Abohar News: ਦੋ ਗੁੱਟਾਂ 'ਚ ਹੋਈ ਗੈਂਗਵਾਰ, ਸ਼ਰੇਆਮ ਚੱਲੀਆਂ ਤਲਵਾਰਾਂ, ਇਕ ਦੀ ਮੌਤ
Published : Mar 17, 2024, 2:49 pm IST
Updated : Mar 17, 2024, 2:49 pm IST
SHARE ARTICLE
The gang war took place in two groups Abohar News
The gang war took place in two groups Abohar News

Abohar News: ਦੂਜਾ ਹੋਇਆ ਗੰਭੀਰ ਜ਼ਖ਼ਮੀ

The gang war took place in two groups Abohar News: ਅਬੋਹਰ ਦੇ ਹਲਕਾ ਬੱਲੂਆਣਾ ਦੇ ਪਿੰਡ ਸੀਤੋ ਗੁੰਨੋ ਵਿਚ ਸ਼ਨੀਵਾਰ ਦੇਰ ਰਾਤ ਦੋ ਗੈਂਗ ਆਪਸ ਵਿਚ ਭਿੜ ਗਏ। ਜਿਸ ਵਿਚ ਇਕ ਗਰੋਹ ਦੇ ਦੋ ਨੌਜਵਾਨ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ।

ਇਹ ਵੀ ਪੜ੍ਹੋ: Mukerian News: ਰੇਡ ਕਰਨ ਗਈ CIA ਸਟਾਫ 'ਤੇ ਹੋਈ ਫਾਇਰਿੰਗ, ਇਕ ਪੁਲਿਸ ਕਰਮੀ ਦੀ ਹੋਈ ਮੌਤ 

ਜਿਥੇ ਇਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਦੂਜੇ ਨੌਜਵਾਨ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਡਾਕਟਰਾਂ ਨੇ ਮੁੱਢਲੀ ਸਹਾਇਤਾ ਦੇ ਬਾਅਦ ਰੈਫਰ ਕਰ ਦਿਤਾ। ਦੂਜੇ ਪਾਸੇ ਥਾਣਾ ਬਹਾਵਾਲਾ ਦੀ ਪੁਲਿਸ ਨੇ ਸੂਚਨਾ ਮਿਲਣ ਦੇ ਬਾਅਦ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿਤੀ ਹੈ ਅਤੇ ਨੌਜਵਾਨ ਦਾ ਕਤਲ ਕਰਨ ਵਾਲੇ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: Jalandhar News: ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਹਰਕਤ ਵਿਚ ਪੁਲਿਸ, 7 ਗੈਰ-ਕਾਨੂੰਨੀ ਹੁੱਕਾ ਬਾਰਾਂ 'ਤੇ ਮਾਰਿਆ ਛਾਪਾ 

ਜਾਣਕਾਰੀ ਮੁਤਾਬਕ ਪਿੰਡ ਸੀਤੋ ਗੁੰਨੋ 'ਚ ਦੋ ਗੈਂਗ ਹਨ, ਜਿਨ੍ਹਾਂ 'ਚੋਂ ਇਕ ਅੰਕਿਤ ਬਿਸ਼ਨੋਈ ਗੈਂਗ ਅਤੇ ਦੂਜਾ ਨੀਲਕੰਠ ਬਿਸ਼ਨੋਈ ਗੈਂਗ ਹੈ। ਦੋਵਾਂ ਗਰੋਹਾਂ ਦੇ ਇਕ ਮੈਂਬਰ ਵੱਲੋਂ ਪ੍ਰੇਮ ਵਿਆਹ ਕਰਵਾਉਣ ਨੂੰ ਲੈ ਕੇ ਪੁਰਾਣੀ ਰੰਜਿਸ਼ ਚੱਲ ਰਹੀ ਹੈ। ਜਿਸ ਕਾਰਨ ਬੀਤੀ ਦੇਰ ਰਾਤ ਸੀਤੋ ਗੁੰਨੋ ਦੇ ਪ੍ਰਾਇਮਰੀ ਸਕੂਲ 'ਚ ਦੋਵਾਂ ਗੈਂਗਸਟਰਾਂ ਨੇ ਰੰਜਿਸ਼ ਰੱਖ ਕੇ ਇਕ ਦੂਜੇ 'ਤੇ ਹਮਲਾ ਕਰ ਦਿਤਾ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਇਸ ਹਮਲੇ ਵਿਚ 21 ਸਾਲਾ ਸੁਰਿੰਦਰ ਕੁਮਾਰ ਅਤੇ 22 ਸਾਲਾ ਲਵਪ੍ਰੀਤ ਸਿੰਘ ਵਾਸੀ ਪਿੰਡ ਸੁਖਚੈਨ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਅਬੋਹਰ ਦੇ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਜਿੱਥੇ ਡਾਕਟਰਾਂ ਨੇ ਸੁਰਿੰਦਰ ਕੁਮਾਰ ਨੂੰ ਮ੍ਰਿਤਕ ਐਲਾਨ ਦਿਤਾ, ਜਦਕਿ ਲਵਪ੍ਰੀਤ ਸਿੰਘ ਦੀ ਹਾਲਤ ਗੰਭੀਰ ਦੇਖਦੇ ਹੋਏ ਉਸ ਨੂੰ ਰੈਫਰ ਕਰ ਦਿਤਾ।

ਦੂਜੇ ਪਾਸੇ ਗੈਂਗ ਵਾਰ ਦੀ ਸੂਚਨਾ ਮਿਲਦੇ ਹੀ ਥਾਣਾ ਬਹਾਵਾਲਾ ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿਤੀ ਹੈ। ਪੁਲਿਸ ਅਨੁਸਾਰ ਦੋਵਾਂ ਗਰੋਹਾਂ ਦੇ ਹਮਲਾਵਰਾਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

(For more news apart from 'The gang war took place in two groups Abohar News' stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement