ਬੁੱਢਾ ਦਲ ਵਲੋਂ ਗੁਰਦਵਾਰਾ ਗੁਰੂ ਕਾ ਬਾਗ਼ ਛਾਉਣੀ ਨਿਹੰਗ ਸਿੰਘਾਂ ਵਿਖੇ ਕਰਵਾਏ ਜਾਣਗੇ ਗਤਕਾ ਮੁਕਾਬਲੇ : ਬਾਬਾ ਬਲਬੀਰ ਸਿੰਘ
Published : Mar 17, 2022, 12:09 am IST
Updated : Mar 17, 2022, 12:09 am IST
SHARE ARTICLE
image
image

ਬੁੱਢਾ ਦਲ ਵਲੋਂ ਗੁਰਦਵਾਰਾ ਗੁਰੂ ਕਾ ਬਾਗ਼ ਛਾਉਣੀ ਨਿਹੰਗ ਸਿੰਘਾਂ ਵਿਖੇ ਕਰਵਾਏ ਜਾਣਗੇ ਗਤਕਾ ਮੁਕਾਬਲੇ : ਬਾਬਾ ਬਲਬੀਰ ਸਿੰਘ

ਸ੍ਰੀ ਅਨੰਦਪੁਰ ਸਾਹਿਬ, 16 ਮਾਰਚ (ਸੁਖਵਿੰਦਰ ਸੁੱਖ): ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ 14ਵੇਂ ਮੁਖੀ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ, ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਅਗਵਾਈ ਵਿਚ ਬੁੱਢਾ ਦਲ ਵਲੋਂ ਹੋਲੇ ਮਹੱਲਾ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅਖੰਡ ਪਾਠ ਨਾਲ ਗੁਰਦਵਾਰਾ ਗੁਰੂ ਕਾ ਬਾਗ਼ ਛਾਉਣੀ ਬੁੱਢਾ ਦਲ ਨਿਹੰਗ ਸਿੰਘਾਂ ਵਿਖੇ ਆਰੰਭ ਹੋਇਆ ਜਿਸ ਦਾ ਭੋਗ 18 ਮਾਰਚ ਨੂੰ ਪਾਇਆ ਜਾਵੇਗਾ। ਇਸੇ ਤਰ੍ਹਾਂ ਸ੍ਰੀ ਦਸਮ ਗ੍ਰੰਥ ਅਤੇ ਸ੍ਰੀ ਸਰਬ ਲੋਹ ਦੇ ਅਖੰਡ ਪਾਠਾਂ ਦੇ ਭੋਗ 19 ਮਾਰਚ ਨੂੰ ਸਵੇਰੇ ਪੈਣਗੇ। ਉਪਰੰਤ ਮਹੱਲਾ ਕਢਿਆ ਜਾਵੇਗਾ।
ਬਾਬਾ ਬਲਬੀਰ ਸਿੰਘ ਨੇ ਦਸਿਆ 17 ਅਤੇ 18 ਮਾਰਚ ਨੂੰ ਗੁਰਦੁਆਰਾ ਗੁਰੂ ਕਾ ਬਾਗ ਛਾਉਣੀ ਬੁੱਢਾ ਦਲ ਨਿਹੰਗ ਸਿੰਘਾਂ ਵਿਖੇ ਸਿੱਖ ਸ਼ਸਤਰ ਕਲਾ ਨਾਲ ਸਬੰਧਤ ਦੋ ਰੋਜ਼ਾ ਇੰਟਰਨੈਸ਼ਨਲ ਗਤਕਾ ਮੁਕਾਬਲੇ ਕਰਵਾਏ ਜਾਂਦੇ ਹਨ। ਇਸ ਵਾਰ ਵੀ ਇਨ੍ਹਾਂ ਮੁਕਾਬਲਿਆਂ ਵਿਚ 20 ਦੇ ਕਰੀਬ ਨਾਮਵਰ ਗਤਕਾ ਟੀਮਾਂ ਭਾਗ ਲੈਣਗੀਆਂ। ਉਨ੍ਹਾਂ ਕਿਹਾ ਕਿ ਸਿੱਖ ਪ੍ਰੰਪਰਾਵਾਂ ਵਿਚ ਸ਼ਸਤਰ ਕਲਾ ਦਾ ਅਹਿਮ ਸਥਾਨ ਹੈ। ਇਸ ਲਈ ਇਸ ਕਲਾ ਦੀ ਪ੍ਰਫੁਲਤਾ ਲਈ ਅਜਿਹੇ ਯਤਨਾਂ ਦੀ ਅਹਿਮ ਲੋੜ ਹੈ। ਇਸੇ ਮਕਸਦ ਨੂੰ ਪੂਰਾ ਕਰਨ ਲਈ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵਲੋਂ ਹਰ ਸਾਲ ਸਿੱਖ ਸ਼ਸਤਰ ਕਲਾ ਦੇ ਮੁਕਾਬਲਿਆਂ ਦਾ ਪ੍ਰਬੰਧ ਕੀਤਾ ਜਾਂਦਾ ਹੈ। ਉਨ੍ਹਾਂ ਦਸਿਆ ਕਿ ਇਨ੍ਹਾਂ ਮੁਕਾਬਲਿਆਂ ਵਿਚ ਭਾਗ ਲੈਣ ਵਾਲੀਆਂ ਟੀਮਾਂ ਨੂੰ ਸਰਟੀਫ਼ੀਕੇਟ ਤੇ ਸਨਮਾਨ ਚਿੰਨ੍ਹ ਦੇ ਕੇ ਬੁੱਢਾ ਦਲ ਵਲੋਂ ਸਨਮਾਨਤ ਕੀਤਾ ਜਾਵੇਗਾ।
18 ਮਾਰਚ ਨੂੰ ਗਤਕਾ ਮੁਕਾਬਲਿਆਂ ਸਮੇਂ ਬੁੱਢਾ ਦਲ ਵਲੋਂ ਸ. ਦਿਲਜੀਤ ਸਿੰਘ ਬੇਦੀ ਦੀ ਸੰਪਾਦਨਾ ਵਾਲਾ ਵਿਸ਼ੇਸ਼ ਰਸਾਲਾ “ਨਿਹੰਗ ਸਿੰਘ ਸੰਦੇਸ਼” ਵੀ ਰਿਲੀਜ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਇਸ ਮੌਕੇ ਵੱਖ-ਵੱਖ ਖੇਤਰਾਂ ਵਿਚ ਵਿਸ਼ੇਸ਼ ਯੋਗਦਾਨ ਪਾਉਣ ਵਾਲੀਆਂ ਪੰਥ ਦੀਆਂ ਵਿਸ਼ੇਸ਼ ਸ਼ਖ਼ਸੀਅਤਾਂ ਨੂੰ ਸਨਮਾਨਤ ਕੀਤਾ ਜਾਵੇਗਾ ਜਿਨ੍ਹਾਂ ਵਿਚ ਇਸ ਵਾਰ ਸ. ਜਗਜੀਤ ਸਿੰਘ ਦਰਦੀ, ਕਰਨਲ ਦਲਵਿੰਦਰ ਸਿੰਘ ਗਰੇਵਾਲ, ਨਿਰਮਲੇ ਸੰਪਰਦਾਇ ਦੀ ਵਿਸ਼ੇਸ਼ ਸ਼ਖ਼ਸੀਅਤ ਸੰਤ ਤੇਜਾ ਸਿੰਘ ਗੁਰੂਸਰ ਖੁੱਡੇ ਵਾਲੇ, ਬਾਬਾ ਹਰਜੀਤ ਸਿੰਘ ਸਿੰਘ ਰਾਗੀ ਮਹਿਤਾ ਚੌਕ ਵਾਲੇ, ਬਾਬਾ ਮਨਮੋਹਨ ਸਿੰਘ ਬਾਰਨ ਵਾਲੇ, ਬਾਬਾ ਮੇਜਰ ਸਿੰਘ ਮੁਖੀ ਦਸ਼ਮੇਸ਼ ਤਰਨਾ ਦਲ, ਗਿ: ਭੁਪਿੰਦਰਪਾਲ ਸਿੰਘ ਕਥਾਵਾਚਕ ਅਤੇ ਸ. ਜਸਵਿੰਦਰ ਸਿੰਘ ਅਮਰੀਕਾ ਵਿਸ਼ੇਸ਼ ਤੌਰ ’ਤੇ ਸਨਮਾਨਤ ਹੋਣਗੇ।

SHARE ARTICLE

ਏਜੰਸੀ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement