ਲੁਧਿਆਣਾ 'ਚ NRI ਔਰਤ ਨੂੰ ਵਿਆਹ ਦਾ ਝਾਂਸਾ ਦੇ ਕੇ ਮੁਲਜ਼ਮ ਬਣਾਉਂਦਾ ਸੀ ਸਰੀਰਕ ਸਬੰਧ
Published : Mar 17, 2023, 3:07 pm IST
Updated : Mar 17, 2023, 3:08 pm IST
SHARE ARTICLE
PHOTO
PHOTO

ਪੀੜਤਾ ਅਨੁਸਾਰ ਦੋਸ਼ੀ ਨੇ ਉਸ ਨਾਲ ਵੀ ਲੱਖਾਂ ਰੁਪਏ ਦੀ ਠੱਗੀ ਮਾਰੀ ਹੈ।

 


ਲੁਧਿਆਣਾ : ਪੰਜਾਬ ਦੇ ਲੁਧਿਆਣਾ ਵਿੱਚ ਇੱਕ 50 ਸਾਲਾ NRI ਔਰਤ ਨਾਲ ਇੱਕ ਵਿਅਕਤੀ ਨੇ ਬਲਾਤਕਾਰ ਕੀਤਾ। ਪੀੜਤਾ ਤਲਾਕਸ਼ੁਦਾ ਹੈ। ਉਸ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਕਿ ਉਹ ਮੁਲਜ਼ਮ ਨੂੰ ਇੱਕ ਪਾਰਟੀ ਵਿੱਚ ਮਿਲੀ ਸੀ। 15 ਦਸੰਬਰ 2012 ਨੂੰ ਉਹ ਆਪਣੇ ਘਰ ਇਕੱਲੀ ਸੀ। ਉਸ ਸਮੇਂ ਮੁਲਜ਼ਮ ਉਸ ਦੇ ਘਰ ਆਇਆ ਅਤੇ ਉਸ ਨੂੰ ਵਿਆਹ ਕਰਵਾਉਣ ਦੇ ਬਹਾਨੇ ਉਸ ਨਾਲ ਸਰੀਰਕ ਸਬੰਧ ਬਣਾਉਣੇ ਸ਼ੁਰੂ ਕਰ ਦਿੱਤੇ।

ਔਰਤ ਅਨੁਸਾਰ ਜਦੋਂ ਵੀ ਉਹ ਭਾਰਤ ਆਉਂਦੀ ਸੀ ਤਾਂ ਮੁਲਜ਼ਮ ਉਸ ਨੂੰ ਆਪਣੇ ਫਾਰਮ ਹਾਊਸ ’ਤੇ ਲੈ ਜਾਂਦਾ ਸੀ ਅਤੇ ਉਸ ਨਾਲ ਸਰੀਰਕ ਸਬੰਧ ਬਣਾਉਂਦਾ ਸੀ। ਬਾਅਦ ਵਿਚ ਉਸ ਨੂੰ ਪਤਾ ਲੱਗਾ ਕਿ ਦੋਸ਼ੀ ਪਹਿਲਾਂ ਹੀ ਵਿਆਹਿਆ ਹੋਇਆ ਸੀ। ਉਸ ਦੀ ਪਛਾਣ ਦਲਜੀਤ ਸਿੰਘ ਵਾਸੀ ਬੱਸ ਸਟੈਂਡ ਰੋਡ ਆਰੀਆ ਮੁਹੱਲਾ ਵਜੋਂ ਹੋਈ ਹੈ। ਪੀੜਤਾ ਅਨੁਸਾਰ ਦੋਸ਼ੀ ਨੇ ਉਸ ਨਾਲ ਵੀ ਲੱਖਾਂ ਰੁਪਏ ਦੀ ਠੱਗੀ ਮਾਰੀ ਹੈ।

ਔਰਤ ਅਨੁਸਾਰ ਉਸ ਨੇ ਮੁਲਜ਼ਮ ਨੂੰ ਕਈ ਵਾਰ ਸਰੀਰਕ ਸਬੰਧ ਬਣਾਉਣ ਤੋਂ ਵੀ ਰੋਕਿਆ ਪਰ ਹਰ ਵਾਰ ਉਹ ਜਲਦੀ ਹੀ ਵਿਆਹ ਕਰਵਾਉਣ ਦੀ ਗੱਲ ਕਰਦਾ ਰਹਿੰਦਾ ਸੀ। ਥਾਣਾ ਸਦਰ ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਆਈਪੀਸੀ ਦੀ ਧਾਰਾ 376 ਤਹਿਤ ਕੇਸ ਦਰਜ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਕਈ ਕੇਸ ਦਰਜ ਹਨ। ਪੁਲੀਸ ਮੁਲਜ਼ਮ ਦਲਜੀਤ ਸਿੰਘ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕਰ ਰਹੀ ਹੈ।

SHARE ARTICLE

ਏਜੰਸੀ

Advertisement

40 ਤੋਂ ਵੱਧ ਹੋਈ Speed ਤਾਂ ਹੋਵੇਗਾ ਮੋਟਾ Challan, ਟ੍ਰੈਫ਼ਿਕ ਪੁਲਿਸ ਨੇ ਘੇਰ-ਘੇਰ ਕੇ ਸਕੂਲੀ ਬੱਸਾਂ ਦੇ ਕੀਤੇ ਚਲਾਨ

27 Apr 2024 1:21 PM

Chandigarh ਤੋਂ ਸਸਤੀ ਸ਼ਰਾਬ ਲਿਆਉਣ ਵਾਲੇ ਹੋ ਜਾਣ ਸਾਵਧਾਨ ! Punjab Police ਕਰ ਰਹੀ ਹਰ ਇੱਕ ਗੱਡੀ ਦੀ Checking !

27 Apr 2024 12:30 PM

UK ਜਾਣਾ ਚਾਹੁੰਦੇ ਹੋ ਤਾਂ ਇਹ ਇੰਟਰਵਿਊ ਪੂਰਾ ਵੇਖ ਲਿਓ, Agent ਨੇ ਦੱਸੀਆਂ ਸਾਰੀਆਂ ਅੰਦਰਲੀਆਂ ਗੱਲਾਂ

27 Apr 2024 11:26 AM

ਕਿਉਂ ਨਹੀਂ Sheetal Angural ਦਾ ਅਸਤੀਫ਼ਾ ਹੋਇਆ ਮਨਜ਼ੂਰ ? ਪਾਰਟੀ ਬਦਲਣ ਬਾਅਦ ਸ਼ੀਤਲ ਅੰਗੁਰਾਲ ਦਾ ਵੱਡਾ ਬਿਆਨ

27 Apr 2024 11:17 AM

'ਭਾਰਤ ਛੱਡ ਦੇਵਾਂਗੇ' Whatsapp ਨੇ ਕੋਰਟ 'ਚ ਦਿੱਤਾ ਵੱਡਾ ਬਿਆਨ, ਸੁਣੋ ਕੀ ਪੈ ਗਿਆ ਰੌਲਾ,ਕੀ ਬੰਦ ਹੋਵੇਗਾ Whatsapp

27 Apr 2024 9:38 AM
Advertisement