ਕੋਲਿਆਂਵਾਲੀ ਨੂੰ ਘੇਰਾ ਪਾਉਣ ਲਈ ਵਿਜੀਲੈਂਸ ਦੀਆਂ ਟੀਮਾਂ ਨੇ ਖਿੱਚੀ ਤਿਆਰੀ
Published : Mar 17, 2019, 4:28 pm IST
Updated : Mar 17, 2019, 4:34 pm IST
SHARE ARTICLE
Dyal Singh Kolianwali
Dyal Singh Kolianwali

ਜ਼ਮਾਨਤ ਰੱਦ ਹੋਣ ਮਗਰੋਂ ਕੋਲਿਆਂਵਾਲੀ ਦੀ ਗ੍ਰਿਫ਼ਤਾਰੀ ਲਈ ਵਿਜੀਲੈਂਸ ਵਲੋਂ ਕਈ ਥਾਵਾਂ ’ਤੇ ਛਾਪੇਮਾਰੀ

ਚੰਡੀਗੜ੍ਹ: ਵਿਜੀਲੈਂਸ ਦੀਆਂ ਟੀਮਾਂ ਵਲੋਂ ਭ੍ਰਿਸ਼ਟਾਚਾਰ ਦੇ ਇਲਜ਼ਾਮਾਂ ਵਿਚ ਘਿਰੇ ਬਾਦਲ ਪਰਿਵਾਰ ਦੇ ਨਜ਼ਦੀਕੀ ਜਥੇਦਾਰ ਦਿਆਲ ਸਿੰਘ ਕੋਲਿਆਂਵਾਲੀ ਦੀ ਗ੍ਰਿਫ਼ਤਾਰੀ ਲਈ ਕਈ ਥਾਵਾਂ ’ਤੇ ਛਾਪੇ ਮਾਰੇ ਗਏ। ਲੋਕ ਸਭਾ ਚੋਣਾਂ ਦੇ ਐਨ ਮੌਕੇ ਮੋਹਾਲੀ ਅਦਾਲਤ ਨੇ ਜਥੇਦਾਰ ਕੋਲਿਆਂਵਾਲੀ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ ਕਰ ਦਿਤੀ ਹੈ। ਇਸ ਪਿੱਛੋਂ ਪੰਜਾਬ ਵਿਜੀਲੈਂਸ ਨੇ ਜਥੇਦਾਰ ਕੋਲਿਆਂਵਾਲੀ ਨੂੰ ਘੇਰਾ ਪਾਉਣ ਦੀਆਂ ਤਿਆਰੀਆਂ ਖਿੱਚ ਲਈਆਂ ਹਨ।

ਇਸ ਸਬੰਧੀ ਵਿਜੀਲੈਂਸ ਦੇ ਐਸਐਸਪੀ ਅਸ਼ੋਕ ਬਾਠ ਨੇ ਦੱਸਿਆ ਕਿ ਜਥੇਦਾਰ ਕੋਲਿਆਂਵਾਲੀ ਵਿਰੁਧ ਪਹਿਲਾਂ ਤੋਂ ਦਰਜ ਕੇਸ ਵਿਚ ਹੁਣ ਆਈਪੀਸੀ ਦੀ ਧਾਰਾ 120ਬੀ, 465, 467, 468 ਤੇ 471 ਤਹਿਤ ਜੁਰਮ ਵਿਚ ਹੋਰ ਵਾਧਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜਥੇਦਾਰ ਨੇ ਜ਼ਮੀਨ ਦੇ ਤਬਾਦਲੇ ਸਬੰਧੀ ਦੂਜੀ ਧਿਰ ਨਾਲ ਧੋਖਾਧੜੀ ਕੀਤੀ ਹੈ। ਅਕਾਲੀ ਆਗੂ ਨੇ ਜ਼ਮੀਨ ਤਬਾਦਲੇ ਸਬੰਧੀ ਦੂਜੀ ਧਿਰ ਤੋਂ ਤਾਂ ਲੋੜੀਂਦੀ ਜ਼ਮੀਨ ਅਪਣੇ ਨਾਂ ਕਰਵਾ ਲਈ ਪਰ ਬਦਲੇ ਵਿਚ ਜਿਹੜੀ ਜ਼ਮੀਨ ਦੂਜੀ ਧਿਰ ਨੂੰ ਦਿਤੀ ਗਈ, ਉਹ ਜਥੇਦਾਰ ਦੀ ਮਲਕੀਅਤ ਨਹੀਂ ਸੀ।

ਜਥੇਦਾਰ ਵਲੋਂ ਉਕਤ ਦੇ ਜਾਅਲੀ ਦਸਤਾਵੇਜ਼ ਤਿਆਰ ਕੀਤੇ ਗਏ ਸਨ। ਉਨ੍ਹਾਂ ਦੱਸਿਆ ਕਿ ਜਥੇਦਾਰ ਦੀ ਗ੍ਰਿਫ਼ਤਾਰੀ ਲਈ ਸ਼ੁੱਕਰਵਾਰ ਸ਼ਾਮ ਨੂੰ ਵਿਜੀਲੈਂਸ ਦੀ ਟੀਮ ਵੱਲੋਂ ਉਨ੍ਹਾਂ ਦੇ ਜੱਦੀ ਪਿੰਡ ਕੋਲਿਆਂਵਾਲੀ ਤੇ ਹੋਰ ਟਿਕਾਣਿਆਂ ’ਤੇ ਛਾਪੇ ਮਾਰੇ ਗਏ ਸਨ। ਸ਼ਨਿਚਰਵਾਰ ਵੀ ਵਿਜੀਲੈਂਸ ਦੀਆਂ ਵੱਖ-ਵੱਖ ਟੀਮਾਂ ਵਲੋਂ ਕਈ ਥਾਵਾਂ ’ਤੇ ਛਾਪੇ ਮਾਰੇ ਗਏ। ਉਨ੍ਹਾਂ ਕਿਹਾ ਕਿ ਜਥੇਦਾਰ ਨੂੰ ਛੇਤੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਉਨ੍ਹਾਂ ਦੱਸਿਆ ਕਿ ਜਥੇਦਾਰ ਦੀ ਉਨ੍ਹਾਂ ਦੇ ਜੱਦੀ ਪਿੰਡ ਕੋਲਿਆਂਵਾਲੀ ਵਿਚ ਸਥਿਤ ਮਹਿਲਨੁਮਾ ਆਲੀਸ਼ਾਨ ਕੋਠੀ ਦੀ ਪੈਮਾਇਸ਼ ਬਾਰੇ ਜਾਂਚ ਰਿਪੋਰਟ ਮਿਲ ਗਈ ਹੈ। ਵਿਜੀਲੈਂਸ ਵਲੋਂ ਜਥੇਦਾਰ ਵਿਰੁਧ ਦਰਜ ਕੇਸ ਵਿਚ ਜਿਹੜੇ ਦੋਸ਼ ਲਾਏ ਗਏ ਹਨ, ਜਾਂਚ ਵਿਚ ਸਹੀ ਸਾਬਤ ਹੋਏ ਹਨ। ਜ਼ਿਕਰਯੋਗ ਹੈ ਕਿ ਅਕਾਲੀ ਜਥੇਦਾਰ ਵਿਰੁਧ ਬੀਤੀ ਪਹਿਲੀ ਜੁਲਾਈ ਨੂੰ ਵਿਜੀਲੈਂਸ ਥਾਣਾ ਮੋਹਾਲੀ ਵਿਚ ਆਮਦਨ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement