ਰਦਰਸ਼ਨ ਕੀਤੇ ਅਤੇ ਅਕਾਲੀ ਸਰਕਾਰ ਵੇਲੇ ਵਜ਼ੀਫੇ ਵੰਡਣ 'ਚ ਹੋਈਆਂ ਅਨਿਯਮਿਤਤਾਵਾਂ ਦੀ ਜਾਂਚ ਕਰਵਾਉਣ ਦੀ ਮੰਗ ਕੀਤੀ। ਪਰ ਜਦੋਂ ਕਾਂਗਰਸ ਦੀ ਆਪਣੀ ਸਰਕਾਰ ਬਣੀ ਤਾਂ ਉਨ੍ਹਾਂ ਨੇ ਕਿਸੇ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ, ਜਿਸ ਤੋਂ ਸਪੱਸ਼ਟ ਹੈ ਕਿ ਪੰਜਾਬ ਦੇ ਲੋਕਾਂ ਨੂੰ ਲੁੱਟਣ ਲਈ ਅਕਾਲੀ ਅਤੇ ਕਾਂਗਰਸੀ ਆਪਸ ਵਿੱਚ ਰਲੇ ਹੋਏ ਸਨ।

ਇਹ ਵੀ ਪੜ੍ਹੋ : ਹੋਲਾ-ਮਹੱਲਾ ਮੌਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਮੁਹਿੰਮ ਨੂੰ ਪ੍ਰਚੰਡ ਕਰੇਗੀ ਸ਼੍ਰੋਮਣੀ ਕਮੇਟੀ

ਉਨ੍ਹਾਂ ਕਿਹਾ ਕਿ ਯੋਗ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਨਾ ਮਿਲਣ ਕਾਰਨ ਪਿਛਲੇ ਸਾਲਾਂ ਦੇ ਮੁਕਾਬਲੇ 2021-22 ਵਿੱਚ ਇਸ ਸਕੀਮ ਲਈ ਅਪਲਾਈ ਕਰਨ ਵਾਲੇ ਵਿਦਿਆਰਥੀਆਂ ਦੀ ਗਿਣਤੀ ਘੱਟ ਕੇ 1.95 ਲੱਖ ਰਹਿ ਗਈ ਸੀ। ਪਰ ਇਸ ਵਾਰ ਇਨ੍ਹਾਂ ਵਿਦਿਆਰਥੀਆਂ ਨੇ 'ਆਪ' ਸਰਕਾਰ 'ਤੇ ਵਿਸ਼ਵਾਸ ਪ੍ਰਗਟ ਕੀਤਾ ਹੈ ਅਤੇ ਹੁਣ ਤੱਕ ਲਗਭਗ 2.50 ਲੱਖ ਵਿਦਿਆਰਥੀ ਇਸ ਸਕੀਮ ਲਈ ਅਪਲਾਈ ਕਰ ਚੁੱਕੇ ਹਨ। ਪੋਰਟਲ 31 ਮਾਰਚ ਤੱਕ ਵਿਦਿਆਰਥੀਆਂ ਲਈ ਖੁੱਲ੍ਹਾ ਰਹੇਗਾ ਅਤੇ ਇਸ ਅੰਕੜੇ ਦੇ 3 ਲੱਖ ਨੂੰ ਪਾਰ ਕਰਨ ਦੀ ਉਮੀਦ ਹੈ। ਭ੍ਰਿਸ਼ਟਾਚਾਰ ਪ੍ਰਤੀ ਆਪਣੀ ਸਰਕਾਰ ਦੇ ਦ੍ਰਿੜ ਇਰਾਦੇ ਨੂੰ ਦੁਹਰਾਉਂਦੇ ਹੋਏ ਐਡਵੋਕੇਟ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਦੇ ਲੋਕਾਂ ਨੂੰ ਪਾਰਦਰਸ਼ੀ ਪ੍ਰਣਾਲੀ ਅਤੇ ਵਿਦਿਆਰਥੀਆਂ ਨੂੰ ਉੱਚ ਪੱਧਰੀ ਸਿੱਖਿਆ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

kartik baggan murder Case : ਦੇਖੋ ਕਿਵੇਂ ਕੀਤਾ ਗਿਆ Ludhiana Influencer Kartik Baggan ਦਾ murder

28 Aug 2025 2:56 PM

Punjab Flood Rescue Operation : ਲੋਕਾਂ ਦੀ ਜਾਨ ਬਚਾਉਣ ਲਈ ਪਾਣੀ 'ਚ ਉਤਰਿਆ ਫੌਜ ਦਾ 'HULK'

28 Aug 2025 2:55 PM

Gurdwara Sri Kartarpur Sahib completely submerged in water after heavy rain Pakistan|Punjab Floods

27 Aug 2025 3:16 PM

400 ਬੱਚਿਆਂ ਦੇ ਮਾਂ-ਪਿਓ ਆਏ ਕੈਮਰੇ ਸਾਹਮਣੇ |Gurdaspur 400 students trapped as floodwaters |Punjab Floods

27 Aug 2025 3:13 PM

'ਅਕਾਲੀਆਂ ਦੇ ਝੂਠ ਦਾ ਪਰਦਾਫ਼ਾਸ਼, Video Edit ਕਰਕੇ Giani harpreet singh ਨੂੰ ਕੀਤਾ ਗਿਆ ਬਦਨਾਮ'| Sukhbir Badal

24 Aug 2025 3:07 PM
Advertisement