
ਸੌਦਾ ਸਾਧ ਅਤੇ ਹਰਿਆਣਾ ਸਰਕਾਰ ਸਮੇਤ ਹੋਰਨਾਂ ਨੂੰ ਜਵਾਬਦੇਹ ਧਿਰ ਬਣਾਇਆ ਗਿਆ
ਚੰਡੀਗੜ੍ਹ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੌਦਾ ਸਾਧ ਦੀ ਪੈਰੋਲ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਸ਼ੁੱਕਰਵਾਰ ਨੂੰ ਸੁਣਵਾਈ ਨਹੀਂ ਹੋ ਸਕੀ। ਹਾਈ ਕੋਰਟ ਨੇ ਮਾਮਲੇ ਦੀ ਅਗਲੀ ਸੁਣਵਾਈ ਲਈ 28 ਫਰਵਰੀ ਦੀ ਤਰੀਕ ਤੈਅ ਕੀਤੀ ਹੈ। ਮਾਮਲੇ ਵਿਚ ਸੌਦਾ ਸਾਧ ਅਤੇ ਹਰਿਆਣਾ ਸਰਕਾਰ ਸਮੇਤ ਹੋਰਨਾਂ ਨੂੰ ਜਵਾਬਦੇਹ ਧਿਰ ਬਣਾਇਆ ਗਿਆ ਹੈ, ਜਿਨ੍ਹਾਂ ਨੇ ਆਪਣਾ ਜਵਾਬ ਦਾਖ਼ਲ ਕਰਨਾ ਹੈ।
ਇਹ ਵੀ ਪੜ੍ਹੋ : ਸਟਿੰਗ ਵਿਵਾਦ ਤੋਂ BCCI ਦੇ ਮੁੱਖ ਚੋਣਕਾਰ ਚੇਤਨ ਸ਼ਰਮਾ ਨੇ ਦਿੱਤਾ ਅਸਤੀਫਾ
ਇਸ ਤੋਂ ਪਹਿਲਾਂ ਇਸ ਮਾਮਲੇ ਦੀ ਪਿਛਲੀ ਸੁਣਵਾਈ ਦੌਰਾਨ ਹਾਈ ਕੋਰਟ ਨੇ ਡੇਰਾ ਮੁਖੀ ਅਤੇ ਹਰਿਆਣਾ ਸਰਕਾਰ ਅਤੇ ਹੋਰ ਧਿਰਾਂ ਨੂੰ 17 ਫਰਵਰੀ ਲਈ ਨੋਟਿਸ ਜਾਰੀ ਕਰਕੇ ਜਵਾਬ ਤਲਬ ਕੀਤਾ ਸੀ। ਹਾਈ ਕੋਰਟ ਵੱਲੋਂ ਡੇਰਾ ਮੁਖੀ ਨੂੰ ਹੱਥ ਲਿਖਤ ਨੋਟਿਸ ਭੇਜਿਆ ਗਿਆ।
ਇਹ ਵੀ ਪੜ੍ਹੋ : ਸ਼ੂਗਰ ਦੇ ਮਰੀਜ਼ ਧਿਆਨ ਦੇਣ! ਰੋਜ਼ਾਨਾ ਦੇ ਇਨਸੁਲਿਨ ਟੀਕੇ ਤੋਂ ਜਲਦ ਮਿਲ ਸਕਦਾ ਹੈ ਛੁਟਕਾਰਾ
ਸ਼੍ਰੋਮਣੀ ਕਮੇਟੀ ਵੱਲੋਂ ਦਾਇਰ ਪਟੀਸ਼ਨ ਵਿਚ ਹਰਿਆਣਾ ਦੇ ਮੁੱਖ ਸਕੱਤਰ, ਗ੍ਰਹਿ ਸਕੱਤਰ, ਰੋਹਤਕ ਕਮਿਸ਼ਨਰ, ਪੁਲਿਸ ਡਾਇਰੈਕਟਰ ਜਨਰਲ, ਪੰਜਾਬ ਦੇ ਗ੍ਰਹਿ ਸਕੱਤਰ ਪ੍ਰਮੁੱਖ ਸਕੱਤਰ, ਕੇਂਦਰੀ ਗ੍ਰਹਿ ਸਕੱਤਰ, ਸੁਨਾਰੀਆ ਜੇਲ੍ਹ ਦੇ ਸੁਪਰਡੈਂਟ, ਰੋਹਤਕ ਦੇ ਡੀਸੀ ਅਤੇ ਡੇਰਾ ਮੁਖੀ ਸੌਦਾ ਸਾਧ ਨੂੰ ਜਵਾਬਦੇਹ ਬਣਾਇਆ ਗਿਆ ਹੈ। ਪਟੀਸ਼ਨ ਵਿਚ ਰੋਹਤਕ ਡਿਵੀਜ਼ਨਲ ਕਮਿਸ਼ਨਰ ਵੱਲੋਂ ਪੈਰੋਲ ਦੇਣ ਵਿਚ ਕਾਨੂੰਨੀ ਨਿਯਮਾਂ ਦੀ ਉਲੰਘਣਾ ਦਾ ਦੋਸ਼ ਲਾਇਆ ਗਿਆ ਹੈ।
