ਰੇਲ ਗੱਡੀ ਦਾ ਡੱਬਾ ਬਦਲਣ ਸਮੇਂ ਨੌਜਵਾਨ ਦੀ ਮੌਤ
Published : Mar 17, 2023, 2:13 pm IST
Updated : Mar 17, 2023, 2:13 pm IST
SHARE ARTICLE
photo
photo

ਪੈਰ ਤਿਲਕਣ ਕਾਰਨ ਵਾਪਰਿਆ ਹਾਦਸਾ

 

ਬਰੇਟਾ : ਬੁਢਲਾਡਾ ਸਹਿਰ ਦੇ ਇੱਕ ਨੌਜਵਾਨ ਦੀ ਰੇਲ ਗੱਡੀ ਦਾ ਡੱਬਾ ਬਦਲਣ ਸਮੇਂ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਰੇਲਵੇ ਪੁਲਿਸ ਚੌਕੀ ਦੇ ਜਾਂਚ ਅਧਿਕਾਰੀ ਜੰਗੀਰ ਰਾਮ ਤੋਂ ਮਿਲੀ ਜਾਣਕਾਰੀ ਅਨੁਸਾਰ ਬੀਤੇ ਦਿਨ ਸ਼ੁੱਕਰਵਾਰ ਦੀ ਸਵੇਰ ਮੇਲ ਰੇਲ ਗੱਡੀ ਰਾਹੀ ਬੁਢਲਾਡਾ ਤੋਂ ਦਿੱਲੀ ਜਾ ਰਹੇ ਨੌਜਵਾਨ ਸੰਜੀਵ ਕੁਮਾਰ (39) ਦੀ ਬਰੇਟਾ ਰੇਲਵੇ ਸਟੇਸ਼ਨ ’ਤੇ ਗੱਡੀ ਦਾ ਡੱਬਾ ਬਦਲਣ ਸਮੇਂ ਪੈਰ ਤਿਲਕਣ ਕਾਰਨ ਮੌਤ ਹੋ ਗਈ। 

ਇੰਚਾਰਜ ਨੇ ਦੱਸਿਆ ਕਿ ਮ੍ਰਿਤਕ ਦੇ ਭਰਾ ਬਨੀਤ ਕੁਮਾਰ ਦੇ ਬਿਆਨਾਂ ’ਤੇ ਪੁਲਿਸ ਨੇ 174 ਦੀ ਕਾਰਵਾਈ ਕਰਦਿਆਂ ਲਾਸ਼ ਵਾਰਿਸਾਂ ਨੂੰ ਸੌਪ ਦਿੱਤੀ ਹੈ। ਮ੍ਰਿਤਕ ਨੌਜਵਾਨ ਆਪਣੇ ਪਿੱਛੇ ਮਾਤਾ ਪਿਤਾ ਤੇ ਪਤਨੀ ਤੋਂ ਇਲਾਵਾ ਇਕ ਬੇਟਾ ਤੇ ਬੇਟੀ ਛੱਡ ਗਿਆ ਹੈ। ਨੌਜਵਾਨ ਦੀ ਮੌਤ ਨੂੰ ਲੈ ਕੇ ਪੂਰੇ ਬੁਢਲਾਡਾ ਹਲਕੇ ’ਚ ਸੋਗ ਦੀ ਲਹਿਰ ਹੈ।
 

SHARE ARTICLE

ਏਜੰਸੀ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement