
ਪੁਲਿਸ ਜਾਂਚ ਜਾਰੀ
ਬਠਿੰਡਾ: ਬਠਿੰਡਾ ਸ਼ਹਿਰ ਦੇ ਸਾਈਂ ਨਗਰ ਵਿਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਇਕ ਕੁੜੀ ਦੀ ਨਗਨ ਅਵਸਥਾ 'ਚ ਸਿਰ ਕੱਟੀ ਲਾਸ਼ ਬਰਾਮਦ ਹੋਈ। ਦੱਸ ਦਈਏ ਕਿ ਲੜਕੀ ਦਾ ਧੜ ਇਕ ਰਜਵਾਹੇ ’ਚੋਂ ਬਰਾਮਦ ਕੀਤਾ ਗਿਆ, ਜਦਕਿ ਉਸ ਦਾ ਸਿਰ ਕਰੀਬ ਡੇਢ ਕਿੱਲੋਮੀਟਰ ਦੀ ਦੂਰੀ 'ਤੇ ਰਸਤੇ ਤੋਂ ਮਿਲਿਆ ਹੈ। ਉੱਥੇ ਹੀ ਪੁਲਿਸ ਵਲੋਂ ਲੜਕੀ ਦੇ ਕੱਪੜੇ ਬਰਾਮਦ ਕੀਤੇ ਗਏ ਹਨ।
Crime
ਪੁਲਿਸ ਵਲੋਂ ਮੌਕੇ ’ਤੇ ਪਹੁੰਚ ਕੇ ਲਾਸ਼ ਦੀ ਸ਼ਨਾਖ਼ਤ ਕੀਤੀ ਜਾ ਰਹੀ ਹੈ ਅਤੇ ਘਟਨਾ ਪਿਛਲੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਘਟਨਾ ਨੂੰ ਲੈ ਕੇ ਇਲਾਕੇ ਵਿਚ ਖ਼ੌਫ਼ ਦਾ ਮਾਹੌਲ ਬਣਿਆ ਹੋਇਆ ਹੈ। ਫ਼ਿਲਹਾਲ ਪੁਲਿਸ ਇਸ ਭੇਤ ਭਰੇ ਕਤਲ ਦੀ ਗੁੱਥੀ ਸੁਲਝਾਉਣ ਵਿਚ ਲੱਗੀ ਹੋਈ ਹੈ। ਇਸ ਘਟਨਾ ਨੂੰ ਕਿਸ ਤਰ੍ਹਾਂ ਤੇ ਕਿਸ ਵਲੋਂ ਅੰਜਾਮ ਦਿਤਾ ਗਿਆ ਹੈ ਇਹ ਤਾਂ ਹੁਣ ਜਾਂਚ ਤੋਂ ਬਾਅਦ ਹੀ ਸਾਹਮਣੇ ਆਵੇਗਾ।