Gurdaspur News: ਗੁਰਦਾਸਪੁਰ 'ਚ ਕਿਸਾਨ ਗਿਆਨ ਸਿੰਘ ਦਾ ਕੀਤਾ ਗਿਆ ਸਸਕਾਰ, ਕਰਜ਼ਾ ਮੁਆਫੀ ਲਈ ਅੰਦੋਲਨ 'ਚ ਹੋਏ ਸਨ ਸ਼ਾਮਲ
Published : Feb 17, 2024, 4:23 pm IST
Updated : Feb 17, 2024, 4:25 pm IST
SHARE ARTICLE
Farmer Gian Singh was cremated in Gurdaspur News in punjabi
Farmer Gian Singh was cremated in Gurdaspur News in punjabi

Gurdaspur News:ਬੀਤੇ ਦਿਨੀਂ ਸ਼ੰਭੂ ਬਾਰਡਰ 'ਤੇ ਦਿਲ ਦਾ ਦੌਰਾ ਪੈਣ ਨਾਲ ਹੋਈ ਤੋੜਿਆ ਸੀ ਦਮ

Farmer Gian Singh was cremated in Gurdaspur News in punjabi: ਹਰਿਆਣਾ-ਪੰਜਾਬ ਦੇ ਸ਼ੰਭੂ ਸਰਹੱਦ 'ਤੇ ਗੁਰਦਾਸਪੁਰ ਦੇ ਕਿਸਾਨ ਗਿਆਨ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਉਨ੍ਹਾਂ ਦਾ ਅੱਜ ਜੱਦੀ ਪਿੰਡ ਚਾਚੋਕੀ ਵਿਖੇ ਅੰਤਿਮ ਸਸਕਾਰ ਕੀਤਾ ਗਿਆ। ਮ੍ਰਿਤਕ ਕਿਸਾਨ 'ਤੇ ਬੈਂਕ ਦਾ 3 ਲੱਖ ਰੁਪਏ ਦਾ ਕਰਜ਼ਾ ਸੀ। ਉਹ ਇਸ ਕਰਜ਼ੇ ਦੀ ਮੁਆਫ਼ੀ ਲਈ ਅੰਦੋਲਨ ਵਿੱਚ ਸ਼ਾਮਲ ਹੋਇਆ ਸੀ।

ਇਹ ਵੀ ਪੜ੍ਹੋ: Amritsar News: ਦੁੱਧ ਲੈਣ ਜਾ ਰਹੇ ਵਿਅਕਤੀ ਨੂੰ ਟਰੱਕ ਨੇ ਕੁਚਲਿਆ, ਮੌਕੇ 'ਤੇ ਹੋਈ ਮੌਤ 

4 ਫਰਵਰੀ ਨੂੰ ਸ਼ੰਭੂ ਸਰਹੱਦ 'ਤੇ ਉਨ੍ਹਾਂ ਦੀ ਤਬੀਅਤ ਅਚਾਨਕ ਵਿਗੜ ਗਈ। ਉਨ੍ਹਾਂ8 ਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਡਾਕਟਰਾਂ ਨੇ ਦੱਸਿਆ ਕਿ ਗਿਆਨ ਸਿੰਘ ਨੂੰ ਦਿਲ ਦਾ ਦੌਰਾ ਪਿਆ ਸੀ। ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਗਿਆਨ ਸਿੰਘ ਦੇ ਭਰਾ ਜੋਗਿੰਦਰ ਸਿੰਘ ਨੇ ਦੱਸਿਆ ਕਿ 11 ਫਰਵਰੀ ਨੂੰ ਉਸ ਦਾ ਭਰਾ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਬਾਬਾ ਨਾਮਦੇਵ ਜੀ ਦੇ ਜਥੇ ਨਾਲ ਕਿਸਾਨ ਅੰਦੋਲਨ ਵਿਚ ਸ਼ਾਮਲ ਹੋਣ ਲਈ ਸ਼ੰਭੂ ਬਾਰਡਰ ਗਿਆ ਸੀ। ਉਨ੍ਹਾਂ ਨੂੰ 14 ਫਰਵਰੀ ਨੂੰ ਦਿਲ ਦਾ ਦੌਰਾ ਪਿਆ। ਉਸ ਨੂੰ ਆਪਣੇ ਭਰਾ ਦੀ ਸ਼ਹਾਦਤ 'ਤੇ ਮਾਣ ਹੈ ਕਿਉਂਕਿ ਉਸ ਨੇ ਕਿਸਾਨ ਸੰਘਰਸ਼ ਵਿਚ ਕਿਸਾਨਾਂ ਲਈ ਆਪਣੀ ਜਾਨ ਗਵਾਈ ਸੀ।

ਇਹ ਵੀ ਪੜ੍ਹੋ: Tamil Nadu Firecracker Factory News: ਤਾਮਿਲਨਾਡੂ 'ਚ ਪਟਾਕਾ ਫੈਕਟਰੀ 'ਚ ਜ਼ਬਰਦਸਤ ਧਮਾਕਾ, 9 ਲੋਕਾਂ ਦੀ ਹੋਈ ਮੌਤ 

ਜੋਗਿੰਦਰ ਸਿੰਘ ਨੇ ਦੱਸਿਆ ਕਿ ਉਹ 3 ਭਰਾ ਹਨ। ਗਿਆਨ ਸਿੰਘ ਆਪਣੇ ਵੱਡੇ ਭਰਾ ਸਲਵਿੰਦਰ ਸਿੰਘ ਦੇ ਘਰ ਰਹਿੰਦਾ ਸੀ। ਗਿਆਨ ਸਿੰਘ ਦੀ ਪਤਨੀ ਦਾ ਵਿਆਹ ਤੋਂ ਕੁਝ ਸਮਾਂ ਬਾਅਦ ਹੀ ਮੌਤ ਹੋ ਗਈ ਸੀ। ਉਸ ਦੇ ਕੋਈ ਬੱਚੇ ਨਹੀਂ ਸਨ। ਇਸ ਤੋਂ ਬਾਅਦ ਗਿਆਨ ਸਿੰਘ ਨੇ ਦੁਬਾਰਾ ਵਿਆਹ ਨਹੀਂ ਕਰਵਾਇਆ। ਵੱਡੇ ਭਰਾ ਸਲਵਿੰਦਰ ਸਿੰਘ ਦੀ ਮੌਤ ਤੋਂ ਬਾਅਦ ਉਹ ਆਪਣੇ ਭਤੀਜੇ ਕੋਲ ਰਹਿਣ ਲੱਗ ਪਿਆ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਗਿਆਨ ਸਿੰਘ ਲੰਮੇ ਸਮੇਂ ਤੋਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨਾਲ ਜੁੜੇ ਹੋਏ ਸਨ। ਉਸ ਨੇ ਸਾਲ 2020 ਵਿੱਚ ਕਿਸਾਨ ਅੰਦੋਲਨ ਵਿੱਚ ਵੀ ਹਿੱਸਾ ਲਿਆ ਸੀ। ਤਿੰਨੋਂ ਭਰਾਵਾਂ ਕੋਲ ਥੋੜ੍ਹੀ ਜਿਹੀ ਜ਼ਮੀਨ ਹੈ ਜਿਸ 'ਤੇ ਉਹ ਖੇਤੀ ਕਰਦੇ ਹਨ। ਉਸ ਦੇ ਸਿਰ 'ਤੇ ਵੀ ਕਰਜ਼ਾ ਹੈ, ਇਸ ਲਈ ਉਸ ਨੇ ਮੰਗ ਕੀਤੀ ਹੈ ਕਿ ਉਸ ਦੇ ਸਾਰੇ ਕਰਜ਼ੇ ਮੁਆਫ਼ ਕੀਤੇ ਜਾਣ।

(For more Punjabi news apart from Farmer Gian Singh was cremated in Gurdaspur News in punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਏਜੰਟਾਂ ਨੇ ਸਾਨੂੰ ਅਗਵਾ ਕਰਕੇ ਤਸ਼ੱਦਦ ਕੀਤਾ ਅਤੇ ਮੰਗਦੇ ਸੀ ਲੱਖਾਂ ਰੁਪਏ' Punjabi Men Missing in Iran ‘Dunki’

24 Jun 2025 6:53 PM

Encounter of the gangster who fired shots outside Pinky Dhaliwal's house — Romil Vohra killed.

24 Jun 2025 6:52 PM

Ludhiana By Election 2025 : ਗਿਣਤੀ 'ਚ ਹੋ ਗਈ ਪੂਰੀ ਟੱਕਰ, ਫੱਸ ਗਏ ਪੇਚ, ਸਟੀਕ ਨਤੀਜੇ

23 Jun 2025 2:03 PM

Ludhiana west ByPoll Result Update Live : ਹੋ ਗਿਆ ਨਿਪਟਾਰਾ

23 Jun 2025 2:01 PM

Ludhiana West bypoll ਦੇ ਪਹਿਲੇ ਰੁਝਾਨਾਂ ਨੇ ਕਰ 'ਤਾ ਸਭ ਨੂੰ ਹੈਰਾਨ, ਕਾਂਗਰਸ ਨੂੰ ਵੱਡਾ ਝਟਕਾ

23 Jun 2025 9:38 AM
Advertisement