
ਸੰਯੁਕਤ ਕਿਸਾਨ ਮੋਰਚੇ ਵਲੋਂ 24 ਮਾਰਚ ਨੂੰ ਸਰਹਿੰਦ ਅਨਾਜ ਮੰਡੀ...
ਸ਼੍ਰੀ ਫਤਿਹਗੜ੍ਹ ਸਾਹਿਬ: ਸੰਯੁਕਤ ਕਿਸਾਨ ਮੋਰਚੇ ਵਲੋਂ 24 ਮਾਰਚ ਨੂੰ ਸਰਹਿੰਦ ਅਨਾਜ ਮੰਡੀ ਵਿਖੇ ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਮਹਾਂਕਿਸਾਨ ਮਜ਼ਦੂਰ ਏਕਤਾ ਰੈਲੀ ਕੀਤੀ ਜਾਵੇਗੀ, ਜਿਸ 'ਚ ਦੇਸ਼ ਭਰ ਦੇ ਕਿਸਾਨ ਆਗੂਆਂ ਤੋਂ ਇਲਾਵਾ ਪੰਜਾਬ ਭਰ ਤੋਂ ਕਿਸਾਨ, ਆੜ੍ਹਤੀ, ਮਜ਼ਦੂਰ ਤੇ ਵਪਾਰੀ ਵਰਗ ਦੇ ਲੋਕ ਵੱਡੀ ਗਿਣਤੀ 'ਚ ਸ਼ਮੂਲੀਅਤ ਕਰਨਗੇ।
Kissan Leaders
ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਿਸਾਨ, ਸਰਪੰਚ ਤੇ ਆੜ੍ਹਤੀ ਐਸੋਸੀਏਸ਼ਨ ਦੇ ਆਗੂਆਂ ਨੇ ਅਨਾਜ ਮੰਡੀ ਸਰਹਿੰਦ ਵਿਖੇ ਸਾਂਝੀ ਪ੍ਰੈਸ ਮੀਟਿੰਗ ਦੌਰਾਨ ਕੀਤਾ। ਸੂਬਾਈ ਆਗੂਆਂ ਸਾਧੂ ਰਾਮ ਭੱਟਮਾਜਰਾ ਅਤੇ ਜਸਵੀਰ ਸਿੰਘ ਨੇ ਦੱਸਿਆ ਕਿ ਇਸ ਰੈਲੀ 'ਚ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਕਰ ਰਹੇ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ, ਬਲਵੀਰ ਸਿੰਘ ਰਾਜੇਵਾਲ, ਰਾਕੇਸ਼ ਟਿਕੈਤ, ਗੁਰਨਾਮ ਸਿੰਘ ਚੜੂਨੀ, ਰੁਲਦੂ ਸਿੰਘ ਮਾਨਸਾ,
Babbu Maan
ਬੂਟਾ ਸਿੰਘ ਬੁਰਜ਼ ਗਿੱਲ, ਦਰਸ਼ਨਪਾਲ ਸਿੰਘ ਤੇ ਜਗਜੀਤ ਸਿੰਘ ਡੱਲੇਵਾਲ ਤੋਂ ਇਲਾਵਾ ਕਿਸਾਨਾਂ ਦੀ ਹਮਾਇਤ ਕਰਨ ਵਾਲੇ ਗਾਇਕ ਤੇ ਅਦਾਕਾਰ ਬੱਬੂ ਮਾਨ, ਕੰਵਰ ਗਰੇਵਾਲ, ਰੇਸ਼ਮ ਅਨਮੋਲ, ਚਮਕੌਰ ਖੱਟੜਾ, ਯੋਗਰਾਜ ਸਿੰਘ ਤੇ ਡਾ. ਰਿੱਤੂ ਵਲੋਂ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ ਜਾਵੇਗੀ ਤੇ ਕੇਂਦਰ ਸਰਕਾਰ ਦੀਆਂ ਕਿਸਾਨ ਤੇ ਲੋਕ ਮਾਰੂ ਨੀਤੀਆਂ ਖ਼ਿਲਾਫ਼ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ।