Punjab Weather: ਪੰਜਾਬ-ਹਰਿਆਣਾ ’ਚ ਬਦਲੇਗਾ ਮੌਸਮ; ਅੱਜ ਤੋਂ ਉੱਤਰੀ ਭਾਰਤ ਵਿਚ ਸਰਗਰਮ ਹੋਵੇਗੀ ਪਛਮੀ ਗੜਬੜੀ
Published : Feb 17, 2024, 7:21 am IST
Updated : Feb 17, 2024, 7:21 am IST
SHARE ARTICLE
Rain
Rain

ਬਾਰਸ਼ ਦੇ ਨਾਲ ਗੜੇ ਪੈਣ ਦੀ ਸੰਭਾਵਨਾ

Punjab Weather:  ਪੰਜਾਬ ਤੇ ਹਰਿਆਣਾ ’ਚ ਮੌਸਮ ਬਦਲਣ ਵਾਲਾ ਹੈ। ਮੌਸਮ ਵਿਭਾਗ ਨੇ ਸੂਬੇ ਵਿਚ ਔਰੇਂਜ ਅਲਰਟ ਜਾਰੀ ਕੀਤਾ ਹੈ। ਇਹ ਅਲਰਟ ਅੱਠ ਜ਼ਿਲ੍ਹਿਆਂ ਲਈ ਰਹੇਗਾ। ਨਾਲ ਹੀ ਬਾਕੀ ਜ਼ਿਲ੍ਹਿਆਂ ਵਿਚ ਵੀ ਯੈਲੋ ਅਲਰਟ ਰਹੇਗਾ। ਇਸ ਦੇ ਨਾਲ ਹੀ ਪੰਜਾਬ ’ਚ ਸ਼ੁਕਰਵਾਰ ਨੂੰ ਧੁੱਪ ਨਿਕਲੀ। ਸੂਬੇ ਵਿਚ ਮੌਸਮ ਵਿਚ ਨਾ ਤਾਂ ਠੰਢ ਹੈ ਅਤੇ ਨਾ ਹੀ ਗਰਮੀ। ਇਥੇ ਮੌਸਮ ਸੁਹਾਵਣਾ ਬਣਿਆ ਰਹਿੰਦਾ ਹੈ।

ਸੂਬੇ ’ਚ ਤਾਪਮਾਨ ਵੀ ਵਧ ਗਿਆ ਹੈ। ਹਾਲਾਂਕਿ ਹੁਣ ਜੇਕਰ ਮੌਸਮ ਇਕ ਵਾਰ ਫਿਰ ਬਦਲਦਾ ਹੈ ਤਾਂ ਠੰਢ ਪੈ ਸਕਦੀ ਹੈ। ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਨੇ ਦਸਿਆ ਕਿ ਪੰਜਾਬ, ਚੰਡੀਗੜ੍ਹ, ਪੰਚਕੂਲਾ, ਅੰਬਾਲਾ, ਕੁਰੂਕਸ਼ੇਤਰ, ਕੈਥਲ, ਪਾਣੀਪਤ, ਸੋਨੀਪਤ, ਯਮੁਨਾਨਗਰ ਅਤੇ ਕਰਨਾਲ ਜ਼ਿਲ੍ਹਿਆਂ ਵਿਚ 19 ਫ਼ਰਵਰੀ ਤੋਂ ਮੌਸਮ ਵਿਚ ਤਬਦੀਲੀ ਆਉਣ ਦੀ ਸੰਭਾਵਨਾ ਹੈ। ਇਸ ਦੌਰਾਨ ਮੀਂਹ ਅਤੇ ਗੜੇ ਪੈਣ ਦੀ ਸੰਭਾਵਨਾ ਹੈ।

ਦੂਜੇ ਪਾਸੇ ਤੂਫ਼ਾਨ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਅੱਗੇ ਵਧੇਗਾ। ਚੰਡੀਗੜ੍ਹ ’ਚ ਸ਼ੁਕਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 24 ਡਿਗਰੀ ਅਤੇ ਘੱਟ ਤੋਂ ਘੱਟ 8 ਡਿਗਰੀ ਦੇ ਆਸ-ਪਾਸ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਅੰਬਾਲਾ ਵਿਚ 24.2 ਡਿਗਰੀ, ਹਿਸਾਰ ਵਿੱਚ 25.4 ਅਤੇ ਕਰਨਾਲ ਵਿਚ 23.2 ਡਿਗਰੀ ਤਾਪਮਾਨ ਦਰਜ ਕੀਤਾ ਗਿਆ ਹੈ। ਪਛਮੀ ਗੜਬੜੀ 17 ਫ਼ਰਵਰੀ ਤੋਂ ਉੱਤਰੀ ਭਾਰਤ ਵਿਚ ਸਰਗਰਮ ਹੋਵੇਗੀ।

(For more Punjabi news apart from Punjab weather update news, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement