Ludhiana News: ਗ੍ਰੰਥੀ ਪਤੀ ਨੇ ਪਤਨੀ ਦਾ ਕੀਤਾ ਕਤਲ, ਨਾਜਾਇਜ਼ ਸਬੰਧਾਂ ਦੇ ਸ਼ੱਕ 'ਚ ਕੁੱਟਮਾਰ ਤੋਂ ਬਾਅਦ ਘੁੱਟਿਆ ਗਲਾ
Published : Feb 17, 2024, 7:04 pm IST
Updated : Feb 17, 2024, 7:04 pm IST
SHARE ARTICLE
Granthi husband killed his wife Ludhiana News in punjabi
Granthi husband killed his wife Ludhiana News in punjabi

Ludhiana News:ਮਨਪ੍ਰੀਤ ਕੌਰ ਵਜੋਂ ਹੋਈ ਮ੍ਰਿਤਕ ਔਰਤ ਦੀ ਪਹਿਚਾਣ

Granthi husband killed his wife Ludhiana News in punjabi : ਲੁਧਿਆਣਾ ਦੇ ਨਿਊ ਜਨਤਾ ਨਗਰ ਵਿਚ ਇਕ ਪਤੀ ਨੇ ਆਪਣੀ ਪਤਨੀ ਦਾ ਗਲਾ ਘੁੱਟ ਕੇ ਕਤਲ ਕਰ ਦਿਤਾ। ਪਤੀ ਨੇ ਪਹਿਲਾਂ ਉਸ ਦੀ ਕੁੱਟਮਾਰ ਕੀਤੀ ਅਤੇ ਜਦੋਂ ਪਤਨੀ ਨੇ ਵਿਰੋਧ ਕੀਤਾ ਤਾਂ ਉਸ ਨੇ ਉਸ ਦਾ ਗਲਾ ਘੁੱਟ ਕੇ ਕਤਲ ਕਰ ਦਿਤਾ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਫਰਾਰ ਹੋ ਗਿਆ। ਮਰਨ ਵਾਲੀ ਔਰਤ ਦਾ ਨਾਂ ਮਨਪ੍ਰੀਤ ਕੌਰ ਹੈ। ਮਨਪ੍ਰੀਤ ਆਪਣੇ ਪਿੱਛੇ ਤਿੰਨ ਧੀਆਂ ਛੱਡ ਗਈ।

ਇਹ ਵੀ ਪੜ੍ਹੋ: Abohar News: ਟਰਾਲੀਆਂ ਚੋਰੀ ਕਰਨ ਵਾਲੇ 4 ਮੁਲਜ਼ਮ ਕਾਬੂ, ਮੁਲਜ਼ਮ ਟਰਾਲੀਆਂ ਚੋਰੀ ਕਰਕੇ ਪੰਜਾਬ 'ਚ ਵੇਚਦੇ ਸਨ

ਮ੍ਰਿਤਕ ਮਨਪ੍ਰੀਤ ਦਾ ਪਤੀ ਕੁਲਦੀਪ ਸਿੰਘ ਸ੍ਰੀ ਗੁਰੂ ਨਾਨਕ ਪ੍ਰਕਾਸ਼ ਗੁਰਦੁਆਰਾ ਸਾਹਿਬ ਵਿਚ ਗ੍ਰੰਥੀ ਸਿੰਘ ਹੈ। ਕੁਲਦੀਪ ਦੇ ਵਿਆਹ ਨੂੰ ਕਰੀਬ 15 ਸਾਲ ਹੋ ਗਏ ਹਨ। ਪਤੀ-ਪਤਨੀ ਆਪਣੇ ਪਰਿਵਾਰ ਸਮੇਤ ਗੁਰਦੁਆਰਾ ਸਾਹਿਬ ਦੇ ਹੀ ਇੱਕ ਕਮਰੇ ਵਿੱਚ ਰਹਿ ਰਹੇ ਹਨ। ਜਾਣਕਾਰੀ ਦਿੰਦੇ ਹੋਏ ਐੱਸਐੱਚਓ ਬਿਕਰਮਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਦੇਰ ਰਾਤ ਸੂਚਨਾ ਮਿਲੀ ਸੀ ਕਿ ਨਿਊ ਜਨਤਾ ਨਗਰ ਵਿੱਚ ਪਤੀ-ਪਤਨੀ ਵਿੱਚ ਝਗੜਾ ਹੋ ਗਿਆ ਹੈ।

ਇਹ ਵੀ ਪੜ੍ਹੋ: Punjab News: ਪੰਜਾਬ ਸਰਕਾਰ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਲਈ ਲਗਾਤਾਰ ਕਾਰਜਸ਼ੀਲ 

ਔਰਤ ਦੀ ਹਾਲਤ ਨਾਜ਼ੁਕ ਹੋਣ ਕਾਰਨ ਮੁਲਜ਼ਮ ਕੁਲਦੀਪ ਨੇ ਉਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮੁਲਜ਼ਮ ਪਤੀ ਕੁਲਦੀਪ ਸਿੰਘ ਮੌਕੇ ਤੋਂ ਫਰਾਰ ਹੈ। ਕੁਲਦੀਪ ਅਕਸਰ ਮਨਪ੍ਰੀਤ 'ਤੇ ਸ਼ੱਕ ਕਰਦਾ ਸੀ। ਉਸ ਨੂੰ ਸ਼ੱਕ ਸੀ ਕਿ ਮਨਪ੍ਰੀਤ ਦੇ ਕਿਸੇ ਨਾਲ ਨਾਜਾਇਜ਼ ਸਬੰਧ ਹਨ। ਇਸ ਕਾਰਨ ਦੋਵਾਂ ਵਿਚਾਲੇ ਅਕਸਰ ਝਗੜਾ ਹੁੰਦਾ ਰਹਿੰਦਾ ਸੀ। ਕੁਲਦੀਪ ਨੇ ਬੀਤੀ ਰਾਤ ਮਨਪ੍ਰੀਤ ਦੀ ਕਾਫੀ ਕੁੱਟਮਾਰ ਕੀਤੀ। ਉਸ ਦੀ ਗਰਦਨ 'ਤੇ ਹਮਲੇ ਦੇ ਨਿਸ਼ਾਨ ਹਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਦੋਸ਼ੀ ਕੁਲਦੀਪ ਨੇ ਉਸ ਦੀ ਬੇਰਹਿਮੀ ਨਾਲ ਗਲਾ ਘੁੱਟ ਕੇ ਹੱਤਿਆ ਕਰ ਦਿਤੀ। ਮ੍ਰਿਤਕ ਮਨਪ੍ਰੀਤ ਕੌਰ ਦੀ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਰਖਵਾਇਆ ਗਿਆ ਹੈ। ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਉਸ ਦੀ ਭਾਲ ਕੀਤੀ ਜਾ ਰਹੀ ਹੈ। ਔਰਤ ਦੇ ਪੇਕੇ ਪਰਿਵਾਰ ਵਾਲਿਆਂ ਨੂੰ ਵੀ ਘਟਨਾ ਦੀ ਸੂਚਨਾ ਦੇ ਦਿੱਤੀ ਗਈ ਹੈ। ਪੋਸਟਮਾਰਟਮ ਤੋਂ ਬਾਅਦ ਔਰਤ ਦੀ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਜਾਵੇਗੀ।

(For more Punjabi news apart from Granthi husband killed his wife Ludhiana News in punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM
Advertisement