
Ludhiana Factory Fire: ਅੱਗ ਲੱਗਣ ਦੇ ਕਾਰਨ ਦਾ ਪਤਾ ਨਹੀਂ ਲੱਗ ਸਕਿਆ
Ludhiana Factory Fire news in punjabi : ਲੁਧਿਆਣਾ ਦੇ ਵਿਸ਼ਕਰਮਾ ਚੌਂਕ ਨੇੜੇ ਸਾਈਕਲ ਦੀਆਂ ਸੀਟਾਂ ਬਣਾਉਣ ਵਾਲੀ ਫ਼ੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ। ਘਟਨਾ ਵਿਚ ਫ਼ੈਕਟਰੀ ਵਿੱਚ ਕੰਮ ਕਰ ਰਹੇ ਤਿੰਨ ਵਿਅਕਤੀ ਅੱਗ ਦੀ ਚਪੇਟ ਵਿੱਚ ਆ ਗਏ। ਜਿਸ ਵਿਚ ਦੋ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ ਅਤੇ ਇੱਕ ਗੰਭੀਰ ਰੂਪ ਵਿਚ ਝੁਲਸ ਗਿਆ।
ਮੌਕੇ 'ਤੇ ਪਹੁੰਚੀਆਂ ਫ਼ਾਇਰ ਟੈਂਡਰ ਵੱਲੋਂ ਅੱਗ ਉੱਤੇ ਕਾਬੂ ਪਾਇਆ ਗਿਆ ਪ੍ਰੰਤੂ ਅੱਗ ਇੰਨੀ ਜ਼ਿਆਦਾ ਤੇਜ਼ੀ ਨਾਲ ਫੈਲੀ ਜਿਸ ਕਾਰਨ ਅੱਗ ਦੀ ਚਪੇਟ ਵਿੱਚ ਆਏ ਦੋ ਵਿਅਕਤੀਆ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਿਨਾਂ ਦੀ ਲਾਸ਼ਾਂ ਨੂੰ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰਖਵਾਇਆ ਗਿਆ ਹੈ।
ਮੌਕੇ 'ਤੇ ਪੁਲਿਸ ਪ੍ਰਸ਼ਾਸਨ ਦੇ ਨਾਲ ਹਲਕਾ ਵਿਧਾਇਕ ਕੁਲਵੰਤ ਸਿੱਧੂ ਵੀ ਪਹੁੰਚੇ। ਜਿਨਾਂ ਵੱਲੋਂ ਮੌਕੇ ਦਾ ਮੁਆਇਨਾ ਕੀਤਾ ਗਿਆ ਅਤੇ ਜ਼ਖ਼ਮੀ ਵਿਅਕਤੀ ਨੂੰ ਲੁਧਿਆਣਾ ਦੇ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਹਾਲਾਂਕਿ ਅਜੇ ਤੱਕ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ।