ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ ਤੋਂ ਬਾਅਦ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦਾ ਵੱਡਾ ਬਿਆਨ
Published : Feb 17, 2025, 8:31 pm IST
Updated : Feb 17, 2025, 8:31 pm IST
SHARE ARTICLE
After Harjinder Singh Dhami's resignation, Prof. Prem Singh Chandumajra's big statement
After Harjinder Singh Dhami's resignation, Prof. Prem Singh Chandumajra's big statement

'ਸਿਧਾਂਤਕ ਆਗੂਆਂ ਨੂੰ ਪਾਰਟੀ 'ਚੋਂ ਦਰਕਿਨਾਰ ਕੀਤਾ ਜਾ ਰਿਹਾ'

ਪਟਿਆਲਾ: ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਆਗੂ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਰਗੇ ਆਗੂਆਂ ਨੂੰ ਅਸਤੀਫਾ ਦੇਣ ਲਈ ਮਜਬੂਰ ਹੋਣਾ ਇਸ ਗੱਲ ਦਾ ਸੰਕੇਤ ਹੈ ਕਿ ਪਾਰਟੀ ਵਿਚ ਜਿਹੜੇ ਵੀ ਸਿਧਾਂਤਕ ਆਗੂ ਹਨ ਉਹਨਾਂ ਨੂੰ ਕਿਵੇਂ ਤੰਗ ਪਰੇਸਾਨ ਕੀਤਾ ਜਾ ਰਿਹਾ ਅਤੇ ਇਹ ਵੀ ਸਾਫ਼ ਕਰ ਦਿੱਤਾ ਹੈ ਕਿ ਜਿਹੜਾ ਵੀ ਆਗੂ ਪਾਰਟੀ ਵਿਚ ਪੰਥ ਵਿਰੋਧੀ ਫੈਸਲੇ ਲੈਣ ਤੋਂ ਰੋਕਦਾ ਹੈ, ਉਸ ਨੂੰ ਦਰਕਿਨਾਰੇ ਕਰ ਦਿੱਤਾ ਜਾਂਦਾ ਹੈ।

 ਜਥੇਦਾਰ ਸਾਹਿਬਾਨ ਤੋਂ ਲੈ ਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਿਸ ਨੇ ਵੀ ਪੰਥਕ ਸਿਧਾਂਤ ਲਈ ਪੰਥਕ ਸੰਸਥਾਵਾਂ ਦੀ ਪਹਿਰੇਦਾਰੀ  ਦੇ ਹੱਕ ਵਿਚ ਅਵਾਜ਼ ਬੁਲੰਦ ਕੀਤੀ, ਉਸ ਨੂੰ ਦਰ ਕਿਨਾਰੇ ਕਰ ਦਿੱਤਾ ਗਿਆ ਹੈ।  ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜਿਹੜੀ ਪੰਥ ਦੀ ਮਰਿਆਦਾ ਸਿਧਾਂਤ ਤੇ ਪਰੰਪਰਾਵਾਂ ਤੇ ਮਾਨਤਾਵਾਂ ਦੀ ਪਹਿਰੇਦਾਰੀ ਕਰਦੀ ਹੈ। ਇਥੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਯਤਨ ਕੀਤਾ ਕਿ ਉਹ ਪੰਥਕ ਸਿਧਾਂਤਾ ’ਤੇ ਪਹਿਰਾ ਦੇਣ ਪਰ ਪਾਰਟੀ ਦੇ ਕੁਝ ਲੋਕਾਂ ਨੇ ਉਨ੍ਹਾਂ ਨੂੰ ਤੰਗ ਪਰੇਸ਼ਾਨ ਕੀਤਾ ਅਤੇ ਆਖਰ ਵਿਚ ਮਜਬੂਰ ਹੋ ਕੇ ਉਨ੍ਹਾਂ ਨੂੰ ਵੀ ਅਸਤੀਫਾ ਦੇਣਾ ਪਿਆ।

 ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਅਜਿਹੇ ਵਿਚ ਪੰਥ ਨੂੰ, ਪੰਜਾਬ ਨੂੰ, ਪੰਥ ਹਿਤੈਸੀਆਂ ਨੂੰ ਜਾਗਣ ਦੀ, ਸੁਚੇਤ ਹੋਣ ਦੀ ਅਤੇ ਲਾਮਬੰਦ ਹੋਣ ਦੀ ਲੋੜ ਹੈ ਤਾਂ ਕਿ ਇੱਕ ਜੁਟ ਹੋ ਕੇ ਗਿਆਨੀ ਹਰਪ੍ਰੀਤ ਸਿੰਘ ਹੋਰਾਂ ਨੇ ਜਿਹੜਾ ਘੱਟੋ ਘੱਟ ਪ੍ਰੋਗਰਾਮ ਤੇ ਕੌਮ ਦੇ ਰਹਿਬਰਾਂ, ਕੌਮ ਦੇ ਆਗੂਆਂ, ਕੌਮ ਦੀ ਅਗਵਾਈ ਕਰਨ ਵਾਲੀਆਂ ਸੰਸਥਾਵਾਂ ਦੇ ਮੁਖੀਆਂ ਨੂੰ ਇੱਕ ਅਪੀਲ ਕੀਤੀ ਸੀ ਕਿ ਰਾਜਸੀ ਏਜੰਡੇ ਅਲੱਗ-ਅਲੱਗ ਰੱਖ ਕੇ ਘੱਟੋ ਘੱਟ ਪ੍ਰੋਗਰਾਮ ਤੇ ਧਾਰਮਿਕ ਪਰੰਪਰਾਵਾਂ, ਮਰਿਆਦਾ ਤੇ ਮਾਨਤਾਵਾਂ ਦੇ ਅਧਾਰ ’ਤੇ ਇਕੱਠਾ ਹੋਣਾ ਚਾਹੀਦਾ ਹੈ। ਉਨ੍ਹਾਂ ਐਡਵੋਕੇਟੇ ਹਰਜਿੰਦਰ ਸਿੰਘ ਧਾਮੀ ਨੂੰ ਵੀ ਅਪੀਲ ਕੀਤੀ ਕਿ ਉਹ ਆਪਣਾ ਅਸਤੀਫਾ ਵਾਪਸ ਲੈਣ ਅਤੇ ਅਸਤੀਫਾ ਦੇਣ ਦੀ ਥਾਂ ’ਤੇ  ਸਿਧਾਂਤਹੀਣ ਲੋਕਾਂ ਨਾਲ ਜੰਗ ਲੜਨ, ਤਾਂ ਕਿ ਸਿਧਾਂਤਹੀਣ ਲੋਕਾਂ ਨੂੰ ਲਾਂਭੇ ਕੀਤਾ ਜਾ ਸਕੇ ਅਤੇ ਉਨ੍ਹਾਂ ਨੂੰ ਹੋਰ ਮਨਮਰਜੀਆਂ ਕਰਨ ਤੋਂ ਰੋਕਿਆ ਜਾ ਸਕੇ।

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਅਪੀਲ ਕੀਤੀ ਕਿ ਉਨ੍ਹਾਂ ਨੂੰ ਅਸਤੀਫਾ ਵਾਪਸ ਲੈਣਾ ਚਾਹੀਦਾ ਹੈ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਹਿਬ ਜੀ ਦੇ ਆਦੇਸ਼ਾਂ ’ਤੇ ਬਣਾਈ ਸੱਤ ਮੈਂਬਰੀ ਕਮੇਟੀ ਦੇ ਮੈਂਬਰਾਂ ਨਾਲ ਮਿਲ ਕੇ ਭਰਤੀ ਕਰਨੀ ਚਾਹੀਦੀ ਹੈ। ਇਸ ਦੇ ਲਈ 18 ਫਰਵਰੀ ਨੂੰ ਹੋਣ ਵਾਲੀ ਮੀਟਿੰਗ ਵਿਚ ਸਾਰੇ ਮੈਂਬਰਾਂ ਨੂੰ ਪਹੁੰਚ ਕੇ ਭਰਤੀ ਸ਼ੁਰੂ ਕਰਨ ਦਾ ਐਲਾਨ ਕਰਨਾ ਚਾਹੀਦਾ ਹੈ।

 ਖਾਲਸਾ ਪੰਥ ਦੀ ਨੁਮਾਇੰਦਾ ਜਥੇਬੰਦੀ ਸ੍ਰੋਮਣੀ ਅਕਾਲੀ ਦਲ ਦੀ ਮੁੜ ਸੁਰਜੀਤੀ ਲਈ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਦਿੱਤੇ ਆਦੇਸ਼ ਮੁਤਾਬਕ ਖਿੰਡੀ ਹੋਈ ਪੰਥਕ ਸ਼ਕਤੀ ਇੱਕ ਕੀਤਾ ਜਾ ਸਕੇ। ਇਸ ਮੌਕੇ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਸਾਬਕਾ ਚੇਅਰਮੈਨ ਰਣਧੀਰ ਸਿੰਘ ਰੱਖੜਾ, ਸ਼ੋ੍ਰਮਣੀ ਕਮੇਟੀ ਮੈਂਬਰ ਜਰਨੈਲ ਸਿੰਘ ਕਰਤਾਰਪੁਰ, ਭੁਪਿੰਦਰ ਸਿੰਘ ਸੇਖੁਪੁਰ, ਸਤਗੁਰੂ ਸਿੰਘ ਪ੍ਰਧਾਨ ਖਨੌਰੀ, ਸਿਆਸੀ ਸਲਾਹਕਾਰ ਜਗਜੀਤ ਸਿੰਘ ਕੋਹਲੀ, ਕੈਪਟਨ ਖੁਸ਼ਵੰਤ ਸਿੰਘ, ਜਸਵਿੰਦਰ ਸਿੰਘ ਚੱਢਾ, ਕੁਲਵਿੰਦਰ ਸਿੰਘ ਭੁਨਰਹੇੜੀ ਆਦਿ ਵਿਸ਼ੇਸ ਤੌਰ ’ਤੇ ਹਾਜ਼ਰ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM

Patiala ‘Kidnapper’s’ encounter ਮਾਮਲੇ 'ਚ ਆ ਗਿਆ ਨਵਾਂ ਮੋੜ :Kin allege Jaspreet killed by police | News

26 Apr 2025 5:48 PM

Pahalgam Attack 'ਤੇ ਚੰਡੀਗੜ੍ਹ ਦੇ ਲੋਕਾਂ ਦਾ ਪਾਕਿ 'ਤੇ ਫੁੱਟਿਆ ਗੁੱਸਾ, ਮਾਸੂਮਾਂ ਦੀ ਮੌਤ 'ਤੇ ਜਿੱਥੇ ਦਿਲ 'ਚ ਦਰਦ

25 Apr 2025 5:57 PM
Advertisement