Punjab Vigilance: ਵਿਜੀਲੈਂਸ ਵੱਲੋਂ 40,000 ਰੁਪਏ ਦੀ ਰਿਸ਼ਵਤ ਲੈਣ ਵਾਲਾ ਲਾਈਨਮੈਨ ਗ੍ਰਿਫਤਾਰ

By : GAGANDEEP

Published : Feb 17, 2024, 6:56 pm IST
Updated : Feb 17, 2024, 6:56 pm IST
SHARE ARTICLE
VB ARRESTS PSPCL LINEMAN FOR TAKING RS 40,000 BRIBE news in punjabi
VB ARRESTS PSPCL LINEMAN FOR TAKING RS 40,000 BRIBE news in punjabi

Punjab Vigilance: ਮੁਲਜ਼ਮ ਨੇ ਟਰਾਂਸਫਾਰਮਰ ਲਗਾਉਣ ਬਦਲੇ ਮੰਗੇ ਸਨ ਪੈਸੇ

VB ARRESTS PSPCL LINEMAN FOR TAKING RS 40,000 BRIBE news in punjabi: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਪੀ.ਐਸ.ਪੀ.ਸੀ.ਐਲ. ਦਫਤਰ, ਉਮਰਪੁਰਾ, ਬਲਾਕ ਬਟਾਲਾ, ਜ਼ਿਲਾ ਗੁਰਦਾਸਪੁਰ ਵਿਖੇ ਤਾਇਨਾਤ ਲਾਈਨਮੈਨ ਰਾਜੇਸ਼ ਕੁਮਾਰ ਨੂੰ 40,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਪਿੰਡ ਸੰਗਤਪੁਰਾ, ਤਹਿਸੀਲ ਬਟਾਲਾ, ਜ਼ਿਲ੍ਹਾ ਗੁਰਦਾਸਪੁਰ ਦੇ ਵਸਨੀਕ ਮਨਜਿੰਦਰ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। 

ਇਹ ਵੀ ਪੜ੍ਹੋ: Abohar News: ਟਰਾਲੀਆਂ ਚੋਰੀ ਕਰਨ ਵਾਲੇ 4 ਮੁਲਜ਼ਮ ਕਾਬੂ, ਮੁਲਜ਼ਮ ਟਰਾਲੀਆਂ ਚੋਰੀ ਕਰਕੇ ਪੰਜਾਬ 'ਚ ਵੇਚਦੇ ਸਨ  

ਉਨਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਕਿ ਉਹ ਪਿੰਡ ਸੰਗਤਪੁਰਾ ਵਿੱਚ ਵਾਹੀਯੋਗ ਜ਼ਮੀਨ ਦਾ ਮਾਲਕ ਹੈ, ਜਿੱਥੇ ਉਸ ਨੇ ਆਪਣੇ ਟਿਊਬਵੈੱਲ ਦੇ ਨਵੇਂ ਕੁਨੈਕਸ਼ਨ ਲਈ ਨਵਾਂ ਟਰਾਂਸਫਾਰਮਰ ਲਗਾਉਣਾ ਸੀ। ਇਸ ਸਬੰਧੀ ਉਪਰੋਕਤ ਰਾਜੇਸ਼ ਕੁਮਾਰ ਲਾਈਨਮੈਨ ਨੇ 40,000 ਰੁਪਏ ਦੀ ਰਿਸ਼ਵਤ ਲੈ ਲਈ ਪਰ ਉਸ ਨੇ ਟਰਾਂਸਫਾਰਮਰ ਨਹੀਂ ਲਗਾਇਆ। ਜਦੋਂ ਬਿਜਲੀ ਅਧਿਕਾਰੀ ਰਿਸ਼ਵਤ ਦੀ ਮੰਗ ਕਰ ਰਿਹਾ ਸੀ ਤਾਂ ਸ਼ਿਕਾਇਤਕਰਤਾ ਨੇ ਗੱਲਬਾਤ ਰਿਕਾਰਡ ਕਰ ਲਈ ਅਤੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ।

ਇਹ ਵੀ ਪੜ੍ਹੋ: Punjab News: ਪੰਜਾਬ ਸਰਕਾਰ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਲਈ ਲਗਾਤਾਰ ਕਾਰਜਸ਼ੀਲ

ਵਿਜੀਲੈਂਸ ਬਿਊਰੋ ਰੇਂਜ ਅੰਮ੍ਰਿਤਸਰ ਨੇ ਇਸ ਸ਼ਿਕਾਇਤ ਦੀ ਜਾਂਚ ਕੀਤੀ ਜਿਸ ਦੌਰਾਨ ਦੋਸ਼ ਸਹੀ ਅਤੇ ਸੱਚ ਪਾਏ ਗਏ। ਇਸ ਸਬੰਧੀ ਕਥਿਤ ਦੋਸ਼ੀ ਰਾਜੇਸ਼ ਕੁਮਾਰ ਲਾਈਨਮੈਨ ਦੇ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਪਰਚਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from VB ARRESTS PSPCL LINEMAN FOR TAKING RS 40,000 BRIBE news in punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM
Advertisement