
ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ
ਬਠਿੰਡਾ : ਬਠਿੰਡਾ ਦੀ ਕੇਂਦਰੀ ਜੇਲ੍ਹ ਇੱਕ ਵਾਰ ਫਿਰ ਸੁਰਖ਼ੀਆਂ ਵਿੱਚ ਹੈ। ਜੇਲ੍ਹ ਵਿਚੋਂ ਤਲਾਸ਼ੀ ਦੌਰਾਨ ਚਾਰ ਮੋਬਾਈਲ ਫ਼ੋਨ ਬਰਾਮਦ ਹੋਏ ਹਨ। ਇਸ 'ਤੇ ਕਾਰਵਾਈ ਕਰਦਿਆਂ ਥਾਣਾ ਕੈਂਟ ਵਿਖੇ ਸਿਕੰਦਰ ਸਿੰਘ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਦੇ ਬਿਆਨ 'ਤੇ ਨਾਮਲੂਮ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ: ਕਤਰ ਨੂੰ ਪਛਾੜ ਸਿੰਗਾਪੁਰ ਦੇ ਹਿੱਸੇ ਆਇਆ ਦੁਨੀਆ ਦੇ ਸਭ ਤੋਂ ਵਧੀਆ ਹਵਾਈ ਅੱਡੇ ਦਾ ਖ਼ਿਤਾਬ
ਵਧੇਰੇ ਜਾਣਕਾਰੀ ਦਿੰਦਿਆਂ ਅਧਿਕਾਰੀਆਂ ਨੇ ਦੱਸਿਆ ਕਿ ਜੇਲ੍ਹ ਵਿਚੋਂ ਚਾਰ ਮੋਬਾਈਲ ਫ਼ੋਨ ਬਰਾਮਦ ਹੋਏ ਹਨ। ਇਨ੍ਹਾਂ ਵਿਚੋਂ ਦੋ ਮੋਬਾਈਲ ਫ਼ੋਨ ਖ਼ਰਾਬ ਹਾਲਤ ਵਿਚ ਸਨ ਜਦਕਿ ਇੱਕ ਮੋਬਾਈਲ ਸੈਮਸੰਗ ਅਤੇ ਇੱਕ ਹੋਰ ਕੰਪਨੀ ਦਾ ਬਰਾਮਦ ਹੋਇਆ ਹੈ।