
ਇਹ ਇਜਲਾਸ ਸੋਮਵਾਰ ਨੂੰ ਸਵੇਰੇ 11 ਵਜੇ ਸ਼ੁਰੂ ਹੋਵੇਗਾ।
Speaker Kultar Sandhwan addressed the session of Punjab Legislative Assembly: ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਦਾ ਇਜਲਾਸ 24 ਫਰਵਰੀ ਨੂੰ ਸੱਦ ਲਿਆ ਹੈ। ਇਹ ਇਜਲਾਸ ਸੋਮਵਾਰ ਨੂੰ ਸਵੇਰੇ 11 ਵਜੇ ਸ਼ੁਰੂ ਹੋਵੇਗਾ।
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ 4 ਸਤੰਬਰ, 2024 ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕੀਤੇ ਗਏ ਵਿਧਾਨ ਸਭਾ ਦੇ ਇਜਲਾਸ ਨੂੰ ਪੰਜਾਬ ਵਿਧਾਨ ਸਭਾ ’ਚ ਕਾਰਜ ਪ੍ਰਣਾਲੀ ਤੇ ਕਾਰੋਬਾਰ ਦੇ ਸੰਚਾਲਨ ਦੇ ਨਿਯਮਾਂ ਦੇ ਉਪ ਨਿਯਮ 16 ਦੇ ਦੂਜੇ ਉਪਬੰਧ ਤਹਿਤ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ, ਚੰਡੀਗੜ੍ਹ ਵਿਖੇ 24 ਫ]ਰਵਰੀ ਸੋਮਵਾਰ ਨੂੰ ਸਵੇਰੇ 11 ਵਜੇ ਇਜਲਾਜ ਸੱਦਿਆ ਗਿਆ ਹੈ।