Punjab News: ਪੰਜਾਬ ਸਰਕਾਰ ਪਲੇਅ-ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਨੂੰ ਪਾਰਦਰਸ਼ੀ ਕਰਨ ਲਈ ਜਲਦ ਹੀ ਆਨ-ਲਾਈਨ ਪੋਰਟਲ ਕਰ ਰਹੀ ਲਾਂਚ
Published : Mar 17, 2025, 3:35 pm IST
Updated : Mar 17, 2025, 3:35 pm IST
SHARE ARTICLE
Punjab government to soon launch online portal to make registration of play-way schools transparent
Punjab government to soon launch online portal to make registration of play-way schools transparent

ਸੂਬੇ ਦੇ ਸਾਰੇ ਨਿੱਜੀ ਪਲੇਅ-ਵੇਅ ਸਕੂਲਾਂ ਅਤੇ ਈ.ਸੀ.ਸੀ.ਈ ਸੰਸਥਾਵਾਂ ਨੂੰ ਛੇ ਮਹੀਨਿਆਂ ਦੇ ਅੰਦਰ-ਅੰਦਰ ਰਜਿਸਟ੍ਰੇਸ਼ਨ ਕਰਵਾਉਣਾ ਹੋਵੇਗਾ ਲਾਜ਼ਮੀ

ਚੰਡੀਗੜ੍ਹ, 17 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਬੱਚਿਆਂ ਦਾ ਸਰਵਪੱਖੀ ਵਿਕਾਸ ਅਤੇ ਬੱਚਿਆਂ ਦੀ ਸ਼ੁਰੂਆਤੀ ਸਿੱਖਿਆ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਕਿਹਾ ਕਿ ਸੂਬੇ ਦੇ ਨਿੱਜ਼ੀ ਪਲੇਅ-ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਨੂੰ ਪਾਰਦਰਸ਼ੀ ਬਣਾਉਣ ਅਤੇ ਜਮੀਨੀ ਪੱਧਰ ਤੇ ਲਾਗੂ ਕਰਨ ਲਈ ਜਲਦ ਹੀ ਆਨ-ਲਾਈਨ ਰਜਿਸਟ੍ਰੇਸ਼ਨ ਪੋਰਟਲ ਨੂੰ ਲਾਂਚ ਕੀਤਾ ਜਾ ਰਿਹਾ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਕਿਹਾ ਕਿ ਸੂਬੇ ਦੇ ਸਾਰੇ ਨਿੱਜੀ ਪਲੇਅ-ਵੇਅ ਸਕੂਲਾਂ ਅਤੇ ਅਰਲੀ ਚਾਈਲਡਹੁੱਡ ਕੇਅਰ ਐਂਡ ਐਜੂਕੇਸ਼ਨ (ਈ.ਸੀ.ਸੀ.ਈ) ਸੰਸਥਾਵਾਂ ਨੂੰ ਛੇ ਮਹੀਨਿਆਂ ਦੇ ਅੰਦਰ-ਅੰਦਰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਕੋਲ ਰਜਿਸਟ੍ਰੇਸ਼ਨ ਕਰਵਾਉਣਾ ਲਾਜ਼ਮੀ ਹੋਵੇਗਾ। ਉਨ੍ਹਾਂ ਕਿਹਾ ਕਿ ਨਿੱਜ਼ੀ ਪਲੇਅ-ਵੇਅ ਸਕੂਲਾਂ ਦੀ ਆਨ-ਲਾਈਨ ਪੋਰਟਲ ਤੇ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਜਿਲਾ ਪ੍ਰੋਗਰਾਮ ਅਫ਼ਸਰਾਂ ਨੂੰ ਨਿਰਦੇਸ਼ ਦਿੱਤੇ ਜਾ ਚੁੱਕੇ ਹਨ।

ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਸ਼ੁਰੂਆਤੀ ਬਚਪਨ ਦੀ ਸਿੱਖਿਆ ਦੀ ਗੁਣਵੱਤਾ ਨੂੰ ਬਿਹਤਰ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਨਿੱਜੀ ਪਲੇਅ-ਵੇਅ ਸਕੂਲਾਂ ਨੂੰ ਨਿਯਮਤ ਕਰਨ ਲਈ ਨਵੇਂ ਦਿਸ਼ਾ-ਨਿਰਦੇਸ਼ਾਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਦੇ ਤਹਿਤ  3 ਤੋਂ 6 ਸਾਲ ਦੀ ਉਮਰ ਦੇ ਬੱਚਿਆਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਇੱਕ ਮਿਆਰੀ, ਖੇਡ-ਅਧਾਰਤ ਪਾਠਕ੍ਰਮ ਲਾਗੂ ਕੀਤਾ ਜਾਵੇਗਾ।

ਡਾ ਬਲਜੀਤ ਕੌਰ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਂਗਨਵਾੜੀ ਦੇ ਬੱਚਿਆਂ ਨੂੰ ਮਿਆਰੀ ਸਿੱਖਿਆ ਸੇਵਾਵਾਂ ਪ੍ਰਦਾਨ ਕਰਨ ਅਤੇ ਅਰਲੀ ਚਾਈਲਡਹੁੱਡ ਕੇਅਰ ਐਂਡ ਐਜੂਕੇਸ਼ਨ (ਈ.ਸੀ.ਸੀ.ਈ) ਦੀ ਪਹੁੰਚ ਨੂੰ ਵਧਾਉਣ ਲਈ ਸੂਬੇ ਵਿੱਚ ਸਾਂਝਾ ਪਾਠਕ੍ਰਮ ਲਾਗੂ ਕਰਨ ਲਈ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਦੋ ਪ੍ਰਮੁੱਖ ਸੰਸਥਾਵਾਂ ਪ੍ਰਥਮ ਅਤੇ ਰਾਕੇਟ ਲਰਨਿੰਗ ਨਾਲ ਸਮਝੋਤਿਆਂ ਦੇ ਮੈਮੋਰੰਡਮ (ਐਮਓਯੂ) 'ਤੇ ਹਸਤਾਖਰ ਕੀਤੇ ਗਏ ਹਨ।

ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਕਿਹਾ ਕਿ ਇਸ ਕਦਮ ਦਾ ਉਦੇਸ਼ ਪੰਜਾਬ ਭਰ ਦੇ ਬੱਚਿਆਂ ਲਈ ਮਿਆਰੀ ਸਿੱਖਿਆ ਅਤੇ ਬਿਹਤਰ ਸਿੱਖਣ ਦੇ ਨਤੀਜਿਆਂ ਨੂੰ ਯਕੀਨੀ ਬਣਾਉਣਾ, ਪ੍ਰਾਈਵੇਟ ਅਤੇ ਜਨਤਕ ਸ਼ੁਰੂਆਤੀ ਸਿੱਖਿਆ ਸੰਸਥਾਵਾਂ ਨੂੰ ਇੱਕ ਏਕੀਕ੍ਰਿਤ ਢਾਂਚੇ ਅਧੀਨ ਲਿਆਉਣਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Anmol Bishnoi Brother: ਹੁਣ ਗੈਂਗਸਟਰਾ ਨੂੰ ਪਈ ਆਪਣੀ ਜਾਨ ਦੀ ਫਿਕਰ, ਅਨਮੋਲ ਦੇ ਭਰਾ ਨੇ ਕੈਮਰੇ ਅੱਗੇ ਲਗਾਈ ਗੁਹਾਰ

20 Nov 2025 8:49 AM

Anmol Bishnoi ਦੇ ਭਾਰਤ ਆਉਣ ਨਾਲ Moosewala ਕਤਲ ਕੇਸ 'ਚ ਇਨਸਾਫ਼ ਦੀ ਵਧੀ ਆਸ ?

20 Nov 2025 8:48 AM

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM
Advertisement