
ਜਾਤ, ਧਰਮ ਦੇ ਨਾਮ ‘ਤੇ ਵੰਡਣ ਵਾਲਿਆਂ ਖਿਲਾਫ ਹੋਵੇ ਕਾਰਵਾਈ
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੀ ਕਰਾਰੀ ਹਾਰ ਨੂੰ ਲੈ ਕੇ ਪਾਰਟੀ ਵਿੱਚ ਚੱਲ ਰਿਹਾ ਟਕਰਾਅ ਖ਼ਤਮ ਨਹੀਂ ਹੋ ਰਿਹਾ ਹੈ। ਵੀਰਵਾਰ ਨੂੰ ਪਾਰਟੀ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਅੰਬਿਕਾ ਸੋਨੀ ਖਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਸੋਸ਼ਲ ਮੀਡੀਆ ਟਵਿੱਟਰ ਰਾਹੀਂ ਜਾਖੜ ਨੇ ਅੰਬਿਕਾ ਸੋਨੀ ਦਾ ਨਾਂ ਲਏ ਬਿਨਾਂ ਉਨ੍ਹਾਂ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਕੀਤੀ ਹੈ। ਜਾਖੜ ਨੇ ਲਿਖਿਆ, ''ਧਰਮ, ਜਾਤ-ਪਾਤ ਦੇ ਨਾਂ 'ਤੇ ਵੰਡੀਆਂ ਪਾਉਣ ਵਾਲਿਆਂ 'ਤੇ ਹਾਈਕਮਾਂਡ ਨੂੰ ਕਾਰਵਾਈ ਕਰਨੀ ਚਾਹੀਦੀ ਹੈ ਅਤੇ ਉਨ੍ਹਾਂ ਨੂੰ ਅਹੁਦੇ ਤੋਂ ਹਟਾ ਦੇਣਾ ਚਾਹੀਦਾ ਹੈ।
Who let the GENIE out ?
— Sunil Jakhar (@sunilkjakhar) March 17, 2022
A sham 'witch-hunt’ will not help.
Show courage. Censure and remove the real culprit from high positions*.
Otherwise,
this ghost of religion/caste/identity politics will haunt the Cong party in Punjab even in ‘24 and beyond. pic.twitter.com/p0Rch06vU0
ਦੱਸ ਦੇਈਏ ਕਿ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਤੋਂ ਬਾਅਦ ਅੰਬਿਕਾ ਸੋਨੀ ਅਤੇ ਸੁਨੀਲ ਜਾਖੜ ਦੇ ਨਾਂ ਮੁੱਖ ਮੰਤਰੀ ਦੀ ਦੌੜ ਵਿੱਚ ਸੀ ਪਰ ਅੰਬਿਕਾ ਸੋਨੀ ਨੇ ਜਾਖੜ ਦਾ ਨਾਂ ਰੱਦ ਕਰਦਿਆਂ ਕਿਹਾ ਕਿ ਉਹ ਹਿੰਦੂ ਜਾਟ ਭਾਈਚਾਰੇ ਦੇ ਆਗੂ ਹਨ ਅਤੇ ਖ਼ੁਦ ਉਨ੍ਹਾਂ ਨੇ ਇਹ ਕਹਿ ਕੇ ਮੁੱਖ ਮੰਤਰੀ ਬਣਨ ਤੋਂ ਇਨਕਾਰ ਕਰ ਦਿੱਤਾ ਸੀ ਕਿ ਪੰਜਾਬ ਵਿੱਚ ਸਿਰਫ਼ ਸਿੱਖ ਨੂੰ ਹੀ ਮੁੱਖ ਮੰਤਰੀ ਬਣਾਇਆ ਜਾਵੇ।
ਉਨ੍ਹਾਂ ਦਾ ਵਿਚਾਰ ਸੀ ਕਿ ਸਿੱਖਾਂ ਦੀ ਅਗਵਾਈ ਲਈ ਪੰਜਾਬ ਹੀ ਇੱਕੋ-ਇੱਕ ਸੂਬਾ ਹੈ, ਇਸ ਲਈ ਇੱਥੇ ਉਸੇ ਵਰਗ ਦੇ ਆਗੂ ਨੂੰ ਲੀਡਰਸ਼ਿਪ ਦਾ ਮੌਕਾ ਮਿਲਣਾ ਚਾਹੀਦਾ ਹੈ। ਇਸ ਦੇ ਨਾਲ ਹੀ ਕਾਂਗਰਸ ਨੇ ਦਲਿਤ ਤੇ ਸਿੱਖ ਵੋਟਾਂ ਨੂੰ ਲਾਮਬੰਦ ਕਰਨ ਦੀ ਕੋਸ਼ਿਸ਼ ਕਰਦਿਆਂ ਸਿੱਧੂ ਨੂੰ ਸੂਬਾ ਪ੍ਰਧਾਨ ਬਣਾ ਕੇ ਚਰਨਜੀਤ ਸਿੰਘ ਚੰਨੀ ਨੂੰ ਸੀ.ਐਮ.ਬਣਾ ਦਿੱਤਾ ਸੀ।