ਸੰਗਰੂਰ: ਚੋਰੀ ਕਰਨ ਦੇ ਇਰਾਦੇ ਨਾਲ ਘਰ ਵਿਚ ਦਾਖਲ ਹੋਏ ਚੋਰਾਂ ਨੇ ਬਜ਼ੁਰਗ ਨੂੰ ਕੀਤਾ ਲਹੂ ਲੁਹਾਣ
Published : Mar 17, 2022, 4:52 pm IST
Updated : Mar 17, 2022, 4:52 pm IST
SHARE ARTICLE
Photo
Photo

ਬਜ਼ੁਰਗ ਵਿਅਕਤੀ ਨੂੰ ਗੰਭੀਰ ਹਾਲਤ ਵਿੱਚ ਸਿਵਲ ਹਸਪਤਾਲ ਕਰਵਾਇਆ ਭਰਤੀ

 

ਸੰਗਰੂਰ: ਪੰਜਾਬ ਦੇ ਸੰਗਰੂਰ 'ਚ ਚੋਰੀ ਲਈ ਘਰ 'ਚ ਦਾਖਲ ਹੋਏ ਚੋਰਾਂ ਨੇ ਬਜ਼ੁਰਗ ਵਿਅਕਤੀ 'ਤੇ ਹਮਲਾ ਕਰਕੇ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ। ਬਜ਼ੁਰਗ ਵਿਅਕਤੀ ਨੂੰ ਗੰਭੀਰ ਹਾਲਤ ਵਿੱਚ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਨੂੰ 32 ਟਾਂਕੇ ਲੱਗੇ। ਬਜ਼ੁਰਗ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਘਟਨਾ ਤੋਂ ਬਾਅਦ ਇਲਾਕਾ ਵਾਸੀਆਂ 'ਚ ਰੋਸ ਹੈ।

PHOTOPHOTO

ਮੁਹੱਲਾ ਨੂਰਪੁਰਾ ਦੇ ਵਸਨੀਕ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਮੁਹੱਲੇ ਦੇ ਰਹਿਣ ਵਾਲੇ ਪੱਪੀ ਨਾਮਕ ਵਿਅਕਤੀ ਦੇ ਘਰ ਖੂਨ ਦੇ ਛਿੱਟੇ ਪਏ ਹਨ। ਜਦੋਂ ਉਹ ਉੱਥੇ ਪਹੁੰਚਿਆ ਤਾਂ ਦੇਖਿਆ ਕਿ ਚਾਰੇ ਪਾਸੇ ਖੂਨ ਹੀ ਖੂਨ ਸੀ ਅਤੇ ਬਜ਼ੁਰਗ ਵਿਅਕਤੀ ਖੂਨ ਨਾਲ ਲੱਥਪੱਥ ਪਿਆ ਸੀ।

 

crimecrime

ਸਥਾਨਕ ਵਾਸੀਆਂ ਦੀ ਮਦਦ ਨਾਲ ਉਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਥਾਣਾ ਸਿਟੀ ਸੰਗਰੂਰ ਤੋਂ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਜ਼ਖਮੀ ਵਿਅਕਤੀ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਜਲਦ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। ਜ਼ਿਕਰਯੋਗ ਹੈ ਕਿ ਪਿਛਲੇ ਕੁਝ ਦਿਨਾਂ 'ਚ ਉਕਤ ਇਲਾਕੇ ਅਤੇ ਆਸ-ਪਾਸ ਤਿੰਨ-ਚਾਰ ਘਟਨਾਵਾਂ ਵਾਪਰ ਚੁੱਕੀਆਂ ਹਨ।

crimecrime

ਇੱਕ ਘਟਨਾ ਵਿੱਚ ਚੋਰ ਨੇ ਫੜੇ ਜਾਣ ਦੇ ਡਰੋਂ ਦੁਕਾਨ ਦੀ ਛੱਤ ਤੋਂ ਛਾਲ ਮਾਰ ਦਿੱਤੀ ਸੀ, ਜਿਸ ਵਿੱਚ ਉਹ ਗੰਭੀਰ ਜ਼ਖ਼ਮੀ ਹੋ ਗਿਆ ਸੀ। ਲਗਾਤਾਰ ਵਾਪਰ ਰਹੀਆਂ ਘਟਨਾਵਾਂ ਕਾਰਨ ਲੋਕਾਂ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement