ਖ਼ਬਰਾਂ |

ਤਾਜ਼ਾ |

ਕੁੱਟ-ਕੁੱਟ ਕੇ ਜਾਨੋਂ ਮਾਰ ਦਿੱਤੀ ਪਤਨੀ, ਲਾਸ਼ ਘਰ 'ਚ ਹੀ ਸਾੜਨ ਦੀ ਕੀਤੀ ਕੋਸ਼ਿਸ਼ 
Published : Feb 17, 2023, 3:48 pm IST
Updated : Feb 17, 2023, 3:48 pm IST
SHARE ARTICLE
Representational Image
Representational Image

60 ਸਾਲਾ ਵਿਅਕਤੀ ਨੇ ਮਾਰ ਦਿੱਤੀ ਆਪਣੀ ਪਤਨੀ, ਗ੍ਰਿਫ਼ਤਾਰ 

 

ਗੁਰਦਾਸਪੁਰ - ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ 'ਚ ਇੱਕ 60 ਸਾਲਾ ਵਿਅਕਤੀ ਨੂੰ ਕੁੱਟ-ਕੁੱਟ ਕੇ ਆਪਣੀ ਪਤਨੀ ਦਾ ਕਤਲ ਕਰਨ ਅਤੇ ਲਾਸ਼ ਦਾ ਘਰ 'ਚ ਹੀ ਸਸਕਾਰ ਕਰਨ ਦੀ ਕੋਸ਼ਿਸ਼ ਕਰਨ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ।

ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਵੀਰਵਾਰ ਰਾਤ ਨੂੰ ਦੀਨਾਨਗਰ ਦੇ ਪਿੰਡ ਪਨਿਆਰ ਦੇ ਰਹਿਣ ਵਾਲੇ ਸੰਸਾਰ ਚੰਦ ਨੇ ਝਗੜੇ ਤੋਂ ਬਾਅਦ ਆਪਣੀ ਪਤਨੀ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ।

ਮਹਿੰਦਰੋ (55) ਦੀ ਗੰਭੀਰ ਸੱਟਾਂ ਲੱਗਣ ਤੋਂ ਬਾਅਦ ਮੌਤ ਹੋ ਗਈ।

ਦੀਨਾਨਗਰ ਥਾਣੇ ਦੇ ਇੰਚਾਰਜ ਮੇਜਰ ਸਿੰਘ ਨੇ ਦੱਸਿਆ ਕਿ ਸੰਸਾਰ ਚੰਦ ਦਿਹਾੜੀਦਾਰ ਮਜ਼ਦੂਰ ਹੈ, ਜਿਸ ਨੇ ਉਸ ਦੀ ਲਾਸ਼ ਨੂੰ ਘਰ 'ਚ ਹੀ ਅੱਗ ਲਾ ਕੇ ਸਾੜਨ ਦੀ ਕੋਸ਼ਿਸ਼ ਕੀਤੀ।

ਉਸ ਨੇ ਦੱਸਿਆ ਕਿ ਪਿੰਡ ਵਾਸੀਆਂ ਵੱਲੋਂ ਰੌਲ਼ਾ ਪਾਉਣ ਤੋਂ ਬਾਅਦ, ਪੁਲਿਸ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਅੱਧ-ਸੜੀ ਲਾਸ਼ ਨੂੰ ਅੱਗ 'ਚੋਂ ਬਾਹਰ ਕੱਢਿਆ।

ਸਿੰਘ ਨੇ ਦੱਸਿਆ ਕਿ ਮੁਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਸੰਸਾਰ ਆਪਣੀ ਪਤਨੀ ਨਾਲ ਲੜਦਾ-ਝਗੜਦਾ ਰਹਿੰਦਾ ਸੀ ਅਤੇ ਅਕਸਰ ਉਸ ਦੀ ਕੁੱਟਮਾਰ ਕਰਦਾ ਸੀ।

ਸੰਸਾਰ ਤੇ ਮਹਿੰਦਰੋ ਦਾ ਪੁੱਤਰ ਹਿਮਾਚਲ ਪ੍ਰਦੇਸ਼ ਵਿੱਚ ਕੰਮ ਕਰਦਾ ਹੈ।

ਪੁਲਿਸ ਨੇ ਦੱਸਿਆ ਕਿ ਸੰਸਾਰ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ, ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।

Tags: punjab

Location: India, Punjab, Gurdaspur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੈ ਇਸ ਦੇ ਪਾਪਾ ਨੂੰ ਭੇਜੀ ਸੀ ਵੀਡੀਓ, ਬੱ+ਚੀ ਨੂੰ ਹੈ.ਵਾ.ਨੀ.ਅਤ ਨਾਲ ਕੁੱਟਣ ਵਾਲੀ ਮਾਂ ਆਈ ਕੈਮਰੇ ਦੇ ਸਾਹਮਣੇ, ਸੁਣੋ

17 Jun 2026 2:52 PM

ਘਰ ਵਾਲੇ ਵਿਹੜੇ 'ਚ ਸੁੱਤੇ ਰਹੇ, ਕੰਧ ਪਾੜ ਕੇ 25 ਤੋਲੇ ਸੋਨਾ ਤੇ ਲੱਖਾਂ ਦੀ ਨਕਦੀ ਲੁੱਟ ਕੇ ਲੈ ਗਏ ਚੋਰ

17 Jun 2026 2:50 PM

15 Jun 2026 2:59 PM

ਅਮਰੀਕਾ-ਰਾਨ ਵਿਚਾਲੇ ਸ਼ਾਂਤੀ ਸਮਝੌਤੇ ਦਾ ਐਲਾਨ, ਹੋਰਮੁਜ਼ ਖੋਲ੍ਹਣ ਨੂੰ ਵੀ ਮਿਲੀ ਮਨਜ਼ੂਰੀ

15 Jun 2026 2:58 PM

ਫਿਲਮੀ ਸਟਾਈਲ 'ਚ ਆਈਆਂ ਲੁਟੇਰੀਆਂ, CCTV Footage

14 Jun 2026 3:11 PM
Advertisement