CM ਭਗਵੰਤ ਮਾਨ ਨੇ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਚੁੱਕਿਆ ਵੱਡਾ ਕਦਮ, ਪੜ੍ਹੋ ਪੂਰੀ ਖ਼ਬਰ
Published : Mar 17, 2022, 4:38 pm IST
Updated : Mar 17, 2022, 4:38 pm IST
SHARE ARTICLE
Punjab CM Bhagwant Mann announces anti-corruption helpline
Punjab CM Bhagwant Mann announces anti-corruption helpline

ਭਗਵੰਤ ਮਾਨ ਨੇ ਕਿਹਾ ਕਿ ਇਸ ਹੈਲਪਲਾਈਨ ਜ਼ਰੀਏ ਪੰਜਾਬ ਦੇ ਲੋਕ ਸਿੱਧਾ ਉਹਨਾਂ ਕੋਲ ਸ਼ਿਕਾਇਤ ਕਰ ਸਕਣਗੇ।

 

ਚੰਡੀਗੜ੍ਹ: ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਨੇ ਭ੍ਰਿਸ਼ਟਾਚਾਰ ਖਿਲਾਫ਼ ਵੱਡਾ ਐਲਾਨ ਕੀਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਵੋਟਾਂ ਪਾ ਕੇ ਆਪਣੀ ਜ਼ਿੰਮੇਵਾਰੀ ਨਿਭਾਈ ਹੈ। ਅੱਗੇ ਦੀ ਜ਼ਿੰਮੇਵਾਰੀ ਮੇਰੀ ਹੈ। ਅੱਜ ਮੈਂ ਪੰਜਾਬ ਲਈ ਵੱਡਾ ਐਲਾਨ ਕਰਨ ਜਾ ਰਿਹਾ ਹਾਂ। ਇਸ ਨਾਲ ਪੰਜਾਬ ਦੇ ਲੋਕਾਂ ਨੂੰ ਰੋਜ਼ਾਨਾ ਦੀ ਜ਼ਿੰਦਗੀ ਵਿਚ ਕਾਫੀ ਸਹੂਲਤ ਮਿਲੇਗੀ। ਅੱਜ ਮੈਂ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ ਜਾਰੀ ਕਰਨ ਦਾ ਐਲਾਨ ਕਰ ਰਿਹਾ ਹਾਂ। ਭਗਵੰਤ ਮਾਨ ਨੇ ਕਿਹਾ ਕਿ ਇਸ ਹੈਲਪਲਾਈਨ ਜ਼ਰੀਏ ਪੰਜਾਬ ਦੇ ਲੋਕ ਸਿੱਧਾ ਉਹਨਾਂ ਕੋਲ ਸ਼ਿਕਾਇਤ ਕਰ ਸਕਣਗੇ।

Punjab CM Bhagwant Mann announces anti-corruption helplinePunjab CM Bhagwant Mann announces anti-corruption helpline

ਇਹ ਹੈਲਪਲਾਈਨ ਨੰਬਰ 23 ਮਾਰਚ ਨੂੰ ਸ਼ਹੀਦ ਭਗਤ ਸਿੰਘ ਦੀ ਬਰਸੀ ਮੌਕੇ ਜਾਰੀ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਦਿੱਲੀ ਦੀ 'ਆਪ' ਸਰਕਾਰ ਨੇ ਰਿਸ਼ਵਤ ਲੈਣ ਵਾਲੇ ਦੀ ਆਡੀਓ ਅਤੇ ਵੀਡੀਓ ਰਿਕਾਰਡਿੰਗ ਵੀ ਮੰਗੀ ਸੀ। ਉਦੋਂ ਤੋਂ ਰਿਸ਼ਵਤਖੋਰੀ ਖ਼ਤਮ ਹੋ ਗਈ ਹੈ। ਇਸ ਤੋਂ ਬਾਅਦ ਲੋਕਾਂ ਨੇ ਕੇਜਰੀਵਾਲ ਸਰਕਾਰ ਨੂੰ ਵਾਰ-ਵਾਰ ਜਿਤਾਉਣਾ ਸ਼ੁਰੂ ਕਰ ਦਿੱਤਾ ਹੈ। ਅਸੀਂ ਆਉਣ ਵਾਲੇ ਦਿਨਾਂ ਵਿਚ ਇਸੇ ਤਰ੍ਹਾਂ ਦੇ ਹੈਲਪਲਾਈਨ ਨੰਬਰ ਜਾਰੀ ਕਰ ਰਹੇ ਹਾਂ।

Bhagwant Mann Bhagwant Mann

ਭਗਵੰਤ ਮਾਨ ਨੇ ਕਿਹਾ ਕਿ ਇਹ ਮੇਰਾ ਨਿੱਜੀ ਵਟਸਐਪ ਨੰਬਰ ਹੋਵੇਗਾ। ਜੇਕਰ ਕੋਈ ਰਿਸ਼ਵਤ ਮੰਗੇ ਤਾਂ ਨਾਂਹ ਨਾ ਕਰੋ, ਬੱਸ ਰਿਕਾਰਡ ਕਰਕੇ ਮੈਨੂੰ ਭੇਜ ਦਿਓ। ਜੋ ਵੀ ਦੋਸ਼ੀ ਹੈ, ਉਸ ਭ੍ਰਿਸ਼ਟਾਚਾਰੀ ਨੂੰ ਕਿਸੇ ਵੀ ਹਾਲਤ ਵਿਚ ਬਖਸ਼ਿਆ ਨਹੀਂ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਿਚ ਕੰਮ ਕਰ ਕਰ ਰਹੇ 99ਫੀਸਦੀ ਅਧਿਕਾਰੀ ਅਤੇ ਕਰਮਚਾਰੀ ਬਹੁਤ ਇਮਾਨਦਾਰ ਹਨ। ਸਿਰਫ 1 ਫੀਸਦੀ ਲੋਕ ਬੇਈਮਾਨ ਹਨ। ਇਹਨਾਂ 1 ਫੀਸਦ ਲੋਕਾਂ ਕਾਰਨ ਮੈਂ ਸਮੁੱਚੀ ਅਫਸਰਸ਼ਾਹੀ ਅਤੇ ਮੁਲਾਜ਼ਮਾਂ ਦੀ ਬਦਨਾਮੀ ਨਹੀਂ ਹੋਣ ਦੇਵਾਂਗਾ। ਕੋਈ ਵੀ ਭ੍ਰਿਸ਼ਟਾਚਾਰੀ ਬਖ਼ਸ਼ਿਆ ਨਹੀਂ ਜਾਵੇਗਾ।

TweetTweet

ਉਹਨਾਂ ਕਿਹਾ ਕਿ ਹੁਣ ਭ੍ਰਿਸ਼ਟਾਚਾਰ ਨੂੰ ਠੱਲ ਪੈਣ ਵਾਲੀ ਹੈ। ਸਰਕਾਰੀ ਅਫ਼ਸਰਾਂ ਅਤੇ ਪੁਲਿਸ ਵਾਲਿਆਂ ਨੂੰ ਤਬਾਦਲੇ ਜਾਂ ਬਦਲੀ ਲਈ ਉਪਰੋਂ ਫੋਨ ਨਹੀਂ ਆਉਣਗੇ। ਅਸੀਂ ਇਸ ਸਿਸਟਮ ਨੂੰ ਠੀਕ ਕਰਾਂਗੇ। ਅਸੀਂ ਅਜਿਹਾ ਸਿਸਟਮ ਬਣਾਵਾਂਗੇ, ਜਿੱਥੇ ਲੋਕਾਂ ਦੇ ਕੰਮ ਬਿਨ੍ਹਾਂ ਕਿਸੇ ਪਰੇਸ਼ਾਨੀ ਤੋਂ ਹੋਣਗੇ। ਇਹ ਮੇਰਾ ਤੁਹਾਡੇ ਨਾਲ ਵਾਅਦਾ ਹੈ। ਭਗਵੰਤ ਮਾਨ ਦੇ ਇਸ ਐਲਾਨ ਮਗਰੋਂ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਦਿਆਂ ਕਿਹਾ ਪੰਜਾਬੀਆਂ ਨੂੰ ਵਧਾਈ, ਹੁਣ ਪੰਜਾਬ ਵਿਚ ਰਿਸ਼ਵਤਖੋਰੀ ਨਹੀਂ ਚੱਲੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement