ਹੋਲੇ ਮਹੱਲੇ ਦਾ ਪਹਿਲਾ ਪੜਾਅ ਸ੍ਰੀ ਕੀਰਤਪੁਰ
Published : Mar 17, 2022, 12:08 am IST
Updated : Mar 17, 2022, 12:08 am IST
SHARE ARTICLE
image
image

ਹੋਲੇ ਮਹੱਲੇ ਦਾ ਪਹਿਲਾ ਪੜਾਅ ਸ੍ਰੀ ਕੀਰਤਪੁਰ

ਸ੍ਰੀ ਕੀਰਤਪੁਰ ਸਾਹਿਬ, 16 ਮਾਰਚ (ਜੰਗ ਬਹਾਦਰ ਸਿੰਘ): ਖ਼ਾਲਸੇ ਦੀ ਚੜ੍ਹਦੀ ਕਲਾ ਦਾ ਪ੍ਰਤੀਕ ਕੌਮੀ ਤਿਉਹਾਰ ਹੋਲਾ ਮਹੱਲਾ ਦਾ ਪਹਿਲਾ ਪੜਾਅ ਅੱਜ ਕੀਰਤਪੁਰ ਸਾਹਿਬ ਦੇ ਇਤਿਹਾਸਕ ਗੁਰਦੁਆਰਾ ਪਤਾਲਪੁਰੀ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬਾਣੀ ਦੇ ਅਖੰਡ ਪਾਠ ਸਾਹਿਬ ਦੇ ਭੋਗ ਨਾਲ ਸਮਾਪਤ ਹੋ ਗਿਆ ਅਤੇ ਮੇਲਾ ਅਪਣੇ ਅਗਲੇ ਪੜਾਅ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਹੋ ਗਿਆ। ਅਖੰਡ ਪਾਠ ਸਾਹਿਬ ਦੀ ਸਮਾਪਤੀ ਦੀ ਅਰਦਾਸ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕੀਤੀ।
ਇਸ ਮੌਕੇ ਭਾਈ ਜਗਤਾਰ ਸਿੰਘ ਹਜ਼ੂਰੀ ਰਾਗੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਲੋਂ ਸੰਗਤਾਂ ਨੂੰ ਕੀਰਤਨ ਰਾਹੀਂ ਨਿਹਾਲ ਕੀਤਾ ਗਿਆ ਉਪਰੰਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦਸ਼ਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖ਼ਾਲਸਾ ਪੰਥ ਦੀ ਸਾਜਨਾ ਕਰ ਕੇ ਸਮਾਜ ਵਿਚ ਫੈਲੇ ਹਨੇਰੇ ਨੂੰ ਦੂਰ ਕੀਤਾ ਅਤੇ ਹੋਲੀ ਨੂੰ ਹੋਲੇ ਮਹੱਲੇ ਦਾ ਨਵਾਂ ਸਰੂਪ ਦੇ ਕੇ ਸਿੱਖ ਪੰਥ ਵਿਚ ਨਿਆਰੇਪਨ ਦੀ ਮਿਸਾਲ ਪੈਦਾ ਕੀਤੀ। ਉਨ੍ਹਾਂ ਅਗਲੇ ਪ੍ਰੋਗਰਾਮ ਦੀ ਰੂਪ ਰੇਖਾ ਸਬੰਧੀ ਦਸਿਆ ਕਿ ਵੀਰਵਾਰ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ਤੇ ਦੂਸਰੇ ਪੜਾਅ ਦੀ ਸ਼ੁਰੂਆਤ ਅਖੰਡ ਪਾਠ ਸਾਹਿਬ ਦੇ ਆਰੰਭਤਾ ਦੇ ਨਾਲ ਕੀਤੀ ਜਾਵੇਗੀ। 19 ਮਾਰਚ ਨੂੰ ਜਾਹੋ ਜਲਾਲ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ, ਗੁਰੂ ਸਾਹਿਬ ਦੀ ਲਾਡਲੀ ਫ਼ੌਜ ਨਿਹੰਗ ਸਿੰਘ ਜਥੇਬੰਦੀਆਂ ਮਹੱਲੇ ਦੇ ਰੂਪ ਵਿਚ ਨਗਰ ਕੀਰਤਨ ਕੱਢਣਗੀਆਂ। 
ਇਸ ਮੌਕੇ ਪਿ੍ਰੰਸੀਪਲ ਸੁਰਿੰਦਰ ਸਿੰਘ ਸੀਨੀਅਰ ਮੀਤ ਪ੍ਰਧਾਨ ਐਸ.ਜੀ.ਪੀ.ਸੀ., ਭਾਈ ਅਮਰਜੀਤ ਸਿੰਘ ਚਾਵਲਾ ਮੈਂਬਰ ਐਸ.ਜੀ.ਪੀ.ਸੀ, ਭਾਈ ਜੋਗਿੰਦਰ ਸਿੰਘ ਹੈੱਡ ਗ੍ਰੰਥੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਭਾਈ ਮਲਕੀਤ ਸਿੰਘ ਮੈਨੇਜਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਭਾਈ ਬਲਵਿੰਦਰ ਸਿੰਘ ਮੈਨੇਜਰ ਗੁ.ਪਤਾਲਪੁਰੀ ਸਾਹਿਬ ਆਦਿ ਹਾਜ਼ਰ ਸਨ। 

SHARE ARTICLE

ਏਜੰਸੀ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement