
2015 ਬੈਚ ਦੇ ਹਨ ਅਧਿਕਾਰੀ
ਸ੍ਰੀ ਮੁਕਤਸਰ ਸਾਹਿਬ: ਪੰਜਾਬ ਸਰਕਾਰ ਨੇ 2015 ਬੈਚ ਦੇ ਆਈਏਐਸ ਅਧਿਕਾਰੀ ਅਭਿਜੀਤ ਕਪਲਿਸ਼ ਨੂੰ ਸ੍ਰੀ ਮੁਕਤਸਰ ਸਾਹਿਬ ਦਾ ਨਵਾਂ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ ਹੈ। ਪੰਜਾਬ ਸਰਕਾਰ ਨੇ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਰਾਜੇਸ਼ ਤ੍ਰਿਪਾਠੀ ਨੂੰ ਮੁਅਤੱਲ ਕੀਤਾ ਸੀ। ਭ੍ਰਿਸ਼ਟਾਚਾਰ ਦੀ ਸ਼ਿਕਾਇਤ ਮਿਲਣ ’ਤੇ ਸਰਕਾਰ ਨੇਕਾਰਵਾਈ ਕੀਤੀ ਸੀ।
ਜ਼ਿਕਰਯੋਗ ਹੈ ਕਿ 2016 ਬੈਚ ਦੇ ਆਈ. ਏ. ਐਸ. ਰਾਜੇਸ਼ ਤ੍ਰਿਪਾਠੀ ਨੇ ਬਤੌਰ ਡਿਪਟੀ ਕਮਿਸ਼ਨਰ, ਮੁਕਤਸਰ ਸਾਹਿਬ ਵਜੋਂ ਆਪਣਾ ਅਹੁਦਾ 16 ਅਗਸਤ 2024 ਨੂੰ ਸੰਭਾਲਿਆ ਸੀ। ਇਸ ਤੋਂ ਪਹਿਲਾ ਤ੍ਰਿਪਾਠੀ ਵਧੀਕ ਸਕੱਤਰ, ਮਾਲ ਅਤੇ ਮੁੜ ਵਸੇਬਾ ਅਤੇ ਵਾਧੂ ਚਾਰਜ ਡਾਇਰੈਕਟਰ, ਲੈਂਡ ਰਿਕਾਰਡ, ਸੈਟਲਮੈਂਟ, ਏਕੀਕਰਨ ਅਤੇ ਭੂਮੀ ਗ੍ਰਹਿਣ, ਜਲੰਧਰ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਮੁਕਤਸਰ ਸਾਹਿਬ ਅਤੇ ਅਹਿਮ ਅਹੁਦਿਆਂ 'ਤੇ ਰਹਿ ਕੇ ਆਪਣੀਆਂ ਸੇਵਾਵਾਂ ਨਿਭਾਅ ਚੁੱਕੇ ਹਨ।