Punjab News: ਜਲੰਧਰ ਵਾਸੀਆਂ ਨੂੰ ਤੋਹਫ਼ਾ! ਆਦਮਪੁਰ ਏਅਰਪੋਰਟ ਤੋਂ ਜਲਦ ਸ਼ੁਰੂ ਹੋਣਗੀਆਂ ਉਡਾਣਾਂ
Published : Feb 17, 2024, 9:22 am IST
Updated : Feb 17, 2024, 9:22 am IST
SHARE ARTICLE
Flights will start soon from Adampur Airport
Flights will start soon from Adampur Airport

ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੇ ਹਿੰਡਨ, ਸ੍ਰੀ ਨਾਂਦੇੜ ਸਾਹਿਬ, ਬੈਂਗਲੁਰੂ, ਕੋਲਕਾਤਾ ਅਤੇ ਗੋਆ ਲਈ ਉਡਾਣਾਂ ਲਈ ਰੂਟ ਅਲਾਟ ਕੀਤੇ ਹਨ।

Punjab News: ਜਲੰਧਰ ਸਥਿਤ ਆਦਮਪੁਰ ਏਅਰਪੋਰਟ ਤੋਂ ਜਲਦ ਹੀ ਉਡਾਣਾਂ ਸ਼ੁਰੂ ਹੋ ਸਕਦੀਆਂ ਹਨ। ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੇ ਹਿੰਡਨ, ਸ੍ਰੀ ਨਾਂਦੇੜ ਸਾਹਿਬ, ਬੈਂਗਲੁਰੂ, ਕੋਲਕਾਤਾ ਅਤੇ ਗੋਆ ਲਈ ਉਡਾਣਾਂ ਲਈ ਰੂਟ ਅਲਾਟ ਕੀਤੇ ਹਨ।

ਦੱਸ ਦੇਈਏ ਕਿ ਇਸ ਸਬੰਧੀ ਜਲੰਧਰ ਤੋਂ ‘ਆਪ’ ਦੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਜੋਤੀਰਾਦਿੱਤਿਆ ਸਿੰਧੀਆ ਨਾਲ ਮੁਲਾਕਾਤ ਕੀਤੀ ਸੀ ਅਤੇ ਉਨ੍ਹਾਂ ਨੂੰ ਜਲੰਧਰ ਵਾਸੀਆਂ ਦੀ ਸਹੂਲਤ ਲਈ ਇਕ ਲਿਖਤੀ ਪੱਤਰ ਵੀ ਸੌਂਪਿਆ ਸੀ। ਹੁਣ ਸਰਕਾਰ ਨੇ ਇਸ ਬਾਰੇ ਫੈਸਲਾ ਲਿਆ ਹੈ। ਜਲਦ ਹੀ ਉਕਤ ਰੂਟ 'ਤੇ ਉਡਾਣਾਂ ਸ਼ੁਰੂ ਹੋ ਜਾਣਗੀਆਂ।

ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਦਸਿਆ ਕਿ ਆਦਮਪੁਰ ਹਵਾਈ ਅੱਡੇ ਤੋਂ ਜਲਦੀ ਹੀ ਉਪਰੋਕਤ ਉਡਾਣਾਂ ਸ਼ੁਰੂ ਹੋਣਗੀਆਂ। ਜਿਸ ਕਾਰਨ ਸ਼ਹਿਰ ਦੇ ਲੋਕਾਂ ਨੂੰ ਦਿੱਲੀ ਜਾ ਕੇ ਫਲਾਈਟ ਨਹੀਂ ਲੈਣੀ ਪਵੇਗੀ। ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਜੋਤੀਰਾਦਿੱਤਿਆ ਸਿੰਧੀਆ ਨੇ ਸੰਸਦ ਮੈਂਬਰ ਨੂੰ ਲਿਖੇ ਪੱਤਰ ਦੇ ਜਵਾਬ ਵਿਚ ਇਹ ਜਾਣਕਾਰੀ ਸਾਂਝੀ ਕੀਤੀ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਮੰਤਰਾਲੇ ਨੇ ਸੰਸਦ ਮੈਂਬਰ ਨੂੰ ਸੂਚਿਤ ਕੀਤਾ ਹੈ ਕਿ ਉਡਾਨ 5.0 ਦੇ ਤਹਿਤ ਵੱਖ-ਵੱਖ ਏਅਰਲਾਈਨਾਂ ਨੂੰ ਆਦਮਪੁਰ ਤੋਂ ਉਪਰੋਕਤ ਰੂਟ ਅਲਾਟ ਕੀਤੇ ਗਏ ਹਨ, ਜਿਨ੍ਹਾਂ 'ਤੇ ਜਲਦੀ ਹੀ ਉਡਾਣਾਂ ਸ਼ੁਰੂ ਕੀਤੀਆਂ ਜਾਣਗੀਆਂ। ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਦਸਿਆ ਕਿ ਮੰਤਰਾਲੇ ਮੁਤਾਬਕ ਉਡਾਨ ਸਕੀਮ ਤਹਿਤ ਆਦਮਪੁਰ ਹਵਾਈ ਅੱਡੇ ਤੋਂ ਨਵੀਂ ਦਿੱਲੀ, ਮੁੰਬਈ ਅਤੇ ਜੈਪੁਰ ਲਈ ਉਡਾਣ ਸੇਵਾ ਸ਼ੁਰੂ ਕੀਤੀ ਗਈ ਸੀ ਪਰ ਤਿੰਨ ਸਾਲਾਂ ਦੇ ਅਰਸੇ ਬਾਅਦ ਇਸ ਨੂੰ ਬੰਦ ਕਰ ਦਿਤਾ ਗਿਆ।

ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਕਿਹਾ ਕਿ ਇਹ ਹਵਾਈ ਅੱਡਾ 125 ਕਰੋੜ ਰੁਪਏ ਦੀ ਲਾਗਤ ਨਾਲ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਗਿਆ ਹੈ। ਇਸ ਹਵਾਈ ਅੱਡੇ ਤੋਂ ਉਕਤ ਉਡਾਣਾਂ ਸ਼ੁਰੂ ਹੋਣ ਨਾਲ ਦੋਆਬੇ ਦੇ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ। ਜ਼ਿਕਰਯੋਗ ਹੈ ਕਿ ਇਸ ਹਵਾਈ ਅੱਡੇ ਦਾ ਨਾਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਦੇ ਨਾਂ 'ਤੇ ਰੱਖਣ ਦੀ ਮੰਗ ਸੰਸਦ 'ਚ ਵੀ ਉਠਾਈ ਗਈ ਸੀ।

(For more Punjabi news apart from Punjab news Flights will start soon from Adampur Airport, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Big Breaking: ਪਰਨੀਤ ਕੌਰ ਦਾ ਵਿਰੋਧ ਕਰਨ ਆਏ ਕਿਸਾਨਾਂ ਨਾਲ ਪ੍ਰਸ਼ਾਸਨ ਦੀ ਝੜਪ!, ਇੱਕ ਕਿਸਾਨ ਦੀ ਮੌ.ਤ, ਬਹੁਤ ਮੰਦਭਾਗਾ

04 May 2024 5:08 PM

Valtoha ‘ਤੇ ਵਰ੍ਹੇ Simranjit Mann ਦੀ Party ਦਾ ਉਮੀਦਵਾਰ, ਉਦੋਂ ਤਾਂ ਬਾਹਾਂ ਖੜ੍ਹੀਆਂ ਕਰਕੇ ਬਲੂ ਸਟਾਰ ਦੌਰਾਨ...

04 May 2024 3:11 PM

ਅਮਰ ਸਿੰਘ ਗੁਰਕੀਰਤ ਕੋਟਲੀ ਨੇ ਦਲ ਬਦਲਣ ਵਾਲਿਆਂ ਨੂੰ ਦਿੱਤਾ ਕਰਾਰਾ ਜਵਾਬ

04 May 2024 1:29 PM

NSA ਲੱਗੀ ਦੌਰਾਨ Amritpal Singh ਕੀ ਲੜ ਸਕਦਾ ਚੋਣ ? ਕੀ ਕਹਿੰਦਾ ਕਾਨੂੰਨ ? ਸਜ਼ਾ ਹੋਣ ਤੋਂ ਬਾਅਦ ਲੀਡਰ ਕਿੰਨਾ ਸਮਾਂ

04 May 2024 12:46 PM

ਡੋਪ ਟੈਸਟ ਦਾ ਚੈਲੰਜ ਕਰਨ ਵਾਲੇ Kulbir Singh Zira ਨੂੰ Laljit Singh Bhullar ਨੇ ਚੱਲਦੀ Interview 'ਚ ਲਲਕਾਰਿਆ

04 May 2024 11:44 AM
Advertisement