
ਕੋਵਿਡ-19: ਲੋਕਪਾਲ ਪੰਜਾਬ ਦੇ ਦਫ਼ਤਰ ‘ਚ 31 ਮਾਰਚ ਤਕ ਨਹੀਂ ਹੋਣਗੇ ਕੰਮ
ਚੰਡੀਗੜ੍ਹ- ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਕੋਰੋਨਾ ਵਾਇਰਸ ਦੇ ਖ਼ਤਰੇ ਤੋਂ ਨਾ ਘਬਰਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਸਾਰੀਆਂ ਲੋੜੀਂਦੀਆਂ ਸਾਵਧਾਨੀਆਂ ਵਰਤਣ ਲਈ ਆਖਿਆ। ਇਸ ਦੇ ਨਾਲ ਹੀ ਲੋਕਾਂ ਨੂੰ ਭੀੜ ਵਾਲੀਆਂ ਥਾਵਾਂ ਅਤੇ ਸਮੂਹਿਕ ਇਕੱਠ ਤੋਂ ਸੰਕੋਚ ਕਰਨ ਦੀ ਵੀ ਅਪੀਲ ਕੀਤੀ ਗਈ।
File
ਮੁੱਖ ਮੰਤਰੀ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਕੋਵਿਡ-19 ਦੇ ਪ੍ਰਕੋਪ ਨਾਲ ਨਜਿੱਠਣ ਲਈ ਸੂਬੇ ਦੀਆਂ ਤਿਆਰੀਆਂ ਅਤੇ ਸਥਿਤੀ ਦਾ ਜਾਇਜ਼ਾ ਲਿਆ। ਮੰਤਰੀ ਮੰਡਲ ਵਲੋਂ ਇਸ ਖ਼ਤਰੇ ਨਾਲ ਨਿਪਟਣ ਲਈ ਕੀਤੇ ਗਏ ਬਚਾਅ ਕਾਰਜਾਂ ਦਾ ਜਾਇਜ਼ਾ ਲੈਣ ਲਈ ਕੈਪਟਨ ਅਮਰਿੰਦਰ ਸਿੰਘ ਦੁਆਰਾ ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਦੀ ਪ੍ਰਧਾਨਗੀ ਹੇਠ ਬਣਾਏ 7 ਮੈਂਬਰੀ ਮੰਤਰੀ ਸਮੂਹ (ਜੀਓਐਮ) ਦੀਆਂ ਰਿਪੋਰਟਾਂ ਦਾ ਵੀ ਜਾਇਜ਼ਾ ਲਿਆ।
File
ਇਸ ਮੰਤਰੀ ਸਮੂਹ ਵਿਚ ਓਮ ਪ੍ਰਕਾਸ਼ ਸੋਨੀ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਰਜ਼ੀਆ ਸੁਲਤਾਨਾ, ਬਲਬੀਰ ਸਿੰਘ ਸਿੱਧੂ, ਵਿਜੇ ਇੰਦਰ ਸਿੰਗਲਾ ਅਤੇ ਭਾਰਤ ਭੂਸ਼ਣ ਆਸ਼ੂ ਸਾਮਲ ਹਨ। ਮੀਟਿੰਗ ਵਿਚ ਪਾਸ ਕੀਤੇ ਗਏ ਇਕ ਮਤੇ ਸਬੰਧੀ ਮੰਤਰੀ ਮੰਡਲ ਨੇ ਸਿਹਤ ਅਤੇ ਪਰਵਾਰ ਭਲਾਈ ਵਿਭਾਗ ਵਿਚ ਪੰਜਾਬ ਸਰਕਾਰ ਨਾਲ ਕੰਮ ਕਰ ਰਹੇ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ਼ ਦੀਆਂ ਸੇਵਾਵਾਂ 30 ਸਤੰਬਰ, 2020 ਤਕ ਵਧਾਉਣ ਦੇ ਮੁੱਖ ਮੰਤਰੀ ਦੇ ਫ਼ੈਸਲੇ ਨੂੰ ਮਨਜ਼ੂਰੀ ਦੇ ਦਿਤੀ ਹੈ।
File
ਪ੍ਰਸਤਾਵ ਵਿਚ ਕਿਹਾ ਗਿਆ ਹੈ ਕਿ ਜਿਨ੍ਹਾਂ ਲੋਕਾਂ ਨੂੰ ਖੰਘ, ਛਿੱਕ ਅਤੇ ਬੁਖ਼ਾਰ ਹੈ, ਉਨ੍ਹਾਂ ਨੂੰ ਤੁਰਤ ਸਿਹਤ ਅਤੇ ਪਰਵਾਰ ਭਲਾਈ ਵਿਭਾਗ ਦੀ 104-ਮੈਡੀਕਲ ਹੈਲਪਲਾਈਨ ਜਾਂ ਅਪਣੇ ਸਬੰਧਤ ਜ਼ਿਲ੍ਹੇ ਦੇ ਕੰਟਰੋਲ ਰੂਮਾਂ ਨਾਲ ਸੰਪਰਕ ਕਰਨਾ ਚਾਹੀਦਾ ਹੈ। ਵਿਆਹ ਦੀਆਂ ਰਸਮਾਂ ਨੂੰ ਮੁਲਤਵੀ ਕਰਨ ਜਾਂ ਵਿਆਹ ਵਿਚ 50 ਤੋਂ ਵੱਧ ਵਿਅਕਤੀ ਇਕੱਠੇ ਨਾ ਕਰਨ ਦੀ ਅਪੀਲ ਕੀਤੀ।
File
ਧਾਰਮਿਕ ਆਗੂਆਂ ਅਤੇ ਡੇਰਾ ਮੁਖੀਆਂ ਨੂੰ ਅਪਣੇ ਧਾਰਮਕ ਸਮਾਗਮਾਂ ਨੂੰ ਸੀਮਿਤ ਲਈ ਕਿਹਾ ਹੈ। ਪ੍ਰਾਈਵੇਟ ਅਤੇ ਸਰਕਾਰੀ ਬਸਾਂ ਵਿਚ ਵਾਹਨਾਂ ਦੀ ਸਫਾਈ ਅਤੇ ਸਵਾਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਬਸਾਂ ਵਿੱਚ ਸਵਾਰੀਆਂ ਦੀ ਵਰਤੋਂ ਲਈ ਹੈਂਡ ਸੈਨੀਟਾਈਜ਼ਰ ਰੱਖਣ ਦੇ ਆਦੇਸ਼ ਵੀ ਦਿਤੇ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।