
ਗੋਲੀ ਲੱਗਣ ਨਾਲ 2 ਤਸਕਰ ਜ਼ਖ਼ਮੀ
ਤਰਨਤਾਰਨ: ਤਰਨਤਾਰਨ ਪੁਲਿਸ ਵੱਲੋਂ ਲਗਾਤਾਰ ਪੰਜਾਬ ਸਰਕਾਰ ਵੱਲੋਂ ਚਲਾਈ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਨਸ਼ਾ ਤਸਕਰਾਂ ਖਿਲਾਫ ਠੋਸ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ ਜਿਸ ਤਹਿਤ ਅੱਜ ਤਰਨ ਤਰਨ ਪੁਲਿਸ ਵੱਲੋਂ ਅੰਤਰਰਾਸ਼ਟਰੀ ਸਰਹੱਦ ਨੇੜੇ ਨਸ਼ਾ ਤਸਕਰਾਂ ਅਤੇ ਹਥਿਆਰਾਂ ਦੇ ਵਪਾਰੀਆਂ ਵਿਰੁੱਧ ਵੱਡੀ ਕਾਰਵਾਈ ਨੂੰ ਅੰਜਾਮ ਦਿੱਤਾ ਗਿਆ ਹੈ। ਦੱਸ ਦਈਏ ਕਿ ਸਰਹੱਦ ਪਾਰ ਤੋਂ ਡਰੋਨ ਰਾਹੀਂ ਨਸ਼ਾ ਅਤੇ ਹਥਿਆਰ ਤਸਕਰੀ ਵਿੱਚ ਲਿਪਤ ਇੱਕ ਅੰਤਰਰਾਸ਼ਟਰੀ ਗਰੋਹ ਦੇ ਦੋ ਮੈਂਬਰਾਂ ਨੂੰ ਤਰਨਤਾਰਨ ਪੁਲਿਸ ਵੱਲੋਂ ਗ੍ਰਿਫਤਾਰ ਕਰਨ ਵਿੱਚ ਵੱਡੀ ਸਫਲਤਾ ਹਾਸਿਲ ਕੀਤੀ ਹੈ।
ਇਸ ਮੌਕੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਤਰਨ ਤਾਰਨ ਦੇ ਐਸਐਸਪੀ ਅਭੀਮਨਿਓ ਰਾਣਾ ਨੇ ਦੱਸਿਆ ਕੀ ਤਰਨ ਤਰਨ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਵਿਜੇ ਤੇ ਗੁਰਜੰਟ ਨਾਮਕ ਨਸ਼ਾ ਤਸਕਰ ਪਾਕਿਸਤਾਨ ਤੋਂ ਨਸ਼ਾ ਅਤੇ ਹਥਿਆਰ ਸਮਗਲ ਕਰਨ ਦੀ ਫੁਰਾਕ ਵਿੱਚ ਹਨ। ਜਿਸ ਤੇ ਗੁਪਤ ਸੂਚਨਾ ਮਿਲਦਿਆਂ ਹੀ ਤਰਨਤਾਰਨ ਪੁਲਿਸ ਵੱਲੋਂ ਇਸ ਤੇ ਕਾਰਵਾਈ ਕੀਤੀ ਗਈ । ਜਿਸ ਵਿੱਚ ਝਬਾਲ ਤੋ ਬਾਬਾ ਬੁੱਢਾ ਸਾਹਿਬ ਨੂੰ ਜਾਂਦੀ ਸੜਕ ਤੇ ਬਗਿਆੜੀ ਰੋਡ ਨਜ਼ਦੀਕ ਸੂਏ ਤੇ ਪੁਲਿਸ ਤੇ ਅੰਤਰਰਾਸ਼ਟਰੀ ਨਸ਼ਾ ਸਮਗਲਾਂ ਵਿਚਾਲੇ ਮੁੱਠਭੇੜ ਹੋਈ ਜਿਸ ਵਿੱਚ ਅੰਤਰਰਾਸ਼ਟਰੀ ਕ੍ਰੋਧ ਦੇ ਮੈਂਬਰਾਂ ਵੱਲੋਂ ਪੁਲਿਸ ਤੇ ਫਾਇਰਿੰਗ ਕੀਤੀ ਗਈ ਤਾਂ ਜਦੋਂ ਜਵਾਬੀ ਫਾਇਰਿੰਗ ਪੁਲਿਸ ਵੱਲੋਂ ਕੀਤੀ ਗਈ ਤਾਂ ਇਸ ਦੌਰਾਨ ਵਿਜੇ ਤੇ ਸਾਗਰ ਨਮਕ ਨੌਜਵਾਨਾਂ ਦੇ ਗੋਲੀ ਲੱਗੀ ਜਿਸ ਨਾਲੋਂ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਐਸਐਸਪੀ ਨੇ ਦੱਸਿਆ ਕਿ ਇਹਨਾਂ ਪਾਸੋਂ ਤਿੰਨ ਪਾਕਿਸਤਾਨੀ ਪਿਸਤੌਲ 7 ਕਿਲੋ ਅਫੀਮ 1 ਲੱਖ ਰੁਪ ਡਰੱਗ ਮਣੀ ਅਤੇ ਦੋ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਉਹਨਾਂ ਕਿਹਾ ਕਿ ਫਰਾਰ ਹੋਏ ਇਹਨਾਂ ਦੋਵਾਂ ਦੇ ਸਾਥੀਆਂ ਨੂੰ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਫਿਲਹਾਲ ਪੁਲਿਸ ਵੱਲੋਂ ਇਸ ਸਬੰਧੀ ਮਾਮਲਾ ਦਰਜ ਕੀਤਾ ਜਾ ਰਿਹਾ ਹੈ।