ਪੰਜਾਬ ਸਰਕਾਰ ਵੱਲੋਂ ਜੀ. ਨਾਗੇਸ਼ਵਰ ਰਾਓ ਵਿਜੀਲੈਂਸ ਬਿਊਰੋ ਦੇ ਮੁੱਖ ਡਾਇਰੈਕਟਰ ਵਜੋਂ ਤਾਇਨਾਤ
Published : Feb 17, 2025, 7:40 pm IST
Updated : Feb 17, 2025, 7:40 pm IST
SHARE ARTICLE
Punjab Government appoints G. Nageshwar Rao as Chief Director of Vigilance Bureau
Punjab Government appoints G. Nageshwar Rao as Chief Director of Vigilance Bureau

ਰਾਓ 1993 ਬੈਚ ਦੇ ਆਈਪੀਐਸ ਅਧਿਕਾਰੀ

ਚੰਡੀਗੜ੍ਹ: ਪੰਜਾਬ ਸਰਕਾਰ ਨੇ 1995 ਬੈਚ ਦੇ ਭਾਰਤੀ ਪੁਲਿਸ ਸੇਵਾ (ਆਈ.ਪੀ.ਐਸ.) ਅਧਿਕਾਰੀ  ਜੀ. ਨਾਗੇਸ਼ਵਰ ਰਾਓ ਨੂੰ ਵਿਜੀਲੈਂਸ ਬਿਊਰੋ ਦੇ ਮੁੱਖ ਡਾਇਰੈਕਟਰ ਵਜੋਂ ਤਾਇਨਾਤ ਕੀਤਾ ਹੈ। ਰਾਓ ਇਸ ਸਮੇਂ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ.ਡੀ.ਜੀ.ਪੀ.) ਪ੍ਰੋਵੀਜ਼ਨਿੰਗ, ਪੰਜਾਬ ਵਜੋਂ ਸੇਵਾਵਾਂ ਨਿਭਾਅ ਰਹੇ ਸਨ।

ਵਿਜੀਲੈਂਸ ਬਿਊਰੋ ਦੇ ਬੁਲਾਰੇ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ ਰਾਓ 1993 ਬੈਚ ਦੇ ਆਈਪੀਐਸ ਅਧਿਕਾਰੀ ਵਿਸ਼ੇਸ਼ ਡਾਇਰੈਕਟਰ ਜਨਰਲ ਆਫ਼ ਪੁਲਿਸ ਸ੍ਰੀ ਵਰਿੰਦਰ ਕੁਮਾਰ ਤੋਂ ਅਹੁਦਾ ਸੰਭਾਲਣਗੇ।  ਵਰਿੰਦਰ ਕੁਮਾਰ ਨੂੰ ਵਿਜੀਲੈਂਸ ਬਿਊਰੋ ਦੇ ਮੁੱਖ ਡਾਇਰੈਕਟਰ ਦੇ ਅਹੁਦੇ ਤੋਂ ਮੁਕਤ ਕਰ ਦਿੱਤਾ ਗਿਆ ਹੈ ਅਤੇ ਉਹ ਅਗਲੇਰੀ ਡਿਊਟੀ ਲਈ ਡਾਇਰੈਕਟਰ ਜਨਰਲ ਆਫ ਪੁਲਿਸ, ਪੰਜਾਬ, ਚੰਡੀਗੜ੍ਹ ਨੂੰ ਰਿਪੋਰਟ ਕਰਨਗੇ।

