
ਜਤਿੰਦਰ ਸਿੰਘ ਨੇ ਮੁੱਖ ਮੰਤਰੀ ਮਾਨ ਤੋਂ ਨੌਕਰੀ ਦੀ ਕੀਤੀ ਮੰਗ
ਅੰਮ੍ਰਿਤਸਰ: ਜੰਡਿਆਲਾ ਗੁਰੂ ਦੇ ਪਿੰਡ ਬੰਡਾਲਾ ਪੱਤੀ ਹਿੰਦੂਕੀ ਦਾ ਜਤਿੰਦਰ ਸਿੰਘ ਨੂੰ ਅਮਰੀਕਾ ਨੇ ਡਿਪੋਰਟ ਕੀਤਾ ਸੀ। ਪਰਿਵਾਰ ਦੇ ਨਾਲ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਨੇ ਗੱਲਬਾਤ ਕੀਤੀ। ਇਸ ਮੌਕੇ ਜਤਿੰਦਰ ਸਿੰਘ ਨੇ ਕਿਹਾ ਹੈ ਕਿ 6 ਮਹੀਨੇ ਪਹਿਲਾਂ ਅਮਰੀਕਾ ਦੇਸ਼ ਚ ਰੋਜ਼ੀ ਰੋਟੀ ਕਮਾਉਣ ਲਈ ਗਿਆ ਸੀ ਇਕ ਏਕੜ ਜ਼ਮੀਨ ਤੇ ਲੜਕੀ ਦੇ ਵਿਆਹ ਲਈ ਗਹਿਣੇ ਰੱਖੇ ਸੀ ਹੁਣ ਉਹ ਜ਼ਮੀਨ ਵੇਚ 45 ਲੱਖ ਰੁਪਏ ਏਜੰਟ ਨੂੰ ਦਿੱਤੇ ਸਨ।
ਜਤਿੰਦਰ ਸਿੰਘ ਦਾ ਕਹਿਣਾ ਹੈ ਕਿ ਏਜੰਟ ਨੇ ਧੋਖਾ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਡੌਂਕੀ ਲਗਾ ਕੇ ਅਮਰੀਕਾ ਪਹੁੰਚੇ ਸਨ ਅਤੇ ਹੁਣ ਉਥੋ ਦੀ ਸਰਕਾਰ ਦਾ ਇਹ ਵਤੀਰਾ ਦੇਖ ਹੈਰਾਨ ਹੋ ਰਹੇ। ਜਤਿੰਦਰ ਸਿੰਘ ਨੇ ਦੱਸਿਆ ਕਿ ਅਮਰੀਕਾ ਫੌਜ ਵਲੋਂ ਦਸਤਾਰ ਵੀ ਉਤਾਰ ਦਿੱਤੀ ਗਈ। ਜਤਿੰਦਰ ਸਿੰਘ ਨੇ ਸਰਕਾਰ ਕੋਲੋਂ ਨੌਕਰੀ ਦੀ ਮੰਗ ਕੀਤੀ ਹੈ।
ਹਲਕਾ ਜੰਡਿਆਲਾ ਦੇ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਨੇ ਪੀੜਤ ਪਰਿਵਾਰ ਦੇ ਘਰ ਜਾ ਹੌਸਲਾ ਅਫ਼ਜਾਈ ਕੀਤੀ। ਉਨ੍ਹਾਂ ਦੱਸਿਆ ਕਿ ਬਹੁਤ ਹੀ ਮੰਦਭਾਗੀ ਘਟਨਾ ਵਾਪਰ ਹੈ ਸਾਡੇ ਨੌਜਵਾਨ ਆਪਣੀ ਰੋਜ਼ੀ ਰੋਟੀ ਕਮਾਉਣ ਲਈ ਚੰਗੇ ਭਵਿੱਖ ਨੂੰ ਵਧੀਆ ਬਣਾਉਣ ਲਈ ਵਿਦੇਸ਼ ਗਏ ਸਨ। ਉਨ੍ਹਾਂ ਨੇ ਕਿਹਾ ਹੈ ਕਿ ਅਮਰੀਕਾ ਸਾਡੇ ਨੌਜਵਾਨਾਂ ਨਾਲ ਮਾੜਾ ਵਤੀਰਾ ਕਰਦੇ ਸਨ।