ਪ੍ਰਧਾਨ ਮੰਤਰੀ ਮੋਦੀ ਨੇ ਭਗਵੰਤ ਮਾਨ ਨੂੰ ਦਿਤੀ ਵਧਾਈ
Published : Mar 17, 2022, 12:02 am IST
Updated : Mar 17, 2022, 12:02 am IST
SHARE ARTICLE
image
image

ਪ੍ਰਧਾਨ ਮੰਤਰੀ ਮੋਦੀ ਨੇ ਭਗਵੰਤ ਮਾਨ ਨੂੰ ਦਿਤੀ ਵਧਾਈ

ਨਵੀਂ ਦਿੱਲੀ, 16 ਮਾਰਚ : ਪੰਜਾਬ ਵਿਧਾਨ ਸਭਾ ਚੋਣਾਂ 2022 ’ਚ ਵੱਡੀ ਜਿੱਤ ਹਾਸਲ ਕਰਨ ਵਾਲੀ ਆਮ ਆਦਮੀ ਪਾਰਟੀ ਦੇ ਧੂਰੀ ਤੋਂ ਵਿਧਾਇਕ ਭਗਵੰਤ ਮਾਨ ਨੇ ਅੱਜ ਮੁੱਖ ਮੰਤਰੀ ਦੇ ਅਹੁਦੇ ਵਜੋਂ ਸਹੁੰ ਚੁਕੀ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ ਟਵੀਟ ਕਰ ਕੇ ਵਧਾਈ ਦਿਤੀ। ਪ੍ਰਧਾਨ ਮੰਤਰੀ ਨੇ ਟਵੀਟ ਕਰ ਕੇ ਕਿਹਾ, ‘‘ਪੰਜਾਬ ਦੇ ਨਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ’ਤੇ ਭਗਵੰਤ ਮਾਨ ਨੂੰ ਵਧਾਈ। ਪੰਜਾਬ ਦੇ ਵਿਕਾਸ ਅਤੇ ਸੂਬੇ ਦੇ ਲੋਕਾਂ ਦੇ ਕਲਿਆਣ ਲਈ ਮਿਲ ਕੇ ਕੰਮ ਕਰਾਂਗੇ।
ਭਗਵੰਤ ਮਾਨ ਨੇ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਆਯੋਜਤ ਇਕ ਵੱਡੇ ਸਮਾਗਮ ’ਚ ਸਹੁੰ ਚੁਕੀ। ਮਾਨ ਨੇ ਪੰਜਾਬੀ ’ਚ ਸਹੁੰ ਚੁਕੀ। ਇਸ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਆਮ ਆਦਮੀ ਪਾਰਟੀ ਦੇ ਨਵੇਂ ਚੁਣੇ ਵਿਧਾਇਕ ਮੌਜੂਦ ਰਹੇ। ‘ਆਪ’ ਨੇ ਪੰਜਾਬ ਵਿਧਾਨ ਸਭਾ ਚੋਣਾਂ ’ਚ 117 ’ਚੋਂ 92 ਸੀਟਾਂ ਜਿੱਤੀਆਂ ਅਤੇ ਸੂਬੇ ’ਚ ਪਹਿਲੀ ਵਾਰ ਸਰਕਾਰ ਬਣਾਈ ਹੈ। (ਏਜੰਸੀ)

SHARE ARTICLE

ਏਜੰਸੀ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement