ਅਕਾਲੀ ਦਲ ਦੇ ਉਮੀਦਵਾਰ ਦਾ ਕਾਲ਼ੀਆ ਝੰਡੀਆਂ ਨਾਲ ਸਵਾਗਤ
Published : Apr 17, 2019, 9:08 am IST
Updated : Apr 17, 2019, 9:08 am IST
SHARE ARTICLE
Akali Dal candidate's reception with black flag
Akali Dal candidate's reception with black flag

ਇਸ ਤੋਂ ਪਹਿਲਾਂ ਵੀ ਕਈ ਉਮੀਦਵਾਰਾਂ ਤੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੂੰ ਪਿੰਡਾਂ ਵਿਚ ਕਾਲੀਆਂ ਝੰਡੀਆਂ ਵਿਖਾਈਆਂ ਗਈਆਂ ਹਨ। 

ਫਰੀਦਕੋਟ: ਕੋਟਕਪੂਰਾ ਹਲਕੇ ਦੇ ਪਿੰਡ ਕੋਟ ਸੁਖੀਆ ਵਿਚ ਆਪਣੇ ਚੋਣ ਪ੍ਰਚਾਰ ਲਈ ਪਹੁੰਚੇ ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਅਕਾਲੀ ਦਲ ਦੇ ਉਮੀਦਵਾਰ ਗੁਲਜ਼ਾਰ ਸਿੰਘ ਰਣੀਕੇ ਦਾ ਕਾਲ਼ੀਆਂ ਝੰਡੀਆਂ ਨਾਲ ਸਵਾਗਤ ਕੀਤਾ ਗਿਆ। ਇਸ ਦੌਰਾਨ ਪਿੰਡ ਦੇ ਕੁਝ ਲੋਕਾਂ ਨੇ ਕਾਲੀਆਂ ਝੰਡੀਆਂ ਵਿਖਾ ਕੇ ਬੇਅਦਬੀ ਮਾਮਲੇ ਨਾਲ ਸਬੰਧਤ ਕੋਟਕਪੂਰਾ ਗੋਲ਼ੀਕਾਂਡ ਦੇ ਵਿਰੋਧ ਵਿਚ ਆਪਣਾ ਰੋਸ ਜ਼ਾਹਰ ਕੀਤਾ। ਜਦ ਰਣੀਕੇ ਪਿੰਡ ਕੋਟ ਸੁਖੀਆ ਪੁੱਜੇ ਤਾਂ ਲੋਕ ਉਨ੍ਹਾਂ ਦੇ ਆਉਣ ਤੋਂ ਪਹਿਲਾਂ ਕਾਲੀਆਂ ਝੰਡੀਆਂ ਲੈ ਕੇ ਖੜ੍ਹੇ ਸਨ।

Gulzar Singh RanikeGulzar Singh Ranike

ਇਸ ਦੌਰਾਨ ਲੋਕਾਂ ਨੇ ਕਿਹਾ ਕਿ ਬੇਅਦਬੀ ਮਾਮਲੇ ਵਿਚ ਆਕਲੀ ਦਲ ਤੇ ਕੋਟਕਪੂਰਾ ਦੇ ਸਾਬਕਾ ਵਿਧਾਇਕ ਮਨਤਾਰ ਬਰਾੜ ਦਾ ਨਾਂ ਆਉਣ ਕਰਕੇ ਲੋਕ ਅਕਾਲੀ ਦਲ ਤੋਂ ਖ਼ਾਸੇ ਨਾਰਾਜ਼ ਹਨ। ਲੋਕਾਂ ਦਾ ਕਹਿਣਾ ਸੀ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਤੇ ਬਹਿਬਲਾ ਕਲਾਂ ਤੇ ਕੋਟਕਪੂਰਾ ਗੋਲੀ ਕਾਂਡ ਦੇ ਜ਼ਖਮ ਹਾਲੇ ਭਰੇ ਨਹੀਂ। ਅਕਾਲੀ ਦਲ ਪ੍ਰਤੀ ਲੋਕਾਂ ਦਾ ਰੋਸ ਖ਼ਤਮ ਹੋਣ ਦਾ ਨਾਂ ਨਹੀਂ ਲੈ ਰਿਹਾ।

Sukhbir Singh BadalSukhbir Singh Badal

ਇਸ ਤੋਂ ਪਹਿਲਾਂ ਵੀ ਕਈ ਉਮੀਦਵਾਰਾਂ ਤੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੂੰ ਪਿੰਡਾਂ ਵਿਚ ਕਾਲੀਆਂ ਝੰਡੀਆਂ ਵਿਖਾਈਆਂ ਗਈਆਂ ਹਨ। ਦੱਸ ਦਈਏ ਕਿ 14 ਅਕਤੂਬਰ 2015 ਨੂੰ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਵਿਰੋਧ ਕਰ ਰਹੇ ਲੋਕਾਂ ਵਿਚੋਂ ਦੋ ਨੌਜਵਾਨ ਪੁਲਿਸ ਫਾਇਰਿੰਗ ਵਿੱਚ ਮਾਰੇ ਗਏ ਸਨ।

Shiromani Akali dalShiromani Akali dal

ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਦੇ ਵਿਰੋਧ ਵਿੱਚ ਬਹਿਬਲ ਕਲਾਂ ਅਤੇ ਬਰਗਾੜੀ ਵਿੱਚ ਲੋਕ ਧਰਨਾ ਦੇ ਰਹੇ ਸਨ। ਐਸਆਈਟੀ ਨੇ ਇਸ ਸਾਲ ਫਰਵਰੀ ਵਿੱਚ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਪਹਿਲਾਂ ਐਸਐਸਪੀ ਚਰਨਜੀਤ ਸਿੰਘ ਸ਼ਰਮਾ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਸੀ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement