Malvinder Sidhu: ਪੰਜਾਬ ਦੇ ਮੁਅੱਤਲ AIG ਮਾਲਵਿੰਦਰ ਸਿੱਧੂ ਨੂੰ ਮਿਲੀ ਜ਼ਮਾਨਤ
Published : Mar 17, 2024, 7:53 pm IST
Updated : Mar 17, 2024, 7:53 pm IST
SHARE ARTICLE
Malvinder Sidhu
Malvinder Sidhu

ਜੇਲ੍ਹ ਤੋਂ ਬਾਹਰ ਆਉਣ ਵਿਚ ਲੱਗੇਗਾ ਸਮਾਂ, ਭ੍ਰਿਸ਼ਟਾਚਾਰ ਦੇ 2 ਸਮੇਤ 3 ਮਾਮਲੇ ਦਰਜ

Malvinder Sidhu: ਚੰਡੀਗੜ੍ਹ - ਪੰਜਾਬ ਪੁਲਿਸ ਦੇ ਮੁਅੱਤਲ ਏਆਈਜੀ ਮਨੁੱਖੀ ਅਧਿਕਾਰ ਮਾਲਵਿੰਦਰ ਸਿੰਘ ਸਿੱਧੂ ਨੂੰ ਵਿਜੀਲੈਂਸ ਬਿਊਰੋ ਵੱਲੋਂ ਦਰਜ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਇਹ ਮਾਮਲਾ 30 ਅਕਤੂਬਰ 2023 ਨੂੰ ਦਰਜ ਕੀਤਾ ਗਿਆ ਸੀ। ਹਾਲਾਂਕਿ ਵਿਜੀਲੈਂਸ ਬਿਊਰੋ ਵੱਲੋਂ ਉਸ ਦੀ ਪਟੀਸ਼ਨ ਦਾ ਵਿਰੋਧ ਕੀਤਾ ਗਿਆ ਸੀ।

ਵਿਜੀਲੈਂਸ ਵੱਲੋਂ ਕਈ ਦਲੀਲਾਂ ਵੀ ਦਿੱਤੀਆਂ ਗਈਆਂ ਪਰ ਅਦਾਲਤ ਨੇ ਸਿੱਧੂ ਨੂੰ ਜ਼ਮਾਨਤ ਦੇ ਦਿੱਤੀ ਹੈ। ਸੂਤਰਾਂ ਅਨੁਸਾਰ ਉਹਨਾਂ ਦੇ ਜੇਲ੍ਹ ਤੋਂ ਬਾਹਰ ਆਉਣ ਵਿਚ ਸਮਾਂ ਲੱਗ ਸਕਦਾ ਹੈ, ਕਿਉਂਕਿ ਸਿੱਧੂ ਨੂੰ ਸਾਰੇ ਕੇਸਾਂ ਵਿਚ ਜ਼ਮਾਨਤ ਨਹੀਂ ਮਿਲੀ ਹੈ। ਜ਼ਮਾਨਤ ਦਿੰਦੇ ਹੋਏ ਹਾਈਕੋਰਟ ਨੇ ਕਿਹਾ ਕਿ ਮੁਅੱਤਲ ਏਆਈਜੀ 4 ਨਵੰਬਰ ਤੋਂ ਹਿਰਾਸਤ ਵਿਚ ਹੈ। ਇਸ ਦੇ ਨਾਲ ਹੀ ਵਿਜੀਲੈਂਸ ਨੇ ਵੀ ਆਪਣੀ ਜਾਂਚ ਵਿਚ ਕਈ ਤੱਥ ਇਕੱਠੇ ਕੀਤੇ ਹਨ।

ਜਦੋਂ ਕਿ ਇਸ ਕੇਸ ਵਿਚ ਅੱਗੇ ਦੀ ਗ੍ਰਿਫ਼ਤਾਰੀ ਦਾ ਕੋਈ ਉਚਿਤ ਤਰਕ ਨਹੀਂ ਹੈ। ਅਜਿਹੇ 'ਚ ਉਨ੍ਹਾਂ ਨੂੰ ਸ਼ਰਤਾਂ ਨਾਲ ਜ਼ਮਾਨਤ ਦਿੱਤੀ ਜਾ ਰਹੀ ਹੈ। ਇਸ ਦੌਰਾਨ ਉਨ੍ਹਾਂ ਨੂੰ ਇੱਕ ਬਾਂਡ ਭਰਨਾ ਹੋਵੇਗਾ। ਅਦਾਲਤ ਨੇ ਕਿਹਾ ਕਿ ਇਸ ਨੂੰ ਫ਼ੈਸਲਾ ਨਹੀਂ ਮੰਨਿਆ ਜਾਣਾ ਚਾਹੀਦਾ। ਇਸ ਦੇ ਨਾਲ ਹੀ ਜੇਕਰ ਦੋਸ਼ੀ ਜ਼ਮਾਨਤ ਦੇ ਨਿਯਮਾਂ ਦੀ ਉਲੰਘਣਾ ਕਰਦਾ ਹੈ ਤਾਂ ਜ਼ਮਾਨਤ ਰੱਦ ਹੋ ਜਾਵੇਗੀ। 

ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ 30 ਅਕਤੂਬਰ 2023 ਨੂੰ ਏਆਈਜੀ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਦੋਸ਼ ਸੀ ਕਿ ਉਹ ਹੋਰ ਮੁਲਜ਼ਮਾਂ ਨਾਲ ਮਿਲ ਕੇ ਲੋਕਾਂ ਨੂੰ ਤੰਗ ਕਰਦਾ ਸੀ। ਉਸ ਨੇ ਵੱਖ-ਵੱਖ ਵਿਭਾਗਾਂ ਵਿਚ ਅਨੁਸੂਚਿਤ ਜਾਤੀ ਅਤੇ ਸੁਤੰਤਰਤਾ ਸੈਨਾਨੀਆਂ ਦੇ ਕੋਟੇ ਤਹਿਤ ਭਰਤੀ ਕੀਤੇ ਕਰਮਚਾਰੀਆਂ ਵਿਰੁੱਧ ਸ਼ਿਕਾਇਤਾਂ ਦਰਜ ਕਰਵਾਈਆਂ ਤਾਂ ਜੋ ਉਨ੍ਹਾਂ 'ਤੇ ਦਬਾਅ ਪਾ ਕੇ ਬਲੈਕਮੇਲ ਕੀਤਾ ਜਾ ਸਕੇ ਅਤੇ ਬਦਲੇ 'ਚ ਰਿਸ਼ਵਤ ਲਈ ਜਾ ਸਕੇ।  

ਸਿੱਧੂ ਖਿਲਾਫ਼ ਦੋ ਹੋਰ ਐਫਆਈਆਰ ਦਰਜ ਹਨ। ਇੱਕ ਨੂੰ ਮੁਹਾਲੀ ਪੁਲਿਸ ਨੇ 27 ਜਨਵਰੀ 2024 ਨੂੰ ਜਬਰੀ ਵਸੂਲੀ ਦੇ  ਇਲਜ਼ਾਮ ਵਿੱਚ ਅਤੇ ਦੂਜਾ 25 ਅਕਤੂਬਰ 2023 ਨੂੰ ਇੱਕ ਸਰਕਾਰੀ ਕਰਮਚਾਰੀ ਦੇ ਖਿਲਾਫ ਅਪਰਾਧਿਕ ਤਾਕਤ ਵਰਤਣ ਦੇ ਦੋਸ਼ ਵਿੱਚ ਦਰਜ ਕੀਤਾ ਸੀ। ਉਸ ਨੂੰ 27 ਜਨਵਰੀ ਦੀ ਐਫਆਈਆਰ ਵਿਚ ਅਜੇ ਤੱਕ ਜ਼ਮਾਨਤ ਨਹੀਂ ਮਿਲੀ ਹੈ।  

 (For more news apart from ' Suspended Punjab AIG Malwinder Sidhu got bail' stay tuned to Rozana Spokesman)

SHARE ARTICLE

ਏਜੰਸੀ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement