ਪ੍ਰਵਾਸੀ ਪੰਜਾਬੀ ਆਪਣੇ ਘਰ ਤੋਂ ਹੀ ਦਸਤਾਵੇਜ਼ਾਂ 'ਤੇ ਕਾਊਂਟਰਸਾਈਨ ਵਾਸਤੇ ਈ-ਸਨਦ ਪੋਰਟਲ 'ਤੇ ਦੇ ਸਕਦੇ ਹਨ ਆਨਲਾਈਨ ਅਰਜ਼ੀ: ਕੁਲਦੀਪ ਧਾਲੀਵਾਲ
Published : Feb 17, 2025, 10:08 pm IST
Updated : Feb 17, 2025, 10:08 pm IST
SHARE ARTICLE
Expatriate Punjabis can apply online on e-Sanad portal for countersigning on documents from their homes: Kuldeep Dhaliwal
Expatriate Punjabis can apply online on e-Sanad portal for countersigning on documents from their homes: Kuldeep Dhaliwal

1 ਜਨਵਰੀ, 2025 ਤੋਂ ਹੁਣ ਤੱਕ ਇਸ ਪੋਰਟਲ 'ਤੇ ਕਾਊਂਟਰਸਾਈਨਿੰਗ ਲਈ 6481 ਅਰਜ਼ੀਆਂ ਪ੍ਰਾਪਤ ਹੋਈਆਂ

ਚੰਡੀਗੜ੍ਹ: ਪ੍ਰਵਾਸੀ ਭਾਰਤੀ (ਐਨ.ਆਰ.ਆਈ.) ਪੰਜਾਬੀਆਂ ਲਈ ਤਸਦੀਕ ਪ੍ਰਕਿਰਿਆ ਨੂੰ ਸੁਖਾਲਾ ਕਰਨ ਦੀ ਦਿਸ਼ਾ ਵਿੱਚ, ਪੰਜਾਬ ਸਰਕਾਰ ਨੇ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਸਤੰਬਰ, 2024 ਵਿੱਚ ਸਮੁੱਚੇ ਪੰਜਾਬ ‘ਚ ਈ-ਸਨਦ ਪੋਰਟਲ ਕਾਰਜਸ਼ੀਲ ਕੀਤਾ ਹੈ ਜਿਸ ਰਾਹੀਂ ਐਨ.ਆਰ.ਆਈ. ਪੰਜਾਬੀ ਆਪਣੇ ਘਰਾਂ ਤੋਂ ਹੀ ਆਪਣੇ ਦਸਤਾਵੇਜ਼ਾਂ 'ਤੇ ਕਾਊਂਟਰਸਾਈਨਿੰਗ ਲਈ ਅਰਜ਼ੀ ਦੇ ਸਕਦੇ ਹਨ। ਇਸ ਸਬੰਧੀ 1 ਜਨਵਰੀ, 2025 ਤੋਂ ਹੁਣ ਤੱਕ ਇਸ ਪੋਰਟਲ 'ਤੇ ਕਾਊਂਟਰਸਾਈਨਿੰਗ ਲਈ 6481 ਅਰਜ਼ੀਆਂ ਪ੍ਰਾਪਤ ਹੋਈਆਂ ਹਨ।

ਪ੍ਰਸ਼ਾਸਕੀ ਸੁਧਾਰਾਂ ਅਤੇ ਪ੍ਰਵਾਸੀ ਭਾਰਤੀਆਂ ਦੇ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਰੋਜ਼ਾਨਾ 200 ਪ੍ਰਵਾਸੀ ਭਾਰਤੀਆਂ ਦੀਆਂ ਅਰਜ਼ੀਆਂ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਨੂੰ ਭੇਜੀਆਂ ਜਾਂਦੀਆਂ ਹਨ। ਇਸ ਪੋਰਟਲ ਰਾਹੀਂ ਅਰਜ਼ੀਆਂ ਦੀ ਸਥਿਤੀ ਨੂੰ ਟਰੈਕ ਕਰਨਾ ਅਤੇ ਉਹਨਾਂ ਦੀ ਸਥਿਤੀ ਦਾ ਪਤਾ ਲਗਾਉਣਾ ਬਹੁਤ ਆਸਾਨ ਹੋ ਜਾਂਦਾ ਹੈ, ਜਿਸਦੇ ਨਤੀਜੇ ਵਜੋਂ ਪ੍ਰਵਾਸੀ ਭਾਰਤੀਆਂ ਦੇ ਕੀਮਤੀ ਸਮੇਂ ਦੀ ਬਚਤ ਹੁੰਦੀ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਈ-ਸਨਦ ਪੋਰਟਲ ਪ੍ਰਵਾਸੀ ਪੰਜਾਬੀਆਂ ਨੂੰ ਜਨਮ ਸਰਟੀਫਿਕੇਟ, ਜਨਮ ਸਰਟੀਫਿਕੇਟ ਦੀ ਅਣਉਪਲਬਧਤਾ, ਦੇਰੀ ਨਾਲ ਜਨਮ ਐਂਟਰੀ, ਪੁਲਿਸ ਕਲੀਅਰੈਂਸ, ਮੈਡੀਕਲ ਸਰਟੀਫਿਕੇਟ, ਵਿਦਿਅਕ ਯੋਗਤਾ ਸਰਟੀਫਿਕੇਟ, ਡਰਾਈਵਿੰਗ ਲਾਇਸੈਂਸ, ਮੌਤ ਸਰਟੀਫਿਕੇਟ, ਵਿਆਹ/ਤਲਾਕ ਸਰਟੀਫਿਕੇਟ, ਡਿਕਰੀ, ਗੋਦ ਲੈਣ ਸਬੰਧੀ ਦਸਤਾਵੇਜ਼, ਹਲਫ਼ਨਾਮਾ, ਫਿੰਗਰਪ੍ਰਿੰਟ ਵਰਗੇ ਅਨੇਕਾਂ ਦਸਤਾਵੇਜ਼ ਪ੍ਰਾਪਤ ਕਰਨ ਦੀ ਸਹੂਲਤ ਦਿੰਦਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'CM ਮਾਨ ਆਪਣੇ ਨਾਲ ਸਬੂਤ ਲੈ ਕੇ ਆਏ...' ਦੋਵੇਂ ਕਾਲੇ ਬੈਗਾਂ ਬਾਰੇ ਵਿਧਾਇਕ ਕੁਲਦੀਪ ਧਾਲੀਵਾਲ ਨੇ ਦੱਸੀ ਗੱਲ

15 Jan 2026 3:11 PM

“Lohri Celebrated at Rozana Spokesman Office All Team Member's Dhol | Giddha | Bhangra | Nimrat Kaur

14 Jan 2026 3:14 PM

CM ਦੀ ਪੇਸ਼ੀ-ਤੈਅ ਸਮੇ 'ਤੇ ਰੇੜਕਾ,Jathedar ਦਾ ਆਦੇਸ਼-15 ਜਨਵਰੀ ਨੂੰ ਸ਼ਾਮ 4:30 ਵਜੇ ਦੇਣ| SGPC| Spokesman Debate

14 Jan 2026 3:13 PM

Singer Sukh Brar Slams Neha Kakkar over candy Shop Song Controversy |ਕੱਕੜ ਦੇ ਗਾਣੇ 'ਤੇ ਫੁੱਟਿਆ ਗ਼ੁੱਸਾ!

14 Jan 2026 3:12 PM

Ludhiana Encounter ਮੌਕੇ Constable Pardeep Singh ਦੀ ਪੱਗ 'ਚੋਂ ਨਿਕਲੀ ਗੋਲ਼ੀ | Haibowal Firing |

13 Jan 2026 3:17 PM
Advertisement