ਜ਼ਿਕਰਯੋਗ ਹੈ ਕਿ  ਜੀ. ਨਾਗੇਸ਼ਵਰ ਰਾਓ ਨੇ ਵੱਖ-ਵੱਖ ਮਹੱਤਵਪੂਰਨ ਅਹੁਦਿਆਂ 'ਤੇ ਸੇਵਾਵਾਂ ਨਿਭਾਈਆਂ ਹਨ ਜਿਸ ਵਿੱਚ ਵਿਸ਼ੇਸ਼ ਪ੍ਰਮੁੱਖ ਸਕੱਤਰ, ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ, ਪੰਜਾਬ, ਡਾਈਰੈਕਟਰ, ਵਿਜੀਲੈਂਸ ਬਿਊਰੋ, ਪੰਜਾਬ, ਅਤੇ ਡੀ.ਆਈ.ਜੀ./ਐਚ.ਓ.ਬੀ, ਸੀ.ਬੀ.ਆਈ, ਏ.ਸੀ.ਬੀ, ਵਿਸ਼ਾਖਾਪਟਨਮ, ਅਤੇ ਡੀ.ਆਈ.ਜੀ./ਐਚ.ਓ.ਬੀ, ਸੀ.ਬੀ.ਆਈ, ਏ.ਸੀ.ਬੀ, ਚੇਨਈ ਆਦਿ ਸ਼ਾਮਿਲ ਹਨ। ਸਿਵਲ ਇੰਜੀਨੀਅਰਿੰਗ ਗ੍ਰੈਜੂਏਟ ਸ੍ਰੀ ਰਾਓ ਕਈ ਸਨਮਾਨਾਂ ਨਾਲ ਸਨਮਾਨਿਤ ਕੀਤੇ ਗਏ ਹਨ। ਸਾਲ 2004 ਵਿੱਚ ਕੋਸੋਵੋ ਵਿੱਚ ਸੰਯੁਕਤ ਰਾਸ਼ਟਰ ਮਿਸ਼ਨ ਵਿੱਚ ਇੱਕ ਸਿਵਪੋਲ (ਸੀ.ਆਈ.ਵੀ.ਪੀ.ਓ.ਐਲ)ਅਧਿਕਾਰੀ ਵਜੋਂ  ਸੇਵਾ ਲਈ ਉਨ੍ਹਾਂ ਨੂੰ ਸੰਯੁਕਤ ਰਾਸ਼ਟਰ ਮੈਡਲ ਨਾਲ ਸਨਮਾਨਿਤ ਕੀਤਾ ਗਿਆ ਸੀ। ਉਨ੍ਹਾਂ ਨੂੰ ਗਣਤੰਤਰ ਦਿਵਸ ਦੇ ਮੌਕੇ 'ਤੇ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਵਿੱਚ ਆਪਣੀ ਡੈਪੂਟੇਸ਼ਨ ਦੌਰਾਨ 2011 ਵਿੱਚ ਮੈਰੀਟੋਰੀਅਸ ਸਰਵਿਸ ਲਈ ਪੁਲਿਸ ਮੈਡਲ ਵੀ ਪ੍ਰਾਪਤ ਹੋਇਆ, ਅਤੇ ਸਾਲ 2023 ਵਿੱਚ ਗਣਤੰਤਰ ਦਿਵਸ ਦੇ ਮੌਕੇ 'ਤੇ ਰਾਸ਼ਟਰਪਤੀ ਪੁਲਿਸ ਮੈਡਲ ਨਾਲ ਸਨਮਾਨਿਤ ਕੀਤੇ ਗਏ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਏਜੰਟਾਂ ਨੇ ਸਾਨੂੰ ਅਗਵਾ ਕਰਕੇ ਤਸ਼ੱਦਦ ਕੀਤਾ ਅਤੇ ਮੰਗਦੇ ਸੀ ਲੱਖਾਂ ਰੁਪਏ' Punjabi Men Missing in Iran ‘Dunki’

24 Jun 2025 6:53 PM

Encounter of the gangster who fired shots outside Pinky Dhaliwal's house — Romil Vohra killed.

24 Jun 2025 6:52 PM

Ludhiana By Election 2025 : ਗਿਣਤੀ 'ਚ ਹੋ ਗਈ ਪੂਰੀ ਟੱਕਰ, ਫੱਸ ਗਏ ਪੇਚ, ਸਟੀਕ ਨਤੀਜੇ

23 Jun 2025 2:03 PM

Ludhiana west ByPoll Result Update Live : ਹੋ ਗਿਆ ਨਿਪਟਾਰਾ

23 Jun 2025 2:01 PM

Ludhiana West bypoll ਦੇ ਪਹਿਲੇ ਰੁਝਾਨਾਂ ਨੇ ਕਰ 'ਤਾ ਸਭ ਨੂੰ ਹੈਰਾਨ, ਕਾਂਗਰਸ ਨੂੰ ਵੱਡਾ ਝਟਕਾ

23 Jun 2025 9:38 AM
Advertisement