CM ਦਫ਼ਤਰ 'ਚ ਲੱਗੀ ਡਾ: ਅੰਬੇਡਕਰ ਅਤੇ ਸ਼ਹੀਦ ਭਗਤ ਸਿੰਘ ਦੀ ਤਸਵੀਰ ਤਾਂ ਵਿਰੋਧੀਆਂ ਨੇ ਟਵੀਟ ਕਰ ਕਹੀ ਇਹ ਗੱਲ 
Published : Mar 17, 2022, 4:07 pm IST
Updated : Mar 17, 2022, 4:07 pm IST
SHARE ARTICLE
File Photo
File Photo

BJP ਅਤੇ ਪੰਜਾਬ ਲੋਕ ਕਾਂਗਰਸ ਨੇ ਕੀਤਾ ਟਵੀਟ

 

ਚੰਡੀਗੜ੍ਹ - ਆਪ ਦੀ ਨਵੀਂ ਬਣੀ ਸਰਕਾਰ ਨੇ ਸਾਰੇ ਸਰਕਾਰੀ ਦਫ਼ਤਰਾਂ ਵਿਚ ਸ਼ਹੀਦ ਭਗਤ ਸਿੰਘ ਦੀ ਤਸਵੀਰ ਅਤੇ ਬਾਬਾ ਸਾਹਿਬ ਅੰਬੇਦਕਰ ਦੀ ਤਸਵੀਰ ਲਗਾਉਣ ਦੇ ਨਿਰਦੇਸ਼ ਦਿੱਤੇ ਹਨ। ਜਿਸ ਤੋਂ ਬਾਅਦ ਹੁਣ ਵਿਰੋਧੀਆਂ ਨੇ ਨਵੇਂ ਬਣੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਨਿਸ਼ਾਨੇ 'ਤੇ ਲੈਣਾ ਸ਼ੁਰੂ ਕਰ ਦਿੱਤਾ ਹੈ। 

file photo 

ਭਾਜਪਾ ਦੇ ਜਨਰਲ ਸਕੱਤਰ ਸੁਭਾਸ਼ ਸ਼ਰਮਾ ਨੇ ਟਵੀਟ ਕਰ ਕੇ ਕਿਹਾ ਕਿ ''ਭਗਵੰਤ ਮਾਨ ਜੀ, ਸ਼ਹੀਦ ਭਗਤ ਸਿੰਘ ਅਤੇ ਬਾਬਾ ਸਾਹਿਬ ਦੀ ਤਸਵੀਰ CMO ਦਫ਼ਤਰ ਵਿਚ ਲਗਾਉਣਾ ਬਹੁਤ ਹੀ ਸ਼ਲਾਘਾਯੋਗ ਹੈ ਪਰ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਤਸਵੀਰ ਹਟਾ ਕੇ ਤੁਸੀਂ ਇਸ ਮਹਾਨ ਸ਼ਖਸੀਅਤ ਦਾ ਹੀ ਨਹੀਂ ਸਗੋਂ ਪੂਰੇ ਪੰਜਾਬ ਦਾ ਅਪਮਾਨ ਕੀਤਾ ਹੈ। ਤੁਰੰਤ ਮੁਆਫ਼ੀ ਮੰਗੋ ਅਤੇ ਪੂਰੇ ਸਨਮਾਨ ਨਾਲ ਤਸਵੀਰ ਨੂੰ ਵਾਪਸ ਲਗਾਓ।''

file photo 

ਇਸ ਦੇ ਨਾਲ ਹੀ ਪੰਜਾਬ ਲੋਕ ਕਾਂਗਰਸ ਵੱਲੋਂ ਵੀ ਇਸ ਮੁੱਦੇ ਨੂੰ ਲੈ ਕੇ ਟਵੀਟ ਕੀਤਾ ਗਿਆ ਹੈ। ਟਵੀਟ ਵਿਚ ਲਿਖਿਆ ਗਿਆ ਹੈ ਕਿ ''ਮੁੱਖ ਮੰਤਰੀ ਦਫ਼ਤਰ 'ਚੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਤਸਵੀਰ ਹਟਾਉਣਾ ਅਸਵੀਕਾਰਨਯੋਗ ਹੈ। ਮਹਾਰਾਜਾ ਰਣਜੀਤ ਸਿੰਘ ਪੰਜਾਬੀਆਂ ਦੇ ਸਵੈਮਾਣ, ਬਹਾਦਰੀ ਅਤੇ ਦਲੇਰੀ ਦਾ ਮਹਾਨ ਪ੍ਰਤੀਕ ਹਨ। ਉਨ੍ਹਾਂ ਦੀ ਥਾਂ ਕੋਈ ਨਹੀਂ ਲੈ ਸਕਦਾ। ਭਗਵੰਤ ਮਾਨ ਜੀ ਅਪੀਲ ਹੈ ਕਿ ਤਸਵੀਰ ਦੁਬਾਰਾ ਲਗਾਓ''

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement