ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਰੋਡਵੇਜ਼ ਦੇ ਕੱਚੇ ਮੁਲਾਜਮਾਂ ਨੂੰ ਪੱਕੇ ਕਰਨ ਸਬੰਧੀ ਪਾਲਿਸੀ ‘ਤੇ ਏ.ਜੀ ਪੰਜਾਬ ਨਾਲ ਕੀਤੀ ਚਰਚਾ
Published : Feb 17, 2025, 8:56 pm IST
Updated : Feb 17, 2025, 8:56 pm IST
SHARE ARTICLE
Transport Minister Laljit Singh Bhullar discussed with AG Punjab the policy for regularizing the raw employees of Roadways
Transport Minister Laljit Singh Bhullar discussed with AG Punjab the policy for regularizing the raw employees of Roadways

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਵਚਨਬੱਧ

ਚੰਡੀਗੜ੍ਹ: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਐਡਵੋਕੇਟ ਜਨਰਲ ਪੰਜਾਬ ਸ. ਗੁਰਮਿੰਦਰ ਸਿੰਘ ਨਾਲ ਮੁਲਾਕਾਤ ਕਰਕੇ ਰੋਡਵੇਜ਼ ਅਤੇ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ) ਦੇ ਕੱਚੇ (ਅਸਥਾਈ/ਠੇਕੇ ‘ਤੇ ਕੰਮ ਕਰ ਰਹੇ) ਕਰਮਚਾਰੀਆਂ ਨੂੰ ਨਿਯਮਤ ਕਰਨ ਸੰਬੰਧੀ ਨੀਤੀ ‘ਤੇ ਵਿਚਾਰ-ਵਟਾਂਦਰਾ ਕੀਤਾ।

ਇਹ ਮੀਟਿੰਗ ਦੌਰਾਨ ਵਧੀਕ ਮੁੱਖ ਸਕੱਤਰ ਡੀ.ਕੇ ਤਿਵਾੜੀ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਟਰਾਂਸਪੋਰਟ ਵਿਭਾਗ ‘ਚ ਜੋ ਕਰਮਚਾਰੀ ਕਾਫੀ ਸਮੇਂ ਤੋਂ ਸੇਵਾਵਾਂ ਨਿਭਾ ਰਹੇ ਹਨ, ਉਹਨਾਂ ਦੀ ਨੌਕਰੀ ਵਿੱਚ ਸਥਿਰਤਾ ਅਤੇ ਸੁਰੱਖਿਆ ਲਈ  ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਤੇਜ਼ੀ ਨਾਲ ਕੰਮ ਕਰ ਰਹੀ ਹੈ।

ਉਨ੍ਹਾਂ ਦੱਸਿਆ ਕਿ ਐਡਵੋਕੇਟ ਜਨਰਲ, ਪੰਜਾਬ ਨਾਲ ਹੋਈ ਗੱਲਬਾਤ ਵਿੱਚ ਕੱਚੇ ਮੁਲਾਜਮਾਂ ਨੂੰ ਨਿਯਮਤ ਕਰਨ ਦੀ ਪ੍ਰਕਿਰਿਆ ਦੇ ਪੱਖਾਂ ‘ਤੇ ਵਿਚਾਰ ਹੋਇਆ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਚਾਹੁੰਦੀ ਹੈ ਕਿ ਨੀਤੀ ਕਰਮਚਾਰੀਆਂ ਲਈ ਲਾਭਕਾਰੀ ਹੋਣ ਦੇ ਨਾਲ-ਨਾਲ ਕਾਨੂੰਨੀ ਤੌਰ ‘ਤੇ ਮਜ਼ਬੂਤ ਹੋਵੇ, ਤਾਂ ਜੋ ਇਸਦੀ ਲਾਗੂ ਕਰਨ ਦੀ ਪ੍ਰਕਿਰਿਆ ਵਿੱਚ ਕਿਸੇ ਤਰ੍ਹਾਂ ਦੀ ਅੜਚਣ ਨਾ ਆਵੇ।

ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੰਜਾਬ ਸਰਕਾਰ ਰੋਡਵੇਜ਼ ਅਤੇ ਪੀ.ਆਰ.ਟੀ.ਸੀ ਦੇ ਕਰਮਚਾਰੀਆਂ ਦੇ ਹੱਕਾਂ ਦੀ ਰੱਖਿਆ ਲਈ ਵਚਨਬੱਧ ਹੈ। ਇਹ ਕਰਮਚਾਰੀ ਲੰਬੇ ਸਮੇਂ ਤੋਂ ਇਮਾਨਦਾਰੀ ਨਾਲ ਸੇਵਾ ਕਰ ਰਹੇ ਹਨ ਅਤੇ ਉਨ੍ਹਾਂ ਦਾ ਭਵਿੱਖ ਸੁਰੱਖਿਅਤ ਕਰਨਾ ਸਾਡੀ ਜ਼ਿੰਮੇਵਾਰੀ ਹੈ।

ਉਨ੍ਹਾਂ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਹ ਪਾਲਿਸੀ ਦੀ ਪ੍ਰਕਿਰਿਆ ਜਲਦ ਤੋਂ ਜਲਦ ਤਿਆਰ ਕਰਕੇ ਸਰਕਾਰ ਅੱਗੇ ਪੇਸ਼ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਕਰਮਚਾਰੀਆਂ ਨੂੰ ਨੌਕਰੀ ਦੀ ਸਥਿਰਤਾ ਮਿਲਣ ਨਾਲ ਟਰਾਂਸਪੋਰਟ ਸੇਵਾਵਾਂ ਦੀ ਕੁਸ਼ਲਤਾ ਅਤੇ ਗੁਣਵੱਤਾ ਵਿੱਚ ਵੀ ਸੁਧਾਰ ਆਵੇਗਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਏਜੰਟਾਂ ਨੇ ਸਾਨੂੰ ਅਗਵਾ ਕਰਕੇ ਤਸ਼ੱਦਦ ਕੀਤਾ ਅਤੇ ਮੰਗਦੇ ਸੀ ਲੱਖਾਂ ਰੁਪਏ' Punjabi Men Missing in Iran ‘Dunki’

24 Jun 2025 6:53 PM

Encounter of the gangster who fired shots outside Pinky Dhaliwal's house — Romil Vohra killed.

24 Jun 2025 6:52 PM

Ludhiana By Election 2025 : ਗਿਣਤੀ 'ਚ ਹੋ ਗਈ ਪੂਰੀ ਟੱਕਰ, ਫੱਸ ਗਏ ਪੇਚ, ਸਟੀਕ ਨਤੀਜੇ

23 Jun 2025 2:03 PM

Ludhiana west ByPoll Result Update Live : ਹੋ ਗਿਆ ਨਿਪਟਾਰਾ

23 Jun 2025 2:01 PM

Ludhiana West bypoll ਦੇ ਪਹਿਲੇ ਰੁਝਾਨਾਂ ਨੇ ਕਰ 'ਤਾ ਸਭ ਨੂੰ ਹੈਰਾਨ, ਕਾਂਗਰਸ ਨੂੰ ਵੱਡਾ ਝਟਕਾ

23 Jun 2025 9:38 AM
Advertisement