ਪੰਜਾਬ ਦੇ ਸਕੂਲਾਂ ਦੇ ਸੁੰਦਰੀਕਰਨ ਤੇ ਸਾਂਭ ਸੰਭਾਲ ਵਾਸਤੇ 40 ਕਰੋੜ ਰੁਪਏ ਦੀ ਰਾਸ਼ੀ ਜਾਰੀ : ਹਰਜੋਤ ਸਿੰਘ ਬੈਂਸ 

By : KOMALJEET

Published : Mar 17, 2023, 6:00 pm IST
Updated : Mar 17, 2023, 6:00 pm IST
SHARE ARTICLE
Education Minister Harjot Singh Bains
Education Minister Harjot Singh Bains

ਸ਼ਾਨਦਾਰ ਅਤੇ ਮਿਆਰੀ ਸਿੱਖਿਆ ਦਾ ਵਾਅਦਾ ਪੂਰਾ ਕਰ ਰਹੇ ਹਾਂ : ਸਿੱਖਿਆ ਮੰਤਰੀ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ  ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀ ਸਰਕਾਰੀ ਸਕੂਲ ਸਿੱਖਿਆ ਨੂੰ ਮਿਆਰੀ ਬਨਾਉਣ ਦੀ ਦਿਸ਼ਾ ਵਿਚ ਕੀਤੇ ਜਾ ਰਹੇ ਯਤਨਾਂ ਤਹਿਤ ਸਕੂਲਾਂ ਦੀਆਂ ਇਮਾਰਤਾਂ ਨੂੰ ਸੁੰਦਰ ਬਣਾਉਣ ਅਤੇ ਮੁਰੰਮਤ 'ਤੇ ਸਾਂਭ ਸੰਭਾਲ ਵਾਸਤੇ 40 ਕਰੋੜ ਰੁਪਏ ਦੀ ਰਾਸ਼ੀ ਅੱਜ ਜਾਰੀ ਕੀਤੀ ਗਈ ਹੈ। ਇਹ ਪ੍ਰਗਵਾਟਾ ਅੱਜ ਇੱਥੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤਾ। 

ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪਹਿਲੇ ਦਿਨ ਤੋਂ ਹੀ ਸਰਕਾਰੀ ਸਕੂਲਾਂ ਦੀ ਦਿੱਖ ਨੂੰ ਸੁਧਾਰਨ ਵਾਸਤੇ ਯਤਨਸ਼ੀਲ ਹੈ। ਸਿੱਖਿਆ ਮੰਤਰੀ ਨੇ ਦੱਸਿਆ ਕਿ ਬਹੁਤ ਸਾਰੇ ਸਕੂਲਾਂ ਦੀਆਂ ਇਮਾਰਤਾਂ ਦੇ ਫ਼ਰਸ਼, ਛੱਤਾਂ, ਬਿਜਲੀ, ਫ਼ਰਨੀਚਰ ਦੀ ਰਿਪੇਅਰ ਅਤੇ ਪੇਂਟ ਵਾਸਤੇ ਰਾਸ਼ੀ ਦੀ ਡਿਮਾਂਡ ਕੀਤੀ ਜਾ ਰਹੀ ਸੀ। 

ਮੰਤਰੀ ਬੈਂਸ ਨੇ ਜਾਰੀ ਕੀਤੀ ਰਾਸ਼ੀ ਦੇ ਵੇਰਵੇ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਦੇ 276 ਸਕੂਲਾਂ ਵਾਸਤੇ 4.21 ਕਰੋੜ ਰੁਪਏ, ਜ਼ਿਲ੍ਹਾ ਬਰਨਾਲਾ ਦੇ 53 ਸਕੂਲਾਂ ਵਾਸਤੇ 1.40 ਕਰੋੜ ਰੁਪਏ, ਬਠਿੰਡਾ ਦੇ 109 ਸਕੂਲਾਂ ਵਾਸਤੇ 1.85 ਕਰੋੜ ਰੁਪਏ, ਜ਼ਿਲ੍ਹਾ ਫਰੀਦਕੋਟ ਦੇ 58 ਸਕੂਲਾਂ ਵਾਸਤੇ 1.14 ਕਰੋੜ ਰੁਪਏ, ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ 85 ਸਕੂਲਾਂ ਵਾਸਤੇ 0.80 ਕਰੋੜ ਰੁਪਏ, ਜ਼ਿਲ੍ਹਾ ਫਾਜ਼ਿਲਕਾ ਦੇ 271 ਸਕੂਲਾਂ ਵਾਸਤੇ 5.17 ਕਰੋੜ ਰੁਪਏ, ਫ਼ਿਰੋਜ਼ਪੁਰ ਦੇ 126 ਸਕੂਲਾਂ ਵਾਸਤੇ 1.8 ਕਰੋੜ ਰੁਪਏ, ਗੁਰਦਾਸਪੁਰ ਦੇ 236 ਸਕੂਲਾਂ ਵਾਸਤੇ 3.14 ਕਰੋੜ ਰੁਪਏ, ਜ਼ਿਲ੍ਹਾ ਹੁਸ਼ਿਆਰਪੁਰ ਦੇ 65 ਸਕੂਲਾਂ ਵਾਸਤੇ 1.12 ਕਰੋੜ ਰੁਪਏ, ਜਲੰਧਰ ਦੇ 207 ਸਕੂਲਾਂ ਵਾਸਤੇ 2.43 ਕਰੋੜ ਰੁਪਏ, ਕਪੂਰਥਲਾ ਦੇ 115 ਸਕੂਲਾਂ ਵਾਸਤੇ 1.04 ਕਰੋੜ ਰੁਪਏ, ਲੁਧਿਆਣਾ ਦੇ 71 ਸਕੂਲਾਂ ਵਾਸਤੇ 0.94 ਕਰੋੜ ਰੁਪਏ, ਮਲੇਰਕੋਟਲਾ ਦੇ 50 ਸਕੂਲਾਂ ਵਾਸਤੇ 0.90 ਕਰੋੜ ਰੁਪਏ, ਮਾਨਸਾ ਦੇ 66 ਸਕੂਲਾਂ ਵਾਸਤੇ 1.20 ਕਰੋੜ ਰੁਪਏ, ਮੋਗਾ ਦੇ ਵੀ 66 ਸਕੂਲਾਂ ਵਾਸਤੇ 0.92 ਕਰੋੜ ਰੁਪਏ, ਜ਼ਿਲ੍ਹਾ ਪਠਾਨਕੋਟ ਦੇ 87 ਸਕੂਲਾਂ ਵਾਸਤੇ 0.78 ਕਰੋੜ ਰੁਪਏ, ਪਟਿਆਲਾ ਦੇ 161 ਸਕੂਲਾਂ ਵਾਸਤੇ 2.94 ਕਰੋੜ ਰੁਪਏ, ਜ਼ਿਲ੍ਹਾ ਰੋਪੜ ਦੇ 109 ਸਕੂਲਾਂ ਵਾਸਤੇ 0.78 ਕਰੋੜ ਰੁਪਏ, ਸੰਗਰੂਰ ਦੇ 84 ਸਕੂਲਾਂ ਵਾਸਤੇ 1.70 ਕਰੋੜ ਰੁਪਏ, ਮੋਹਾਲੀ ਦੇ 81 ਸਕੂਲਾਂ ਵਾਸਤੇ 1.73 ਕਰੋੜ ਰੁਪਏ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ 115 ਸਕੂਲਾਂ ਵਾਸਤੇ 1.57 ਕਰੋੜ ਰੁਪਏ, ਸ੍ਰੀ ਮੁਕਤਸਰ ਸਾਹਿਬ ਦੇ 50 ਸਕੂਲਾਂ ਵਾਸਤੇ 0.65 ਕਰੋੜ ਰੁਪਏ ਅਤੇ ਜ਼ਿਲ੍ਹਾ ਤਰਨਤਾਰਨ ਦੇ 113 ਸਕੂਲਾਂ ਵਾਸਤੇ 1.44 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ। 

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਹ ਵੀ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਨਿਸ਼ਾਨਾ ਸੂਬੇ ਦੇ ਸਿੱਖਿਆ ਢਾਂਚੇ ਨੂੰ ਪੂਰੇ ਦੇਸ਼ ਵਿੱਚੋਂ ਨੰਬਰ ਇੱਕ ਬਣਾਉਣ ਦਾ ਹੈ ਜਿਸ ਦੀ ਪੂਰਤੀ ਵਾਸਤੇ ਸਿੱਖਿਆ ਦੀ ਕੁਆਲਿਟੀ ਵਿੱਚ ਸੁਧਾਰ ਲਿਆਉਣ ਅਤੇ ਇਮਾਰਤਾਂ ਨੂੰ ਸ਼ਾਨਦਾਰ ਬਣਾਉਣ ਦਾ ਕੰਮ ਭਵਿੱਖ ਵਿੱਚ ਵੀ ਜਾਰੀ ਰਹੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement