Lok Sabha Election 2024: ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪਹਿਲੀ ਵੱਡੀ ਕਾਰਵਾਈ, 5 ਕਰੋੜ ਰੁਪਏ ਦੇ ਗਹਿਣੇ ਜ਼ਬਤ
Published : Mar 17, 2024, 10:03 pm IST
Updated : Mar 17, 2024, 10:03 pm IST
SHARE ARTICLE
File Photo
File Photo

ਸੋਨੇ ਤੇ ਹੀਰਿਆਂ ਨਾਲ ਜੜੇ ਗਹਿਣਿਆਂ ਦੇ ਰੂਪ ਵਿੱਚ ਅੰਗੂਠੀਆਂ, ਚੂੜੀਆਂ, ਚੋਕਰ ਸੈੱਟ ਤੇ ਹਾਰ ਆਦਿ ਸ਼ਾਮਲ ਸਨ

 

 

ਪਟਿਆਲਾ -  ਲੋਕ ਸਭਾ ਚੋਣਾਂ 2024 ਲਈ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ, ਪੰਜਾਬ ਟੈਕਸੇਸ਼ਨ ਵਿਭਾਗ ਨੇ ਸੜਕਾਂ ਨਿਰੀਖਣ ਵਿੱਚ ਕੀਤੇ ਵਾਧੇ ਦੇ  ਮੱਦੇਨਜਰ ਇੱਕ ਨਿੱਜੀ ਵਾਹਨ ਵਿੱਚੋਂ ਟੈਕਸ ਚੋਰੀ ਕਰਕੇ ਲਿਜਾਏ ਜਾ ਰਹੇ ਕਰੀਬ 5 ਕਰੋੜ ਰੁਪਏ ਦੇ ਸੋਨੇ ਅਤੇ ਹੀਰਿਆਂ ਦੇ ਗਹਿਣੇ ਜ਼ਬਤ ਕੀਤੇ ਹਨ। 

ਇਹ ਜਾਣਕਾਰੀ ਦਿੰਦਿਆਂ ਕਰ ਵਿਭਾਗ ਦੇ ਵਧੀਕ ਕਮਿਸ਼ਨਰ ਜੀਵਨ ਜੋਤ ਕੌਰ ਨੇ ਖੁਲਾਸਾ ਕੀਤਾ ਕਿ, ਵਧੀਕ ਮੁੱਖ ਸਕੱਤਰ (ਟੈਕਸੇਸ਼ਨ), ਪੰਜਾਬ ਵਿਕਾਸ ਪ੍ਰਤਾਪ ਸਿੰਘ ਤੇ ਕਰ ਕਮਿਸ਼ਨਰ, ਪੰਜਾਬ ਵਰੁਣ ਰੂਜਮ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਆਗਾਮੀ ਲੋਕ ਸਭਾ ਚੋਣਾਂ, 2024 ਦੌਰਾਨ ਸਖ਼ਤ ਸੜਕੀ ਜਾਂਚ ਰਾਹੀਂ ਟੈਕਸ ਚੋਰੀ ਦਾ ਪਤਾ ਲਗਾਉਣ ਦੀ ਮੁਹਿੰਮ ਅਰੰਭੀ ਗਈ ਹੈ।

ਉਨ੍ਹਾਂ ਦੱਸਿਆ ਕਿ ਆਦਰਸ਼ ਚੋਣ ਜ਼ਾਬਤਾ ਲੱਗਣ ਤੋਂ ਤੁਰੰਤ ਬਾਅਦ ਸ਼ੁਰੂ ਹੋਈ ਇਸ ਪਹਿਲਕਦਮੀ ਦੌਰਾਨ, ਐਸ.ਟੀ.ਓ. ਹੁਕਮ ਚੰਦ ਬਾਂਸਲ ਦੀ ਅਗਵਾਈ ਹੇਠ ਇੱਕ ਟੀਮ, ਜੋ ਕਿ ਏ ਸੀ ਐਸ ਟੀ ਪਰਦੀਪ ਕੌਰ ਢਿੱਲੋਂ, ਐਸ ਆਈ ਪੀ ਯੂ ਪਟਿਆਲਾ ਦੀ ਨਿਗਰਾਨੀ ਵਿੱਚ ਤਾਇਨਾਤ ਸੀ, ਵੱਲੋਂ ਭਰੋਸੇਯੋਗ ਜਾਣਕਾਰੀ ਦੇ ਆਧਾਰ 'ਤੇ ਲਗਭਗ 5 ਕਰੋੜ ਰੁਪਏ ਦੀ ਕੀਮਤ ਵਾਲੇ ਸੋਨੇ ਤੇ ਹੀਰਿਆਂ ਨਾਲ ਜੜੇ ਗਹਿਣਿਆਂ ਨੂੰ ਜ਼ਬਤ ਕੀਤਾ  ਗਿਆ ਹੈ।

ਕਰ ਵਿਭਾਗ ਦੇ ਵਧੀਕ ਕਮਿਸ਼ਨਰ ਜੀਵਨ ਜੋਤ ਕੌਰ ਨੇ ਅੱਗੇ ਦੱਸਿਆ ਕਿ ਸਟੇਟ ਟੈਕਸ ਅਫਸਰ ਨੂੰ ਬਠਿੰਡਾ ਤੋਂ ਚੰਡੀਗੜ੍ਹ ਜਾਣ ਲਈ ਇੱਕ ਚਿੱਟੇ ਰੰਗ ਦੀ ਇਨੋਵਾ ਕਾਰ ਰਜਿਸਟ੍ਰੇਸ਼ਨ ਨੰਬਰ ਸੀਐਚ 01 ਬੀਕਿਯੂ 0402, ਵਿੱਚ ਵੱਡੀ ਮਾਤਰਾ ਵਿੱਚ ਕੀਮਤੀ ਧਾਤਾਂ ਦੀ ਢੋਆ-ਢੁਆਈ ਬਾਰੇ ਭਰੋਸੇਯੋਗ ਖੁਫੀਆ ਜਾਣਕਾਰੀ ਪ੍ਰਾਪਤ ਹੋਈ ਸੀ, ਇਸ ਗੱਡੀ ਦਾ ਵਿਆਪਕ ਪਿੱਛਾ ਕਰਨ ਤੋਂ ਬਾਅਦ, ਵਾਹਨ ਨੂੰ 16 ਮਾਰਚ ਦੀ ਲੰਘੀ ਰਾਤ ਕਰੀਬ 10:51 ਵਜੇ ਟੋਲ ਪਲਾਜ਼ਾ ਕਾਲਾਝਾਰ (ਭਵਾਨੀਗੜ੍ਹ-ਪਟਿਆਲਾ ਰੋਡ) ਨੇੜੇ ਕਾਬੂ ਕੀਤਾ ਗਿਆ। ਉਨ੍ਹਾਂ ਅੱਗੇ ਦੱਸਿਆ ਕਿ ਵਸਤੂਆਂ ਦਾ ਮਾਲਕ ਜੀਐਸਟੀ ਐਕਟ, 2017 ਦੇ ਉਪਬੰਧਾਂ ਦੁਆਰਾ ਲਾਜ਼ਮੀ ਤੌਰ 'ਤੇ ਲੋੜੀਂਦੇ ਦਸਤਾਵੇਜ਼ ਪੇਸ਼ ਕਰਨ ਵਿੱਚ ਅਸਫਲ ਰਿਹਾ। 

ਇਸ ਦੌਰਾਨ ਸ਼ੁਰੂਆਤੀ ਭੌਤਿਕ ਤਸਦੀਕ ਨੇ ਪੁਸ਼ਟੀ ਕੀਤੀ ਕਿ ਸੋਨੇ ਤੇ ਹੀਰਿਆਂ ਨਾਲ ਜੜੇ ਗਹਿਣਿਆਂ ਦੇ ਰੂਪ ਵਿੱਚ ਅੰਗੂਠੀਆਂ, ਚੂੜੀਆਂ, ਚੋਕਰ ਸੈੱਟ ਤੇ ਹਾਰ ਆਦਿ ਸ਼ਾਮਲ ਸਨ, ਨੂੰ ਸਹੀ ਅਤੇ ਪ੍ਰਮਾਣਿਕ ​​ਦਸਤਾਵੇਜ਼ਾਂ ਦੀ ਅਣਹੋਂਦ ਵਿੱਚ, ਮੌਕੇ 'ਤੇ ਹੀ ਜ਼ਬਤ ਕਰ ਲਿਆ ਗਿਆ। ਹਾਲਾਂਕਿ, ਮਾਲ ਦੀ ਅਸਲ ਕੀਮਤ ਦਾ ਪਤਾ ਲਗਾਉਣ ਅਤੇ ਨਾਲ ਦੇ ਦਸਤਾਵੇਜ਼ਾਂ ਨੂੰ ਪ੍ਰਮਾਣਿਤ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ। ਜੀਵਨਜੋਤ ਕੌਰ ਨੇ ਜ਼ੋਰ ਦੇ ਕੇ ਕਿਹਾ ਕਿ ਸੋਨੇ ਅਤੇ ਹੀਰਿਆਂ ਦਾ ਮੁਲਾਂਕਣ ਪੂਰਾ ਹੋਣ ਤੋਂ ਬਾਅਦ ਸਬੰਧਤ ਫਰਮ ਨੂੰ ਟੈਕਸ ਚੋਰੀ ਲਈ ਭਾਰੀ ਜੁਰਮਾਨਾ ਭਰਨਾ ਕਰਨਾ ਪਵੇਗਾ।

 

SHARE ARTICLE

ਏਜੰਸੀ

Advertisement

'ਏਜੰਟਾਂ ਨੇ ਸਾਨੂੰ ਅਗਵਾ ਕਰਕੇ ਤਸ਼ੱਦਦ ਕੀਤਾ ਅਤੇ ਮੰਗਦੇ ਸੀ ਲੱਖਾਂ ਰੁਪਏ' Punjabi Men Missing in Iran ‘Dunki’

24 Jun 2025 6:53 PM

Encounter of the gangster who fired shots outside Pinky Dhaliwal's house — Romil Vohra killed.

24 Jun 2025 6:52 PM

Ludhiana By Election 2025 : ਗਿਣਤੀ 'ਚ ਹੋ ਗਈ ਪੂਰੀ ਟੱਕਰ, ਫੱਸ ਗਏ ਪੇਚ, ਸਟੀਕ ਨਤੀਜੇ

23 Jun 2025 2:03 PM

Ludhiana west ByPoll Result Update Live : ਹੋ ਗਿਆ ਨਿਪਟਾਰਾ

23 Jun 2025 2:01 PM

Ludhiana West bypoll ਦੇ ਪਹਿਲੇ ਰੁਝਾਨਾਂ ਨੇ ਕਰ 'ਤਾ ਸਭ ਨੂੰ ਹੈਰਾਨ, ਕਾਂਗਰਸ ਨੂੰ ਵੱਡਾ ਝਟਕਾ

23 Jun 2025 9:38 AM
Advertisement