
ਧਾਮੀ ਨੂੰ ਮਨਾਉਣ ਲਈ ਹੋਣਗੀਆਂ ਕੋਸ਼ਿਸ਼ਾਂ : ਕਮੇਟੀ
ਦਸ ਦਈਏ ਕਿ ਪਿਛਲੇ ਦਿਨੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿਤਾ ਸੀ। ਜਿਸ ਨੂੰ ਲੈ ਕੇ ਪੰਜਾਬ ਵਿਚ ਬਹੁਤ ਚਰਚਾ ਹੋ ਰਹੀ ਸੀ। ਅੱਜ ਇਥੇ ਹੋਈ ਐਸ.ਜੀ.ਪੀ.ਸੀ. ਦੀ ਅੰਤਰਿੰਗ ਕਮੇਟੀ ਦੀ ਮੀਟਿੰਗ ਹੋਈ। ਜਿਸ ਵਿਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਅਸਤੀਫ਼ਾ ਨਾ-ਮਨਜ਼ੂਰ ਕਰ ਦਿਤਾ ਗਿਆ ਹੈ। ਕਮੇਟੀ ਵਿਚ ਇਸ ਸਬੰਧੀ ਇਕ ਮਤਾ ਪਾਇਆ ਗਿਆ। ਇਸ ਦੇ ਨਾਲ ਹੀ ਕਮੇਟੀ ’ਚ ਫ਼ੈਸਲਾ ਲਿਆ ਗਿਆ ਕਿ ਕਮੇਟੀ ਮੈਂਬਰ ਧਾਮੀ ਨੂੰ ਮਨਾਉਣ ਦੀ ਕੋਸ਼ਿਸ਼ ਕਰਾਂਗੇ ਤੇ ਉਨ੍ਹਾਂ ਦੇ ਘਰ ਜਾ ਕੇ ਅਸਤੀਫ਼ਾ ਵਾਪਸ ਲੈਣ ਦੀ ਅਪੀਲ ਕਰਾਂਗੇ।