ਅਕਾਲੀਆਂ ਦਾ ਪੰਜਾਬ ਅੰਦਰ ਹੁਣ ਕੋਈ ਅਧਾਰ ਨਹੀਂ ਰਿਹਾ : ਕੈਪਟਨ ਅਮਰਿੰਦਰ ਸਿੰਘ
Published : Mar 17, 2020, 10:12 pm IST
Updated : Mar 17, 2020, 10:12 pm IST
SHARE ARTICLE
file photo
file photo

ਕਾਂਗਰਸ ਸਰਕਾਰ ਦੇ ਦੁਬਾਰਾ ਸੱਤਾ 'ਚ ਆਉਣ ਦੀ ਸੂਰਤ 'ਚ ਪੰਜਾਬ ਨੰਬਰ ਇਕ ਸੂਬਾ ਬਣੇਗਾ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਸੂਬੇ ਦੇ ਲੋਕਾਂ ਨਾਲ ਵਾਅਦਾ ਕੀਤਾ ਕਿ ਪੰਜਾਬ ਸ਼ਾਨ ਨਾਲ ਤਰੱਕੀ ਤੇ ਖ਼ੁਸ਼ਹਾਲੀ ਨਾਲ ਅੱਗੇ ਵਧੇਗਾ ਜੇ ਉਨ੍ਹਾਂ ਨੂੰ ਇਕ ਕਾਰਜਕਾਲ ਲਈ ਹੋਰ ਮੌਕਾ ਮਿਲੇਗਾ। ਉਨ੍ਹਾਂ ਕਿਹਾ ਕਿ ਕਮਜ਼ੋਰ ਵਿਰੋਧੀਆਂ ਅਤੇ ਆਪਣੇ ਕੀਤੇ ਕੰਮਾਂ ਸਦਕਾ ਕਾਂਗਰਸ ਪਾਰਟੀ ਦਾ ਸੱਤਾ ਵਿੱਚ ਦੁਬਾਰਾ ਆਉਣਾ ਯਕੀਨੀ ਹੈ ਅਤੇ ਸੂਬੇ ਨੂੰ ਪ੍ਰਗਤੀ ਦੇ ਨਵੇਂ ਦੌਰ ਵਿੱਚ ਲਿਜਾਇਆ ਜਾਵੇਗਾ।

File photoFile photo

ਆਪਣੀ ਸਰਕਾਰ ਦੇ ਤਿੰਨ ਸਾਲ ਪੂਰੇ ਹੋਣ ਉਤੇ ਇਕ ਸੰਮੇਲਨ ਦੌਰਾਨ ਚਰਚਾ ਵਿਚ ਹਿੱਸਾ ਲੈਂਦਿਆ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਆਪਣਾ ਆਧਾਰ ਗੁਆ ਬੈਠੇ ਹੈ ਜਦੋਂਕਿ ਆਮ ਆਦਮੀ ਪਾਰਟੀ ਸੂਬੇ ਵਿੱਚ ਪੂਰੀ ਤਰ੍ਹਾਂ ਉਲਝਣ ਹੇਠ ਹੈ। ਉਨ੍ਹਾਂ ਕਿਹਾ ਕਿ ਅਕਾਲੀਆਂ ਕੋਲ ਇਸ ਵੇਲੇ ਲੀਡਰਸ਼ਿਪ ਹੀ ਨਹੀਂ ਹੈ ਕਿਉਂਕਿ ਬਾਦਲਾਂ ਨੇ ਕਦੇ ਹੋਰ ਲੀਡਰਸ਼ਿਪ ਨੂੰ ਅੱਗੇ ਆਉਣ ਦਾ ਮੌਕਾ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਰਾਜਨੀਤੀ ਦੇ ਖੇਤਰ ਵਿਚੋਂ ਮਨਫ਼ੀ ਹੋਣ ਜਾਣ ਦੀ ਬੇਚੈਨੀ ਕਾਰਨ ਅਪਣਾ ਸੰਤੁਲਨ ਗੁਆ ਚੁੱਕੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸਾਰਾ ਪੰਜਾਬ ਜਾਣਦਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦਾ ਮੁਖੀ ਕਿਸ ਤਰ੍ਹਾਂ ਦਾ ਆਦਮੀ ਹੈ ਅਤੇ ਰਾਜ ਦੇ ਲੋਕਾਂ ਨੇ ਉਸ ਨੂੰ ਅਤੇ ਉਨ੍ਹਾਂ ਦੀ ਪਾਰਟੀ ਨੂੰ ਪੂਰੀ ਤਰ੍ਹਾਂ ਨਕਾਰ ਦਿਤਾ ਹੈ।

PhotoPhoto

ਕੈਪਟਨ ਅਮਰਿੰਦਰ ਸਿੰਘ ਨੇ ਜ਼ੋਰ ਦੇ ਕੇ ਕਿਹਾ ਕਿ ਜੇ ਕਾਂਗਰਸ ਸੱਤਾ ਵਿੱਚ ਦੁਬਾਰਾ ਵਾਪਸ ਕਰਦੀ ਹੈ ਤਾਂ ਅਗਲੇ 7 ਸਾਲਾਂ ਵਿਚ ਪੰਜਾਬ ਆਪਣੀ ਗੁਆਚੀ ਹੋਈ ਸ਼ਾਨ ਬਹਾਲ ਕਰਦਾ ਹੋਇਆ ਦੇਸ਼ ਦਾ ਨੰਬਰ ਇਕ ਸੂਬਾ ਬਣੇਗਾ। ਉਨ੍ਹਾਂ ਕਿਹਾ ਕਿ ਪੰਜਾਬੀ ਮਿਹਨਤਕਸ਼ ਕੌਮ ਹੈ ਅਤੇ ਜੇਕਰ ਇਨ੍ਹਾਂ ਨੂੰ ਸਹੀ ਰਾਸਤਾ ਦਿਖਾ ਦਿੱਤਾ ਜਾਵੇ ਤਾਂ ਉਹ ਕੋਈ ਵੀ ਕ੍ਰਿਸ਼ਮਾ ਕਰਨ ਦੀ ਸਮਰੱਥਾ ਰੱਖਦੇ ਹਨ। ਮੁੱਖ ਮੰਤਰੀ ਨੇ ਅਗਲੀ ਵਿਧਾਨ ਸਭਾ ਦੀ ਚੋਣ ਲੜਨ ਦੀ ਗੱਲ ਦੁਹਰਾਉਂਦਿਆਂ ਕਿਹਾ ਕਿ ਉਨ੍ਹਾਂ ਦਾ ਪਹਿਲਾ ਇਹ ਵਿਚਾਰ ਸੀ ਕਿ ਪੰਜ ਸਾਲ ਸੂਬੇ ਨੂੰ ਮੁੜ ਖੁਸ਼ਹਾਲ ਕਰਨ ਲਈ ਕਾਫ਼ੀ ਹਨ ਪਰ ਹਾਲਾਤ ਇੰਨੇ ਮਾੜੇ ਸਨ ਕਿ ਉਨ੍ਹਾਂ ਦੀ ਸਰਕਾਰ ਨੂੰ ਹੋਰ ਸਮਾਂ ਚਾਹੀਦਾ ਹੈ।

PhotoPhoto

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹਾਲਾਂਕਿ ਸੂਬੇ ਦੇ ਵਿੱਤੀ ਹਾਲਾਤ ਬਿਹਤਰ ਹੋ ਰਹੇ ਹਨ ਪਰ ਫੇਰ ਵੀ ਸੂਬਾ ਸਰਕਾਰ ਵਿੱਤੀ ਸੰਕਟਾਂ ਵਿੱਚੋਂ ਗੁਜ਼ਰ ਰਿਹਾ ਹੈ ਅਤੇ ਹੋਰ ਸਮਝਦਾਰੀ ਨਾਲ ਕੰਮ ਕਰਨ ਦੀ ਲੋੜ ਹੈ। ਉਨ੍ਹਾਂ ਅਗਲੇ ਦੋ ਸਾਲਾਂ ਵਿੱਚ ਆਪਣੀ ਸਰਕਾਰ ਵੱਲੋਂ ਮੈਨੀਫੈਸਟੋ ਦੇ ਸਾਰੇ ਵਾਅਦੇ ਪੂਰੇ ਕਰਨ ਦਾ ਵਾਅਦਾ ਕਰਦਿਆਂ ਕਿਹਾ, “ਮੈਂ ਹਰੇਕ ਪੰਜਾਬੀ ਦੇ ਚਿਹਰੇ ਉਤੇ ਮੁਸਕਰਾਹਟ ਦੇਖਣਾ ਚਾਹੁੰਦਾ ਹਾਂ।”

PhotoPhoto

ਇਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਤਿੰਨ ਸਾਲਾਂ ਵਿੱਚ ਸੂਬੇ ਦੇ ਬੁਨਿਆਦੀ ਢਾਂਚੇ ਵਿੱਚ ਸ਼ਲਾਘਾਯੋਗ ਸੁਧਾਰ ਹੋਇਆਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਜ਼ਮੀਨੀ ਪੱਧਰ ਉਤੇ 58000 ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ। ਇਸ ਦਾ ਅਸਲ ਸਕਰਾਤਮਕ ਅਸਰ ਆਉਣ ਵਾਲੇ ਸਾਲਾਂ ਵਿੱਚ ਨਜ਼ਰ ਆਵੇਗਾ।  ਨਵਜੋਤ ਸਿੰਘ ਸਿੱਧੂ ਦੇ ਸਵਾਲ ਉਤੇ ਉਨ੍ਹਾਂ ਕਿਹਾ ਕਿ ਉਹ ਲੰਬੇ ਸਮੇਂ ਤੋਂ ਮਿਲੇ ਨਹੀਂ ਹੈ ਪਰ ਸਾਬਕਾ ਮੰਤਰੀ ਨੇ ਕਿਹਾ ਸੀ ਕਿ ਉਹ ਕਾਂਗਰਸ ਪਾਰਟੀ ਵਿੱਚ ਬਣੇ ਰਹਿਣ ਲਈ ਵਚਨਬੱਧ ਹੈ ਅਤੇ ਹਾਈ ਕਮਾਨ ਨੇ ਫੈਸਲਾ ਕਰਨਾ ਹੈ ਕਿ ਉਸ ਦੀਆ ਸੇਵਾਵਾਂ ਦੀ ਕਿਵੇਂ ਵਧੀਆ ਵਰਤੋਂ ਕਰਨੀ ਹੈ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'ਤੂੰ ਮੇਰੇ ਨਾਲ ਵਿਆਹ ਕਰਵਾਇਆ', ਘਰਵਾਲੀ ਨੇ ਚੂੜੇ ਵਾਲੀ ਨਾਲ ਫੜ ਲਿਆ ਪਤੀ, ਆਹ ਦੇਖੋ ਪੈ ਗਿਆ ਪੰਗਾ, LIVE ਵੀਡੀਓ

03 May 2024 4:26 PM

Kulbir Singh Zira Interview :ਅੰਮ੍ਰਿਤਪਾਲ ਸਿੰਘ ਨੂੰ ਕਿੰਨੀ ਵੱਡੀ ਚੁਣੌਤੀ ਮੰਨਦੇ ਨੇ ਕੁਲਬੀਰ ਸਿੰਘ ਜ਼ੀਰਾ?

03 May 2024 4:21 PM

Raja Warring ਦੇ ਹੱਕ 'ਚ ਚੋਣ ਪ੍ਰਚਾਰ ਕਰਨ ਪਹੁੰਚੇ Bharat Bhushan Ashu, ਕਿਹਾ - 'ਟਿਕਟਾਂ ਦੀ ਲੜਾਈ ਛੱਡ ਦਓ ਯਾਰ

03 May 2024 2:20 PM

ਕਿਸਾਨਾਂ ਨੇ ਅੱਗੇ ਹੋ ਕੇ ਰੋਕ ਲਈ ਭਾਜਪਾ ਦੀ ਗੱਡੀ, ਵੋਟਾਂ ਮੰਗਣ ਆਈ ਨੂੰ ਬੀਬੀ ਨੂੰ ਕੀਤੇ ਤਿੱਖੇ ਸਵਾਲ ਤਾਂ ਜੋੜੇ ਹੱਥ

03 May 2024 11:17 AM

Government School ਦੇ ਸਾਹਮਣੇ ਵਾਪਰਿਆ ਖ਼ਤਰਨਾਕ ਹਾਦਸਾ, ਖ਼ਤਰੇ 'ਚ ਪਈ ਬੱਚਿਆਂ ਦੀ ਜ਼ਿੰਦਗੀ

03 May 2024 10:57 AM
Advertisement