ਅਜਨਾਲਾ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਅਤੇ ਸਾਥੀਆਂ 'ਤੇ FIR ਕੀਤੀ ਦਰਜ, ਪੜ੍ਹੋ ਕਿਉਂ ?

By : GAGANDEEP

Published : Feb 17, 2023, 9:56 am IST
Updated : Feb 17, 2023, 10:08 am IST
SHARE ARTICLE
 Amritpal Singh
Amritpal Singh

ਕੁੱਟਮਾਰ ਦੇ ਲੱਗੇ ਦੋਸ਼

 

ਅਜਨਾਲਾ : ਥਾਣਾ ਅਜਨਾਲਾ ਵਿਖੇ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀਆਂ ਖ਼ਿਲਾਫ਼ ਕੁੱਟਮਾਰ ਦਾ ਕੇਸ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਸੰਜੀਵ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਵਰਿੰਦਰ ਸਿੰਘ ਨਾਂ ਦੇ ਵਿਅਕਤੀ ਦੀ ਕੁੱਟਮਾਰ ਕੀਤੀ ਗਈ ਹੈ। ਵਰਿੰਦਰ ਸਿੰਘ ਨੇ ਦੱਸਿਆ ਕਿ ਉਹ ਆਪਣੇ ਦੋਸਤਾਂ ਜਸਪਾਲ ਸਿੰਘ ਅਤੇ ਹਰਪ੍ਰੀਤ ਸਿੰਘ ਨਾਲ ਦਮਦਮੀ ਟਕਸਾਲ ਅਜਨਾਲਾ ਵਿਖੇ ਕਰਵਾਏ ਗਏ ਧਾਰਮਿਕ ਪ੍ਰੋਗਰਾਮ ਵਿਚ ਸ਼ਾਮਲ ਹੋਣ ਲਈ  ਗਿਆ ਸੀ|

ਇਹ ਵੀ ਪੜ੍ਹੋ : ਕਰਜ਼ੇ ਤੋਂ ਤੰਗ ਆ ਕੇ ਨੌਜਵਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ, ਮ੍ਰਿਤਕ ਸਿਰ ਸੀ 12 ਲੱਖ ਦਾ ਕਰਜ਼ਾ 

ਜਿਥੇ ਉਸਨੂੰ ਕਿਸੇ ਦਾ ਫੋਨ ਆਇਆ ਕਿ ਤੁਹਾਡਾ ਜੋ ਕੋਈ ਵਿਵਾਦ ਅੰਮ੍ਰਿਤਪਾਲ ਸਿੰਘ ਖਾਲਸਾ ਨਾਲ ਚੱਲ ਰਿਹਾ ਹੈ, ਉਸ ਬਾਰੇ ਗੱਲਬਾਤ ਕਰਨੀ ਹੈ। ਜਿਸ 'ਤੇ ਉਸ ਨੇ ਉਨ੍ਹਾਂ ਨੂੰ ਅਜਨਾਲਾ ਟਕਸਾਲ ਵਿਚ ਮਿਲਣ ਲਈ ਸੱਦ ਲਿਆ।  ਇਸ ਤੋਂ ਬਾਅਦ ਕੁੱਝ ਨੌਜਵਾਨ ਉਸ ਕੋਲ ਆਏ ਅਤੇ ਉਸ ਨੂੰ ਆਪਣੀਆਂ ਗੱਲਾਂ ਵਿਚ ਫਸਾ ਕੇ ਉਸ ਨੂੰ ਗੇਟ ਤੋਂ ਬਾਹਰ ਲੈ ਗਏ ਅਤੇ ਉਸ ਦੀ ਕੁੱਟਮਾਰ ਕਰਕੇ ਉਸ ਨੂੰ ਕਾਰ ਵਿਚ ਪਾ ਕੇ ਜੰਡਿਆਲਾ ਗੁਰੂ ਵਿਚ ਕਿਸੇ ਅਣਪਛਾਤੀ ਥਾਂ 'ਤੇ ਲੈ ਗਏ, ਜਿੱਥੇ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਵੱਲੋਂ ਉਸ ਨਾਲ ਕੁੱਟਮਾਰ ਕੀਤੀ ਗਈ।

ਡੀ.ਐੱਸ.ਪੀ. ਅਜਨਾਲਾ ਨੇ ਦੱਸਿਆ ਕਿ ਪੀੜਤ ਵਿਅਕਤੀ ਵਰਿੰਦਰ ਸਿੰਘ ਦੇ ਬਿਆਨਾਂ 'ਤੇ ਅੰਮ੍ਰਿਤਪਾਲ ਸਿੰਘ ਸਮੇਤ ਉਸਦੇ  5 -6 ਸਾਥੀਆਂ 'ਤੇ ਬਾਈ ਨੇਮ ਪਰਚਾ ਦਰਜ ਕੀਤਾ ਗਿਆ ਹੈ ਅਤੇ 20-25 ਅਣਪਛਾਤੇ ਵਿਅਕਤੀਆਂ 'ਤੇ ਧਾਰਾ 365, 379, 148-149 ਅਤੇ 323 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ :  ਗੈਸ ਟੈਂਕਰ-ਟਰੇਲਰ ਦੀ ਆਪਸ 'ਚ ਹੋਈ ਭਿਆਨਕ ਟੱਕਰ, ਜ਼ਿੰਦਾ ਸੜੇ 3 ਲੋਕ

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement