ਮੁਹਾਲੀ RPG ਹਮਲੇ ਦਾ 11ਵਾਂ ਦੋਸ਼ੀ ਗ੍ਰਿਫ਼ਤਾਰ, 'ਲੰਡਾ' ਦਾ ਕਰੀਬੀ ਗੁਰਪਿੰਦਰ ਪਿੰਦੂ
Published : Feb 17, 2023, 9:26 pm IST
Updated : Feb 17, 2023, 9:29 pm IST
SHARE ARTICLE
 RPG attack: 'Landa' close Gurpinder Pindu arrested
RPG attack: 'Landa' close Gurpinder Pindu arrested

ਮਈ 2022 ਵਿਚ ਹੋਇਆ ਸੀ ਮੁਹਾਲੀ ਇੰਟੈਲੀਜੈਂਸ ਹੈੱਡਕੁਆਰਟਰ 'ਤੇ ਆਰ. ਪੀ. ਜੀ. ਹਮਲਾ

ਚੰਡੀਗੜ/ਐਸਏਐਸ ਨਗਰ - ਪੰਜਾਬ ਪੁਲਿਸ ਵੱਲੋਂ ਰਾਕੇਟ ਪ੍ਰੋਪੇਲਡ ਗ੍ਰੇਨੇਡ (ਆਰ.ਪੀ.ਜੀ.) ਹਮਲੇ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ  ਗੁਰਪਿੰਦਰ ਉਰਫ ਪਿੰਦੂ ਨੂੰ ਗਿ੍ਰਫਤਾਰ ਕਰਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ  ਜੰਗ ਨੂੰ ਵੱਡੀ ਸਫਲਤਾ ਮਿਲੀ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ ਪੁਲਿਸ (ਡੀ.ਜੀ.ਪੀ. ) ਪੰਜਾਬ ਗੌਰਵ ਯਾਦਵ ਨੇ  ਸ਼ੁੁੱਕਰਵਾਰ ਨੂੰ ਇੱਥੇ ਦਿੱਤੀ। ਦੱਸਣਯੋਗ ਹੈ ਕਿ  9 ਮਈ, 2022 ਨੂੰ ਮੋਹਾਲੀ ਵਿਖੇ ਇੰਟੈਲੀਜੈਂਸ ਹੈੱਡਕੁਆਰਟਰ ‘ਤੇ ਲਗਭਗ 19:45 ਵਜੇ ਇੱਕ ਆਰ.ਪੀ.ਜੀ. ਹਮਲਾ ਹੋਇਆ ਸੀ।

ਗਿ੍ਰਫਤਾਰ ਕੀਤਾ ਗਿਆ ਮੁਲਜ਼ਮ ਪਿੰਦੂ, ਜੋ ਕਿ ਖੇਮਕਰਨ ਦੇ ਪਿੰਡ ਭੂਰਾ ਕੋਨਾ ਦਾ ਵਾਸੀ ਹੈ, ਕੈਨੇਡਾ ਸਥਿਤ ਅੱਤਵਾਦੀ ਲਖਬੀਰ ਸਿੰਘ ਉਰਫ ਲੰਡਾ ਦਾ ਨਜ਼ਦੀਕੀ ਸਾਥੀ ਦੱਸਿਆ ਜਾਂਦਾ ਹੈ ਅਤੇ ਉਕਤ ਹਮਲੇ ਦੌਰਾਨ ਮੁਲਜ਼ਮ ਨਿਸ਼ਾਨ ਸਿੰਘ ਅਤੇ ਚੜਤ ਸਿੰਘ ਦੇ ਲਗਾਤਾਰ ਸੰਪਰਕ ਵਿੱਚ ਸੀ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ 25 ਅਪ੍ਰੈਲ 2022 ਨੂੰ ਮੁਲਜਮ ਚੜਤ ਸਿੰਘ, ਨਿਸ਼ਾਨ ਸਿੰਘ ਅਤੇ ਬਲਜਿੰਦਰ ਰੈਂਬੋ ਆਰਪੀਜੀ ਅਤੇ ਅਸਾਲਟ ਰਾਈਫਲ ਦੀ ਖੇਪ ਤਰਨਤਾਰਨ ਤੋਂ ਅੰਮਿ੍ਰਤਸਰ ਲੈ ਕੇ ਆਏ ਸਨ ਅਤੇ ਇਸ ਖੇਪ ਨੂੰ ਅੰਮਿ੍ਰਤਸਰ ਦੇ ਅਲਫਾ ਮਾਲ ਨੇੜੇ ਪਿੰਦੂ ਦੇ ਘਰ ਰੱਖਿਆ ਸੀ। ਉਨਾਂ  ਅੱਗੇ ਕਿਹਾ ਕਿ ਦੋਸ਼ੀ ਨੇ ਉਸੇ ਰਾਤ ਦੋਨਾਂ ਸ਼ੂਟਰਾਂ- ਦੀਪਕ ਅਤੇ ਇੱਕ ਨਾਬਾਲਗ ਨੂੰ ਆਪਣੇ ਘਰ ਵਿੱਚ ਪਨਾਹ ਵੀ ਦਿੱਤੀ ਸੀ।

ਜ਼ਿਕਰਯੋਗ ਹੈ ਕਿ ਮੁਲਜਮ ਗੁਰਪਿੰਦਰ ਪਿੰਦੂ ਦੀ ਗਿ੍ਰਫਤਾਰੀ ਨਾਲ ਪੰਜਾਬ ਪੁਲੀਸ ਇਸ ਮਾਮਲੇ ਵਿੱਚ ਹੁਣ ਤੱਕ ਨੌਂ ਮੁਲਜਮਾਂ ਨੂੰ ਗਿ੍ਰਫਤਾਰ ਕਰ ਚੁੱਕੀ ਹੈ, ਜਦੋਂ ਕਿ ਇੱਕ ਹੋਰ ਮੁਲਜਮ ਜੋ ਨਾਬਾਲਗ ਹੈ ਅਤੇ ਹਮਲਾ ਕਰਨ ਵਿੱਚ ਸ਼ਾਮਲ   ਸੀ, ਨੂੰ ਦਿੱਲੀ ਪੁਲੀਸ ਨੇ ਗਿ੍ਰਫਤਾਰ ਕੀਤਾ ਸੀ ਅਤੇ ਇੱਕ ਹੋਰ ਮੁਲਜਮ ਦੀ ਪਛਾਣ ਦੀਪਕ ਕੁਮਾਰ ਵਜੋਂ ਹੋਈ ਹੈ, ਨੂੰ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੇ ਹਾਲ ਹੀ ‘ਚ ਗਿ੍ਰਫਤਾਰ ਕੀਤਾ ਹੈ, ਜਿਸ ਨਾਲ ਗਿ੍ਰਫਤਾਰੀਆਂ ਦੀ ਕੁੱਲ ਗਿਣਤੀ 11 ਹੋ ਗਈ ਹੈ।

ਇਸ ਤੋਂ ਪਹਿਲਾਂ ਚੜਤ ਸਿੰਘ, ਨਿਸ਼ਾਨ ਸਿੰਘ, ਜਗਦੀਪ ਸਿੰਘ, ਬਲਜਿੰਦਰ ਸਿੰਘ ਰੈਂਬੋ, ਕੰਵਰਜੀਤ ਸਿੰਘ ਬਾਠ, ਅਨੰਤਦੀਪ ਸਿੰਘ ਸੋਨੂੰ, ਬਲਜੀਤ ਕੌਰ ਸੁੱਖੀ, ਲਵਪ੍ਰੀਤ ਸਿੰਘ ਵਿੱਕੀ ਨੂੰ ਪੰਜਾਬ ਪੁਲੀਸ ਨੇ ਪਹਿਲਾਂ ਹੀ ਗਿ੍ਰਫਤਾਰ ਕਰ ਲਿਆ ਸੀ। ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਸੂਬੇ ਨੂੰ ਅਪਰਾਧ ਮੁਕਤ ਬਣਾਉਣ ਲਈ ਯਤਨਸ਼ੀਲ ਹੈ।

SHARE ARTICLE

ਏਜੰਸੀ

Advertisement

"ਓ ਤੈਨੂੰ ਸ਼ਰਮ ਨਾ ਆਈ"Tarn Taran court complex ਦੇ ਬਾਹਰ ਹੰਗਾਮਾ |Absconding Pathanmajra Murdabad slogans

04 Jan 2026 3:26 PM

'CA ਸਤਿੰਦਰ ਕੋਹਲੀ ਤੋਂ ਚੰਗੀ ਤਰ੍ਹਾਂ ਪੁੱਛਗਿੱਛ ਹੋਵੇ, ਫਿਰ ਹੀ ਸੱਚ ਸਿੱਖ ਕੌਮ ਦੇ ਸਾਹਮਣੇ ਆਏਗਾ'

03 Jan 2026 1:55 PM

Enforcement Team vs Mohali Shopkeepers Clash: 'ਤੁਸੀਂ ਉੱਚੀ ਨਹੀਂ ਬੋਲਣਾ, ਤੈਨੂੰ ਬੋਲਣ ਦੀ ਤਮੀਜ਼ ਨੀ

03 Jan 2026 1:54 PM

328 pawan saroop ਦੇ ਮਾਮਲੇ 'ਚ Sukhbir Badal ਨੂੰ Sri Akal Takht Sahib ਤਲਬ ਕਰਨ ਦੀ ਮੰਗ |Satinder Kohli

02 Jan 2026 3:08 PM

Raen Basera Reality Check: ਰੈਣ ਬਸੇਰਾ ਵਾਲੇ ਕਰਦੇ ਸੀ ਮਨਮਰਜ਼ੀ,ਗਰੀਬਾਂ ਨੂੰ ਨਹੀ ਦਿੰਦੇ ਸੀ ਵੜ੍ਹਨ, ਦੇਖੋ..

01 Jan 2026 2:35 PM
Advertisement