ਇਹ ਵੀ ਪੜ੍ਹੋ : ਪ੍ਰਧਾਨ ਮੰਤਰੀ ਦੀ ਮਾਂ ਦੇ ਦਿਹਾਂਤ 'ਤੇ ਵਿਦਿਆਰਥੀ ਨੇ ਲਿਖੀ ਭਾਵੁਕ ਚਿੱਠੀ, ਆਇਆ ਇਹ ਜਵਾਬ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਾਇਰ ਪਟੀਸ਼ਨ ਵਿਚ ਡਿਵੀਜ਼ਨਲ ਕਮਿਸ਼ਨਰ ਰੋਹਤਕ ਵੱਲੋਂ ਪੈਰੋਲ ਦੇਣ ਵਿਚ ਕਾਨੂੰਨੀ ਨਿਯਮਾਂ ਦੀ ਉਲੰਘਣਾ ’ਤੇ ਸਵਾਲ ਖੜ੍ਹੇ ਕੀਤੇ ਗਏ ਹਨ। ਸ਼੍ਰੋਮਣੀ ਕਮੇਟੀ ਨੇ ਕਮਿਸ਼ਨਰ ਰੋਹਤਕ ਵੱਲੋਂ ਸੌਦਾ ਸਾਧ ਨੂੰ 20 ਜਨਵਰੀ 2023 ਨੂੰ ਜਾਰੀ ਕੀਤੇ ਗਏ 40 ਦਿਨਾਂ ਦੀ ਪੈਰੋਲ ਦੇ ਹੁਕਮ ਨੂੰ ਇਹ ਕਹਿੰਦਿਆਂ ਰੱਦ ਕਰਨ ਦੀ ਮੰਗ ਕੀਤੀ ਹੈ ਕਿ ਇਹ ਹਰਿਆਣਾ ਵਰਚੂਅਸ ਪ੍ਰਿਜ਼ਨਰਜ਼ (ਆਰਜ਼ੀ ਰਿਹਾਈ) ਐਕਟ 2022 ਦੀ ਧਾਰਾ-11 ਦੇ ਉਪਬੰਧਾਂ ਦੇ ਵਿਰੁੱਧ ਹੈ।
ਇਹ ਵੀ ਪੜ੍ਹੋ : ਸਕੂਲ ਜਾ ਰਹੇ ਤਿੰਨ ਵਿਦਿਆਰਥੀਆਂ ਨੂੰ ਸਕੂਲੀ ਵੈਨ ਨੇ ਮਾਰੀ ਟੱਕਰ, ਇਕ ਦੀ ਮੌਤ
ਹਾਈ ਕੋਰਟ ਨੂੰ ਪਟੀਸ਼ਨ ਰਾਹੀਂ ਸੌਦਾ ਸਾਧ ਦੀ ਪੈਰੋਲ ਦੌਰਾਨ ਗੈਰ-ਕਾਨੂੰਨੀ ਬਿਆਨਾਂ ਅਤੇ ਗਤੀਵਿਧੀਆਂ ਦੇ ਸੰਭਾਵੀ ਖਤਰਨਾਕ ਨਤੀਜਿਆਂ ਤੋਂ ਜਾਣੂ ਕਰਵਾਇਆ ਗਿਆ ਹੈ। ਐਸਜੀਪੀਸੀ ਨੇ ਪਟੀਸ਼ਨ ਵਿਚ ਡੇਰਾ ਮੁਖੀ ਦੀ ਪੈਰੋਲ ਨੂੰ ਭਾਰਤ ਦੀ ਪ੍ਰਭੂਸੱਤਾ, ਅਖੰਡਤਾ ਅਤੇ ਦੇਸ਼ ਵਿਚ ਜਨਤਕ ਸਦਭਾਵਨਾ, ਸ਼ਾਂਤੀ ਅਤੇ ਸਮਾਜਿਕ ਤਾਣੇ-ਬਾਣੇ ਲਈ ਖ਼ਤਰਾ ਕਰਾਰ ਦਿੱਤਾ ਹੈ।