ਮੁੱਖ ਮੰਤਰੀ ਦੀ ਨਵ-ਨਿਯੁਕਤ ਪੀ.ਸੀ.ਐਸ. ਅਫ਼ਸਰਾਂ ਨੂੰ ਨਸੀਹਤ; ਸਰਕਾਰ ਦੀਆਂ ਫਲੈਗਸ਼ਿਪ ਸਕੀਮਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪੁੱਜੇ
Published : Feb 17, 2025, 5:46 pm IST
Updated : Feb 17, 2025, 5:46 pm IST
SHARE ARTICLE
CM's advice to newly appointed PCS officers; Benefits of government's flagship schemes should reach the grassroots level
CM's advice to newly appointed PCS officers; Benefits of government's flagship schemes should reach the grassroots level

ਜਨਤਕ ਸੇਵਾਵਾਂ ਮੁਹੱਈਆ ਕਰਨ ਵਿੱਚ ਨਵੇਂ ਮੀਲ ਪੱਥਰ ਸਥਾਪਤ ਕਰਨ ਲਈ ਆਖਿਆ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਨਵ-ਨਿਯੁਕਤ ਪੰਜਾਬ ਸਿਵਲ ਸਰਵਿਸ (ਪੀ.ਸੀ.ਐਸ.) ਅਫ਼ਸਰਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਆਪਣੀ ਡਿਊਟੀ ਪੂਰੇ ਸਮਰਪਣ, ਵਚਨਬੱਧਤਾ ਅਤੇ ਇਮਾਨਦਾਰੀ ਨਾਲ ਨਿਭਾਉਣ ਲਈ ਕਿਹਾ ਤਾਂ ਕਿ ਸੂਬਾ ਸਰਕਾਰ ਦੀਆਂ ਫਲੈਗਸ਼ਿਪ ਸਕੀਮਾਂ ਦਾ ਲਾਭ ਜ਼ਮੀਨ ਪੱਧਰ ਉਤੇ ਲੋਕਾਂ ਤੱਕ ਪੁੱਜੇ।

ਇਨ੍ਹਾਂ ਏ-2 ਤੇ ਸੀ ਰਜਿਸਟਰ ਦੇ ਨਵੇਂ ਪ੍ਰਮੋਟ ਹੋਏ ਪੀ.ਸੀ.ਐਸ. ਅਫ਼ਸਰਾਂ ਨੇ ਅੱਜ ਮੁੱਖ ਮੰਤਰੀ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਉਤੇ ਮੁਲਾਕਾਤ ਕੀਤੀ। ਮੁੱਖ ਮੰਤਰੀ ਨੇ ਇਨ੍ਹਾਂ ਅਧਿਕਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਹ ਵੱਡੇ ਮਾਣ ਵਾਲੀ ਗੱਲ ਹੈ ਕਿ ਤੁਹਾਡੀ ਨਿਯੁਕਤੀ ਇਸ ਅਹਿਮ ਅਹੁਦੇ ਉਤੇ ਹੋਈ ਹੈ ਅਤੇ ਤੁਹਾਨੂੰ ਪੂਰੇ ਉਤਸ਼ਾਹ ਨਾਲ ਲੋਕਾਂ ਦੀ ਸੇਵਾ ਕਰਨੀ ਚਾਹੀਦੀ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਜਤਾਈ ਕਿ ਇਹ ਪੀ.ਸੀ.ਐਸ. ਅਧਿਕਾਰੀ ਆਪਣੀ ਕਲਮ ਦੀ ਵਰਤੋਂ ਲੋੜਵੰਦਾਂ ਤੇ ਸਮਾਜ ਦੇ ਦਬੇ-ਕੁਚਲੇ ਵਰਗਾਂ ਦੀ ਭਲਾਈ ਲਈ ਕਰਨਗੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਲੋਕਾਂ ਦੀ ਵੱਧ ਤੋਂ ਵੱਧ ਮਦਦ ਯਕੀਨੀ ਬਣਾਉਣ ਤਾਂ ਕਿ ਸਮਾਜ ਦੇ ਹਰੇਕ ਵਰਗ ਨੂੰ ਇਸ ਦਾ ਫਾਇਦਾ ਮਿਲੇ।

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਨਸੀਹਤ ਦਿੱਤੀ ਕਿ ਉਹ ਆਪਣੀ ਕਾਬਲੀਅਤ ਦੀ ਵਰਤੋਂ ਚੰਗੇ ਸ਼ਾਸਨ, ਨਾਗਰਿਕ ਸੇਵਾਵਾਂ ਦੀ ਚੰਗੇ ਤਰੀਕੇ ਨਾਲ ਡਿਲੀਵਰੀ ਅਤੇ ਭਲਾਈ ਸਕੀਮਾਂ ਨੂੰ ਲਾਗੂ ਕਰਨ ਲਈ ਕਰਨ। ਉਨ੍ਹਾਂ ਉਮੀਦ ਜਤਾਈ ਕਿ ਜਨਤਕ ਸੇਵਾ ਦਾ ਚੰਗਾ ਤਜਰਬਾ ਰੱਖਣ ਵਾਲੇ ਇਹ ਅਧਿਕਾਰੀ ਸੂਬੇ ਦੀ ਸ਼ਾਨ ਵਧਾਉਣ ਵਿੱਚ ਅਹਿਮ ਭੂਮਿਕਾ ਅਦਾ ਕਰਨਗੇ। ਭਗਵੰਤ ਸਿੰਘ ਮਾਨ ਨੇ ਉਮੀਦ ਜਤਾਈ ਕਿ ਇਹ ਅਧਿਕਾਰੀ ਆਪਣੀ ਸਖ਼ਤ ਮਿਹਨਤ, ਸੰਜੀਦਗੀ, ਸਮਰੱਥਾ ਤੇ ਪੇਸ਼ੇਵਰ ਪਹੁੰਚ ਨਾਲ ਆਪਣਾ ਵੱਖਰਾ ਮੁਕਾਮ ਸਥਾਪਤ ਕਰਨਗੇ।

ਮੁੱਖ ਮੰਤਰੀ ਨੇ ਇਨ੍ਹਾਂ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਲੋਕਾਂ ਨਾਲ ਦੋਸਤਾਨਾ ਸਲੂਕ ਕਰਦਿਆਂ ਆਪਣੇ ਤਜਰਬੇ, ਸਿੱਖਿਆ ਤੇ ਸਿਖਲਾਈ ਦੀ ਵਰਤੋਂ ਕਰ ਕੇ ਲੋਕਾਂ ਦੀ ਭਲਾਈ ਕਰਨ। ਉਨ੍ਹਾਂ ਉਮੀਦ ਜਤਾਈ ਕਿ ਇਹ ਅਧਿਕਾਰੀ ਲੋਕਾਂ ਨਾਲ ਸੁਹਿਰਦਤਾ ਨਾਲ ਪੇਸ਼ ਆਉਂਦਿਆਂ ਜਨਤਕ ਸੇਵਾਵਾਂ ਦੀ ਡਿਲਵਰੀ ਵਿੱਚ ਨਵੇਂ ਦਿਸਹੱਦੇ ਸਿਰਜਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਰੰਗਲਾ ਪੰਜਾਬ ਬਣਾਉਣ ਲਈ ਲਗਾਤਾਰ ਕੋਸ਼ਿਸ਼ਾਂ ਕਰ ਰਹੀ ਹੈ ਅਤੇ ਨਵੇਂ ਅਫ਼ਸਰਾਂ ਦਾ ਇਸ ਮਿਸ਼ਨ ਨੂੰ ਪੂਰਾ ਕਰਨ ਲਈ ਕੰਮ ਕਰ ਰਹੀ ਟੀਮ ਦਾ ਹਿੱਸਾ ਬਣਨ ਉਤੇ ਸਵਾਗਤ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement