
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਹਰਿਆਣਾ ਰਾਜ ਭਵਨ ਵਿਖੇ `ਹੋਲੀ ਮਿਲਨ ਸਮਾਰੋਹ` ਵਿਚ ਸ਼ਿਰਕਤ ਕੀਤੀ।
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਹਰਿਆਣਾ ਰਾਜ ਭਵਨ ਵਿਖੇ `ਹੋਲੀ ਮਿਲਨ ਸਮਾਰੋਹ` ਵਿਚ ਸ਼ਿਰਕਤ ਕੀਤੀ। ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ ਨੇ ਭਗਵੰਤ ਮਾਨ ਦਾ ਸਵਾਗਤ ਕੀਤਾ ਅਤੇ ਭਗਵੰਤ ਮਾਨ ਵੱਲੋਂ ਵੀ ਹਰਿਆਣਾ ਦੇ ਰਾਜਪਾਲ ਨੂੰ ਗੁਲਦਸਤਾ ਭੇਟ ਕੀਤਾ ਗਿਆ।
Punjab CM Bhagwant Mann on Thursday participated in 'Holi Milan Samaroh'
ਇਸੇ ਤਰ੍ਹਾਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਅਤੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਵੀ ਇਸ ਮੌਕੇ ਭਗਵੰਤ ਮਾਨ ਨੂੰ ਗੁਲਦਸਤੇ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਵੀ ਮੌਜੂਦ ਰਹੇ। ਇਨ੍ਹਾਂ ਸਾਰੇ ਪਤਵੰਤਿਆਂ ਨੇ ਹੋਲੀ ਦਾ ਜਸ਼ਨ ਮਨਾਉਣ ਲਈ ਇੱਕ ਦੂਜੇ `ਤੇ ਗੁਲਾਬ ਦੇ ਫੁੱਲਾਂ ਦੀ ਵਰਖਾ ਕੀਤੀ ਅਤੇ ਗੁਲਾਲ ਲਗਾਇਆ।