ਖ਼ਬਰਾਂ |

ਤਾਜ਼ਾ |

ਵਜ਼ੀਫਾ ਘੁਟਾਲੇ ਮਾਮਲੇ ’ਚ ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, 6 ਅਧਿਕਾਰੀ ਕੀਤੇ ਬਰਖ਼ਾਸਤ

By : GAGANDEEP

Published : Feb 17, 2023, 1:47 pm IST
Updated : Feb 17, 2023, 5:31 pm IST
SHARE ARTICLE
Baljit Kaur
Baljit Kaur

ਬਰਖ਼ਾਸਤਗੀ ਦੇ ਹੁਕਮ ਡਾ. ਬਲਜੀਤ ਕੌਰ ਨੇ ਕੀਤੇ ਪਾਸ

 

 ਮੁਹਾਲੀ : ਵਜ਼ੀਫਾ ਘੁਟਾਲੇ ਵਿਚ ਮਾਨ ਸਰਕਾਰ ਨੇ ਵੱਡੀ ਕਾਰਵਾਈ ਕੀਤੀ ਹੈ। ਸੂਬੇ ਦੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੇ ਅੱਜ 39 ਕਰੋੜ ਰੁਪਏ ਦੇ ਐਸਸੀ ਪੋਸਟ-ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਵਿੱਚ ਸ਼ਾਮਲ ਪਾਏ ਗਏ ਛੇ ਅਧਿਕਾਰੀਆਂ ਨੂੰ ਬਰਖਾਸਤ ਕਰ ਦਿੱਤਾ ਹੈ।

ਇਹ ਵੀ ਪੜ੍ਹੋ : ਸਕੂਲ ਜਾ ਰਹੇ ਤਿੰਨ ਵਿਦਿਆਰਥੀਆਂ ਨੂੰ ਸਕੂਲੀ ਵੈਨ ਨੇ ਮਾਰੀ ਟੱਕਰ, ਇਕ ਦੀ ਮੌਤ 

ਇਨ੍ਹਾਂ 6 ਅਧਿਕਾਰੀਆਂ 'ਚੋਂ 4 ਸਮਾਜਿਕ ਨਿਆਂ ਸਸ਼ਕਤੀਕਰਨ ਤੇ ਘੱਟ ਗਿਣਤੀਆਂ ਬਾਰੇ ਵਿਭਾਗ ਤੇ ਦੋ ਅਧਿਕਾਰੀ ਵਿੱਤ ਵਿਭਾਗ ਨਾਲ ਸੰਬੰਧਤ ਹਨ। ਬਰਖਾਸਤ ਕੀਤੇ ਗਏ ਅਧਿਕਾਰੀਆਂ ਵਿੱਚ ਪਰਮਿੰਦਰ ਸਿੰਘ ਗਿੱਲ, ਡਿਪਟੀ ਡਾਇਰੈਕਟਰ; ਚਰਨਜੀਤ ਸਿੰਘ, ਡਿਪਟੀ ਕੰਟਰੋਲਰ; ਮੁਕੇਸ਼ ਭਾਟੀਆ, ਸੈਕਸ਼ਨ ਅਫਸਰ; ਰਜਿੰਦਰ ਚੋਪੜਾ, ਸੁਪਰਡੈਂਟ; ਅਤੇ ਰਾਕੇਸ਼ ਅਰੋੜਾ ਅਤੇ ਬਲਦੇਵ ਸਿੰਘ, ਦੋਵੇਂ ਸੀਨੀਅਰ ਸਹਾਇਕ, ਚਰਨਜੀਤ ਅਤੇ ਰਾਕੇਸ਼ ਦੋਵੇਂ ਸੇਵਾਮੁਕਤ ਹੋ ਚੁੱਕੇ ਹਨ।

ਇਹ ਵੀ ਪੜ੍ਹੋ :  ਪੁੱਤ ਦੇ ਵਿਆਹ ਲਈ ਖਰੀਦਦਾਰੀ ਕਰਨ ਗਏ ਮਾਪਿਆਂ ਨੂੰ ਟਰੱਕ ਨੇ ਦਰੜਿਆ, ਦੋਵਾਂ ਦੀ ਮੌਤ  

ਬਰਖਾਸਤਗੀ ਦੇ ਹੁਕਮ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀਆਂ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਪਾਸ ਕੀਤੇ ਹਨ। ਜ਼ਿਕਰਯੋਗ ਹੈ ਕਿ ਕਾਂਗਰਸ ਦੀ ਸਰਕਾਰ ਸਮੇਂ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਸਨ, ਉਸ ਸਮੇਂ ਇਹ ਘੁਟਾਲਾ ਹੋਇਆ ਸੀ। ਉਸ ਸਮੇਂ ਸਮਾਜਿਕ ਨਿਆਂ, ਸ਼ਕਤੀਕਰਨ ਤੇ ਘੱਟਗਿਣਤੀਆਂ ਵਿਭਾਗ ਦਾ ਚਾਰਜ ਸਾਧੂ ਸਿੰਘ ਧਰਮਸੋਤ ਕੋਲ ਸੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement