ਟਰੱਕ ਅਤੇ ਸਕੂਲ ਵੈਨ ਦੀ ਟੱਕਰ ’ਚ ਵਿਦਿਆਰਥੀ ਦੀ ਮੌਤ, ਵੈਨ ਡਰਾਈਵਰ ਗੰਭੀਰ ਜ਼ਖਮੀ
Published : Feb 17, 2023, 1:55 pm IST
Updated : Feb 17, 2023, 1:55 pm IST
SHARE ARTICLE
Student died in a collision between truck and school van
Student died in a collision between truck and school van

ਟਰੱਕ ਡਰਾਈਵਰ ਮੌਕੇ ਤੋਂ ਫਰਾਰ

 

ਤਰਨਤਾਰਨ: ਜ਼ਿਲ੍ਹੇ ਦੇ ਪਿੰਡ ਮੀਆਂਵਿੰਡ ਵਿਖੇ ਇਕ ਟਰੱਕ ਅਤੇ ਸਕੂਲ ਵੈਨ ਦੀ ਟੱਕਰ ਦੌਰਾਨ ਵਿਦਿਆਰਥੀ ਦੀ ਮੌਤ ਹੋ ਗਈ। ਇਸ ਤੋਂ ਇਲਾਵਾ ਵੈਨ ਡਰਾਈਵਰ ਵੀ ਗੰਭੀਰ ਜ਼ਖਮੀ ਹੋ ਗਿਆ। ਮਿਲੀ ਜਾਣਕਾਰੀ ਅਨੁਸਾਰ 13 ਸਾਲਾ ਵਿਦਿਆਰਥੀ ਸਾਹਿਲਪ੍ਰੀਤ ਸਿੰਘ ਪੁੱਤਰ ਸਿਕੰਦਰ ਸਿੰਘ ਵਾਸੀ ਪਿੰਡ ਜਵੰਧਪੁਰ ਦੀ ਮੌਤ ਹੋ ਗਈ ਜਦਕਿ ਸਕੂਲ ਬੱਸ ਦੇ ਡਰਾਈਵਰ ਸਤਨਾਮ ਸਿੰਘ ਦੀਆਂ ਦੋਵੇਂ ਲੱਤਾਂ ਟੁੱਟ ਗਈਆਂ।

ਇਹ ਵੀ ਪੜ੍ਹੋ : ਸੌਦਾ ਸਾਧ ਦੀ ਪੈਰੋਲ ਖ਼ਿਲਾਫ਼ ਪਟੀਸ਼ਨ ’ਤੇ ਨਹੀਂ ਹੋ ਸਕੀ ਸੁਣਵਾਈ, ਅਗਲੀ ਸੁਣਵਾਈ ਲਈ 28 ਫਰਵਰੀ ਤੈਅ

ਮ੍ਰਿਤਕ ਵਿਦਿਆਰਥੀ ਦੇ ਪਿਤਾ ਅਤੇ ਪਿੰਡ ਦੇ ਸਰਪੰਚ ਜੇਪੀ ਸਿੰਘ ਜਵੰਧਪੁਰ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸਾਹਲਪ੍ਰੀਤ ਆਰਮੀ ਪਬਲਿਕ ਸਕੂਲ ਗਡਾਣਾ ਵਿਖੇ ਸੱਤਵੀਂ ਜਮਾਤ ਵਿਚ ਪੜ੍ਹਦਾ ਸੀ। ਉਹ ਰੋਜ਼ਾਨਾ ਦੀ ਤਰ੍ਹਾਂ ਸਕੂਲ ਬੱਸ ’ਚ ਸਵਾਰ ਹੋ ਕੇ ਸਕੂਲ ਜਾ ਰਿਹਾ ਸੀ।

ਇਹ ਵੀ ਪੜ੍ਹੋ : ਸਟਿੰਗ ਵਿਵਾਦ ਤੋਂ ਬਾਅਦ BCCI ਦੇ ਮੁੱਖ ਚੋਣਕਾਰ ਚੇਤਨ ਸ਼ਰਮਾ ਨੇ ਦਿੱਤਾ ਅਸਤੀਫਾ

ਇਸ ਦੌਰਾਨ ਮੀਆਂਵਿੰਡ ਤੋਂ ਥੋੜ੍ਹੀ ਦੂਰ ਇਕ ਬੱਜਰੀ ਨਾਲ ਭਰੇ ਟਰੱਕ ਨੇ ਸਕੂਲ ਬੱਸ ਟੱਕਰ ਮਾਰ ਦਿੱਤੀ। ਇਸ ਦੌਰਾਨ ਸਾਹਿਲਪ੍ਰੀਤ ਅਤੇ ਬੱਸ ਡਰਾਈਵਰ ਗੰਭੀਰ ਜ਼ਖ਼ਮੀ ਹੋ ਗਏ। ਸਾਹਿਲਪ੍ਰੀਤ ਸਿੰਘ ਨੇ ਹਸਪਤਾਲ ਵਿਚ ਜਾ ਕੇ ਦਮ ਤੋੜ ਦਿੱਤਾ। ਮਿਲੀ ਜਾਣਕਾਰੀ ਅਨੁਸਾਰ ਟਿੱਪਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਥਾਣਾ ਵੈਰੋਵਾਲ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਚੁੱਕੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM
Advertisement