
ਸੁਖਬੀਰ ਸਿੰਘ ਬਾਦਲ ਨੂੰ ਹੋਇਆ ਕੋਰੋਨਾ, ਪਰ ਸਿਹਤ ਠੀਕ
ਲੰਬੀ, 16 ਮਾਰਚ (ਗੁਰਮੀਤ ਸਿੰਘ ਮੱਕੜ): ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕੋਰੋਨਾ ਟੈਸਟ ਪਾਜ਼ੇਟਿਵ ਆਇਆ ਹੈ | ਉਨ੍ਹਾਂ ਟਵੀਟ ਕਰ ਕੇ ਦਸਿਆ ਹੈ ਕਿ ਮੈਂ ਬਿਲਕੁਲ ਠੀਕ-ਠਾਕ ਅਤੇ ਇਕਾਂਤਵਾਸ ਵਿਚ ਹਾਂ | ਉਨ੍ਹਾਂ ਨੇ ਅਪਣੇ ਵਰਕਰਾਂ ਨੂੰ ਸਲਾਹ ਦਿਤੀ ਹੈ ਕਿ ਜੋ ਵੀ ਉਨ੍ਹਾਂ ਦੇ ਸੰਪਰਕ ਵਿਚ ਆਏ ਹਨ, ਉਨ੍ਹਾਂ ਸਾਰਿਆਂ ਲੋਕਾਂ ਨੂੰ ਅਪੀਲ ਹੈ ਕਿ ਉਹ ਅਪਣਾ ਕੋਰੋਨਾ ਟੈਸਟ ਕਰਵਾਉਣ ਅਤੇ ਸਾਵਧਾਨੀ ਵਰਤਣ | ਜ਼ਿਕਰਯੋਗ ਹੈ ਕਿ ਉਨ੍ਹਾਂ ਬੀਤੇ ਕਲ ਖੇਮਕਰਨ ਵਿਖੇ ਇਕ ਵੱਡੀ ਰੈਲੀ ਨੂੰ ਸੰਬੋਧimageਨ ਕੀਤਾ ਸੀ |