ਗੁਰੂ ਸਾਹਿਬਾਨ ਦੀ ਸਿੱਖਿਆ ਉੱਤੇ ਚਲਦੇ ਹੋਏ ਵਾਤਾਵਰਣ ਨੂੰ ਹਰਿਆ-ਭਰਿਆ ਬਣਾਉਣ ਲਈ ਸੂਬਾ ਸਰਕਾਰ ਯਤਨਸ਼ੀਲ: ਲਾਲ ਚੰਦ ਕਟਾਰੂਚੱਕ
Published : Mar 17, 2023, 6:24 pm IST
Updated : Mar 17, 2023, 6:24 pm IST
SHARE ARTICLE
photo
photo

ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਵੱਲੋਂ ਵਾਤਾਵਰਣ ਸੰਭਾਲ ਮੁਹਿੰਮ 'ਚ ਆਮ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਉੱਤੇ ਜੋਰ

 

ਚੰਡੀਗੜ੍ਹ : ਸਾਡੇ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ ਉੱਤੇ ਚੱਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਹਰਿਆ-ਭਰਿਆ ਬਣਾਉਣ ਲਈ ਅਤੇ ਵਾਤਾਵਰਣ ਸੰਭਾਲ ਲਈ ਅਣਥੱਕ ਯਤਨ ਕੀਤੇ ਜਾ ਰਹੇ ਹਨ। ਇਸੇ ਤਹਿਤ ਮੌਜੂਦਾ ਵਰ੍ਹੇ 2023-2024 ਦੇ ਬਜਟ ਵਿੱਚ ਸੂਬੇ ਭਰ ਵਿੱਚ ਇੱਕ ਕਰੋੜ ਬੂਟੇ ਲਾਉਣ ਦਾ ਟੀਚਾ ਮਿੱਥਿਆ ਗਿਆ ਹੈ ਤਾਂ ਜੋ ਸੂਬੇ ਦਾ ਵੱਧ ਤੋਂ ਵੱਧ ਰਕਬਾ ਜੰਗਲਾਤ ਹੇਠ ਲਿਆਂਦਾ ਜਾ ਸਕੇ।

ਸੂਬੇ ਵਿਚਲੀ ਫਗਵਾੜਾ-ਚੰਡੀਗੜ੍ਹ ਸੜਕ, ਬਠਿੰਡਾ-ਅੰਮ੍ਰਿਤਸਰ ਸੜਕ ਅਤੇ ਸਰਹਿੰਦ ਵੱਲ ਜਾਂਦੇ ਰਸਤੇ ਉੱਤੇ ਵੀ ਫਲਦਾਰ ਬੂਟੇ ਲਗਾਉਣਾ, ਬੂਟਿਆਂ ਦੀ ਕਿਸਮ ਸਬੰਧੀ ਸਾਈਨ ਬੋਰਡ ਲਾਉਣਾ ਅਤੇ ਇਨ੍ਹਾਂ ਮਾਰਗਾਂ ਦਾ ਚੰਗੀ ਤਰ੍ਹਾਂ ਸੁੰਦਰੀਕਰਨ ਕਰਨਾ ਅਜੋਕੇ ਸਮੇਂ ਦੀ ਮੁੱਖ ਲੋੜ ਹੈ ਜਿਸ ਨਾਲ ਇਨ੍ਹਾਂ ਦੀ ਦਿੱਖ ਮਨਮੋਹਕ ਬਣ ਸਕੇਗੀ। 

ਮੁਹਾਲੀ ਦੇ ਸੈਕਟਰ 68 ਸਥਿਤ ਵਣ ਕੰਪਲੈਕਸ ਵਿਖੇ ਪੰਜਾਬ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਸਬੰਧੀ ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ, ਇਸ ਗੱਲ ਉੱਤੇ ਜੋਰ ਦਿੱਤਾ ਕਿ ਸੂਬੇ ਭਰ ਵਿੱਚ ਸਥਿਤ ਨਰਸਰੀਆਂ ਵਿਖੇ ਪਖਾਨਿਆਂ ਦੀ ਸੁਵਿਧਾ ਮੁਹੱਈਆ ਕਰਵਾਈ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਹੁਣ ਤੱਕ ਸੂਬੇ ਵਿੱਚ ਲਗਾਏ ਗਏ 54 ਲੱਖ ਬੂਟਿਆਂ ਦੀ ਚੰਗੀ ਤਰ੍ਹਾਂ ਸਾਂਭ-ਸੰਭਾਲ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ ਅਤੇ ਵਾਤਾਵਰਣ ਦੇ ਬਚਾਅ ਲਈ ਕੀਤੇ ਜਾ ਰਹੇ ਯਤਨਾਂ ਨੂੰ ਇੱਕ ਮੁਹਿੰਮ ਦਾ ਰੂਪ ਦਿੰਦੇ ਹੋਏ ਇਸ ਵਿੱਚ ਆਮ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਈ ਜਾਵੇ।

ਇਸ ਮੌਕੇ ਮੰਤਰੀ ਨੇ ਵਿਭਾਗ ਵੱਲੋਂ ਚਲਾਈ ਜਾ ਰਹੀਆਂ ਵੱਖ-ਵੱਖ ਸਕੀਮਾਂ, ਪਨਕੈਂਪਾ, ਗਰੀਨ ਪੰਜਾਬ ਮਿਸ਼ਨ, ਸ਼ਹੀਦ ਭਗਤ ਸਿੰਘ ਹਰਿਆਵਲ ਲਹਿਰ ਦੀ ਸਮੀਖਿਆ ਕਰਦੇ ਹੋਏ ਇਨ੍ਹਾਂ ਨੂੰ ਹੋਰ ਪ੍ਰਭਾਵੀ ਢੰਗ ਨਾਲ ਲਾਗੂਕਰਨ ਉੱਤੇ ਜੋਰ ਦਿੱਤਾ। ਵਿਭਾਗ ਦੇ ਨਾਲ ਸਬੰਧਤ ਤਰੱਕੀ, ਮੁਅੱਤਲੀ ਅਤੇ ਅਦਾਲਤੀ ਮਾਮਲਿਆਂ ਦੀ ਡੂੰਘਾਈ ਨਾਲ ਸਮੀਖਿਆ ਕਰਦੇ ਹੋਏ ਸ੍ਰੀ ਕਟਾਰੂਚੱਕ ਨੇ ਹਰੇਕ ਮਾਮਲੇ ਵਿੱਚ ਕੀਤੀ ਗਈ ਕਾਰਵਾਈ ਦਾ ਰਿਕਾਰਡ ਰੱਖਣ ਦੇ ਨਿਰਦੇਸ਼ ਦਿੱਤੇ ਅਤੇ ਇਹ ਵੀ ਕਿਹਾ ਕਿ ਇਸ ਮੀਟਿੰਗ ਵਿੱਚ ਵਿਚਾਰੇ ਗਏ ਮੁੱਦਿਆਂ ਦਾ ਅਗਲੀ ਮੀਟਿੰਗ ਤੋਂ ਪਹਿਲਾਂ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ। 

ਇਸ ਮੌਕੇ ਉਨ੍ਹਾਂ ਇਹ ਵੀ ਕਿਹਾ ਕਿ ਵਿਭਾਗ ਦੇ ਮੁਲਾਜਮਾਂ ਨੂੰ ਵਰਦੀਆਂ ਮੁਹੱਈਆ ਕੀਤੇ ਜਾਣ ਅਤੇ ਛੱਤਬੀੜ ਚਿੜੀਆਘਰ ਵਿਖੇ ਬੱਚਿਆਂ ਲਈ ਟੁਆਏ ਟਰੇਨ ਸ਼ੁਰੂ ਕਰਨ ਬਾਰੇ ਵੀ ਜਲਦ ਹੀ ਠੋਸ ਕਾਰਵਾਈ ਕੀਤੀ ਜਾਵੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਭਾਗ ਦੇ ਵਿੱਤ ਕਮਿਸ਼ਨਰ ਵਿਕਾਸ ਗਰਗ, ਪ੍ਰਮੁੱਖ ਮੁੱਖ ਵਣਪਾਲ ਆਰ.ਕੇ. ਮਿਸ਼ਰਾ ਅਤੇ ਵਧੀਕ ਪ੍ਰਮੁੱਖ ਮੁੱਖ ਵਣਪਾਲ (ਪ੍ਰਸ਼ਾਸਨ) ਧਰਮਿੰਦਰ ਸ਼ਰਮਾ ਵੀ ਮੌਜੂਦ ਸਨ।

SHARE ARTICLE

ਏਜੰਸੀ

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement