Punjab News: ਪੰਜਾਬ ਸਰਕਾਰ 1000 ਆਂਗਨਵਾੜੀ ਸੈਂਟਰਾਂ ਦਾ ਕਰ ਰਹੀ ਹੈ ਨਿਰਮਾਣ: ਡਾ. ਬਲਜੀਤ ਕੌਰ
Published : Mar 17, 2025, 2:45 pm IST
Updated : Mar 17, 2025, 2:45 pm IST
SHARE ARTICLE
Punjab government is constructing 1000 Anganwadi centers: Dr. Baljit Kaur
Punjab government is constructing 1000 Anganwadi centers: Dr. Baljit Kaur

ਆਂਗਨਵਾੜੀ ਸੈਂਟਰਾਂ ਲਈ 100 ਕਰੋੜ ਰੁਪਏ ਦੇ ਬੱਜ਼ਟ ਦਾ ਉਪਬੰਧ

 

111 ਆਂਗਨਵਾੜੀ ਸੈਂਟਰ ਹੋ ਚੁੱਕੇ ਹਨ ਮੁਕੰਮਲ ਬਾਕੀ ਰਹਿੰਦੇ ਆਂਗਨਵਾੜੀ ਸੈਂਟਰਾਂ ਦਾ ਕੰਮ ਪ੍ਰਗਤੀ ਅਧੀਨ

ਆਂਗਨਵਾੜੀ ਸੈਂਟਰਾਂ ਦੇ ਕੰਮਾਂ ਦਾ ਨਿਯਮਤ ਤੌਰ ਤੇ ਨਿਰੀਖਣ ਕਰਨ ਲਈ ਹਰੇਕ ਜਿ਼ਲ੍ਹੇ ਵਿੱਚ ਇੱਕ ਕਮੇਟੀ ਦਾ ਕੀਤਾ ਗਿਆ ਹੈ ਗਠਨ

Punjab News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਔਰਤਾਂ ਅਤੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਕੰਮ ਰਹੀ ਹੈ। ਇਸੇ ਉਦੇਸ਼ ਦੀ ਪੂਰਤੀ ਲਈ ਸੂਬੇ ਵਿੱਚ 1000 ਅਤਿ—ਆਧੁਨਿਕ ਆਂਗਨਵਾੜੀ ਸੈਂਟਰਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਪੰਜਾਬ ਡਾ. ਬਲਜੀਤ ਕੌਰ ਨੇ ਕੀਤਾ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਵਿੱਚ ਬਣਾਏ ਜਾ ਰਹੇ 1000 ਆਂਗਨਵਾੜੀ ਸੈਂਟਰਾਂ ਲਈ 100 ਕਰੋੜ ਰੁਪਏ ਦਾ ਬਜ਼ਟ ਉਪਬੰਧ ਕੀਤਾ ਗਿਆ ਹੈ। ਉਹਨਾਂ ਇਹ ਵੀ ਦੱਸਿਆ ਕਿ ਪ੍ਰਤੀ ਆਂਗਨਵਾੜੀ ਸੈਂਟਰ ਦੇ ਨਿਰਮਾਣ ਲਈ 10 ਲੱਖ ਰੁਪਏ ਦੀ ਲਾਗਤ ਆਵੇਗੀ।

ਡਾ: ਬਲਜੀਤ ਕੌਰ ਨੇ ਦੱਸਿਆ ਕਿ ਆਂਗਨਵਾੜੀ ਸੈਂਟਰਾਂ ਦੀ ਇਮਾਰਤਾਂ ਦੀ ਉਸਾਰੀ ਤੋਂ ਇਲਾਵਾ ਆਂਗਨਵਾੜੀ ਦੇ ਫਰਨੀਚਰ ਲਈ ਵੀ ਅਲਾਟ ਕੀਤੇ ਫੰਡਾਂ ਦੀ ਵਰਤੋਂ ਕੀਤੀ ਜਾ ਰਹੀ ਹੈ।  ਇਸ ਵਿੱਚ ਬੱਚਿਆਂ ਅਤੇ ਔਰਤਾਂ ਲਈ ਪੂਰੀ ਤਰ੍ਹਾਂ ਕਾਰਜਸ਼ੀਲ ਅਤੇ ਸੁਰੱਖਿਅਤ ਵਾਤਾਵਰਣ ਨੂੰ ਯਕੀਨੀ ਬਣਾਉਣ ਲਈ ਫਲੋਰਿੰਗ, ਪੇਂਟਿੰਗ, ਪਲੰਬਿੰਗ, ਬਿਜਲੀਕਰਨ ਅਤੇ ਲੱਕੜ ਦਾ ਕੰਮ ਸ਼ਾਮਲ ਹੈ।

ਉਹਨਾਂ ਅੱਗੇ ਦੱਸਿਆ ਕਿ ਆਂਗਨਵਾੜੀ ਸੈਂਟਰਾਂ ਦੀ ਉਸਾਰੀ ਦਾ ਕੰਮ ਪੇਂਡੂ ਵਿਕਾਸ ਵਿਭਾਗ ਅਧੀਨ  ਚੱਲ ਰਿਹਾ ਹੈ। ਉਹਨਾਂ ਕਿਹਾ ਕਿ 111 ਆਂਗਣਵਾੜੀ ਸੈਂਟਰਾਂ ਦੇ ਨਿਰਮਾਣ ਦਾ ਕੰਮ ਮੁਕੰਮਲ ਹੋ ਚੁੱਕਿਆ ਹੈ, ਜਦਕਿ ਬਾਕੀ ਰਹਿੰਦੇ ਆਂਗਨਵਾੜੀ ਸੈਂਟਰਾਂ ਦੀਆਂ ਇਮਾਰਤਾਂ ਦਾ ਨਿਰਮਾਣ ਪ੍ਰਗਤੀ ਅਧੀਨ ਹੈ।

ਡਾ. ਬਲਜੀਤ ਕੌਰ ਨੇ ਜ਼ੋਰ ਦੇ ਕੇ ਕਿਹਾ ਕਿ ਇਹਨਾਂ ਆਂਗਨਵਾੜੀ ਸੈਂਟਰਾਂ ਦਾ ਸਮੇਂ ਸਿਰ ਨਿਰਮਾਣ ਕਰਵਾਉਣ ਅਤੇ ਉੱਚ ਪੱਧਰੀ ਗੁਣਵੱਤਾ ਦੇ ਮਾਪਦੰਡਾਂ ਦੀ ਪਾਲਣਾ ਯਕੀਨੀ ਬਣਾਉਣ ਲਈ  ਜਿ਼ਲ੍ਹਾ  ਪੱਧਰ ਤੇ ਇੱਕ ਕਮੇਟੀ ਦਾ ਗਠਨ ਕੀਤਾ ਹੋਇਆ ਹੈ। ਉਹਨਾਂ ਕਿਹਾ ਕਿ ਇਹ ਜਿ਼ਲ੍ਹਾ ਪੱਧਰੀ ਕਮੇਟੀ  ਨਿਯਮਤ ਤੌਰ ਤੇ ਇਹਨਾਂ ਪ੍ਰੋਜੈਕਟਾਂ  ਦੀ ਨਿਗਰਾਨੀ  ਕਰ ਰਹੀ ਹੈ।

ਪੰਜਾਬ ਸਰਕਾਰ ਆਂਗਣਵਾੜੀ ਸੈਂਟਰਾਂ ਦੇ ਬੁਨਿਆਦੀ ਢਾਂਚੇ ਨੂੰ ਵਧਾਉਣ ਲਈ ਵਚਨਬੱਧ ਹੈ, ਜਿਸ ਨਾਲ ਪੰਜਾਬ ਭਰ ਵਿੱਚ ਪੋਸ਼ਣ ਅਤੇ ਸ਼ੁਰੂਆਤੀ ਬਚਪਨ ਦੀ ਦੇਖਭਾਲ ਸੇਵਾਵਾਂ ਵਿੱਚ ਸੁਧਾਰ ਹੋਵੇਗਾ।

SHARE ARTICLE

ਏਜੰਸੀ

Advertisement

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM
Advertisement