Abohar News: 3 ਧੀਆਂ ਦੇ ਪਿਓ ਨੇ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
Published : Feb 17, 2024, 1:37 pm IST
Updated : Feb 17, 2024, 2:46 pm IST
SHARE ARTICLE
The father of 3 daughters committed suicide Abohar News in punjabi
The father of 3 daughters committed suicide Abohar News in punjabi

Abohar News: ਆਰਥਿਕ ਤੰਗੀ ਤੋਂ ਸੀ ਪ੍ਰੇਸ਼ਾਨ ਕ੍ਰਿਸ਼ਨ ਕੁਮਾਰ

The father of 3 daughters committed suicide in punjabi: ਅਬੋਹਰ ਦੇ ਪਿੰਡ ਚੂਹੜੀਵਾਲਾ ਧੰਨਾ ਦੇ ਵਸਨੀਕ ਨੇ ਆਰਥਿਕ ਤੰਗੀ ਅਤੇ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਨਹਿਰ 'ਚ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ, ਜਿਸ ਦੀ ਲਾਸ਼ ਇਕ ਹਫ਼ਤੇ ਬਾਅਦ ਨਹਿਰ 'ਚੋਂ ਮਿਲੀ, ਜਿਸ ਨੂੰ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਖੂਈਖੇੜਾ ਦੇ ਮੁਰਦਾਘਰ 'ਚ ਰੱਖਿਆ ਗਿਆ। 

ਇਹ ਵੀ ਪੜ੍ਹੋ: Farmer protest: ਮਾਂ ਚਰਨ ਕੌਰ ਨੇ ਸਾਂਝਾ ਕੀਤਾ ਪੁੱਤ ਦਾ ਪੁਰਾਣਾ ਵੀਡੀਓ, ਕਿਸਾਨਾਂ ਦੇ ਹੱਕ 'ਚ ਸਿੱਧੂ ਨੇ ਬੁਲੰਦ ਕੀਤੀ ਸੀ ਆਵਾਜ਼ 

ਜਾਣਕਾਰੀ ਅਨੁਸਾਰ ਕਰੀਬ 40 ਸਾਲਾ ਕ੍ਰਿਸ਼ਨ ਕੁਮਾਰ ਤਿੰਨ ਲੜਕੀਆਂ ਦਾ ਪਿਤਾ ਸੀ। ਉਹ ਦਿਹਾੜੀਦਾਰ ਮਜ਼ਦੂਰ ਵਜੋਂ ਕੰਮ ਕਰਦਾ ਸੀ ਅਤੇ ਉਸ ਨੇ 2 ਕਰਜ਼ੇ ਲਏ ਸਨ, ਜਿਸ ਨੂੰ ਲੰਬੇ ਸਮੇਂ ਤੋਂ ਨਾ ਮੋੜ ਸਕਣ ਕਾਰਨ ਉਹ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿੰਦਾ ਸੀ।

ਇਹ ਵੀ ਪੜ੍ਹੋ: Chandigarh News : ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ CBI ਨੇ ਇੰਸਪੈਕਟਰ ਪਤੀ-ਪਤਨੀ ਵਿਰੁਧ ਕਾਰਵਾਈ ਕੀਤੀ ਸ਼ੁਰੂ

ਬੀਤੇ ਸ਼ਨੀਵਾਰ ਉਹ ਅਚਾਨਕ ਘਰੋਂ ਲਾਪਤਾ ਹੋ ਗਿਆ। ਪਰਿਵਾਰਕ ਮੈਂਬਰਾਂ ਵਲੋਂ ਉਸ ਦੀ ਲਗਾਤਾਰ ਭਾਲ ਕੀਤੀ ਜਾ ਰਹੀ ਸੀ ਅਤੇ ਅੱਜ ਸਵੇਰੇ ਉਸ ਦੀ ਲਾਸ਼ ਪਾਤੜਾਂਵਾਲਾ ਮਾਈਨਰ ਵਿਚੋਂ ਮਿਲੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਸੂਚਨਾ ਮਿਲਣ 'ਤੇ ਥਾਣਾ ਖੂਈਖੇੜਾ ਦੇ ਏਐਸਆਈ ਲੇਖਰਾਜ ਨੇ ਮੌਕੇ 'ਤੇ ਪਹੁੰਚ ਕੇ ਨਰ ਸੇਵਾ ਨਰਾਇਣ ਸੇਵਾ ਸੰਮਤੀ ਦੇ ਮੈਂਬਰਾਂ ਬਿੱਟੂ ਨਰੂਲਾ ਅਤੇ ਸੋਨੂੰ ਗਰੋਵਰ ਦੀ ਮਦਦ ਨਾਲ ਲਾਸ਼ ਨੂੰ ਬਾਹਰ ਕੱਢ ਕੇ ਫਾਜ਼ਿਲਕਾ ਹਸਪਤਾਲ ਦੇ ਮੁਰਦਾਘਰ 'ਚ ਰਖਵਾਇਆ। ਇਧਰ, ਲਾਸ਼ ਮਿਲਣ ਦੀ ਸੂਚਨਾ ਮਿਲਣ 'ਤੇ ਮ੍ਰਿਤਕ ਦਾ ਭਰਾ ਰਾਜੂ ਮੌਕੇ 'ਤੇ ਪਹੁੰਚ ਗਿਆ। ਜਿਨ੍ਹਾਂ ਨੇ ਮ੍ਰਿਤਕ ਦੀ ਪਛਾਣ ਕਰ ਲਈ। ਪੁਲਿਸ ਵਲੋਂ ਮ੍ਰਿਤਕ ਦੇ ਵਾਰਸਾਂ ਦੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਕੀਤੀ ਜਾ ਰਹੀ ਹੈ।

(For more Punjabi news apart from The father of 3 daughters committed suicide Abohar News in punjab, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM
Advertisement